ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਮੋਹਾਲੀ ਵਲੋਂ ਕਰਵਾਈ ਜਾਵੇਗੀ ਐਨ.ਡੀ.ਏ ਦੀ ਮੁਫ਼ਤ ਤਿਆਰੀ

ਗੁਰਦਾਸਪੁਰ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਐਨ.ਡੀ.ਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਵਿੱਚ 13ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ  ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਦਾਖਲਾ ਪ੍ਰੀਖਿਆ ਲਈ ਯੋਗਤਾ, ਸਿਰਫ ਲੜਕੇ ਜੋ ਕਿ ਪੰਜਾਬ ਦੇ ਵਸਨੀਕ ਹੋਣ, ਜਨਮ ਮਿਤੀ 02 ਜੁਲਾਈ 2006 ਤੋਂ ਪਹਿਲਾਂ ਨਾ ਹੋਵੇ, 10ਵੀਂ ਜਮਾਤ ਵਿੱਚ ਪੜ੍ਹਦੇ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ 11ਵੀਂ ਜਮਾਤ ਵਿੱਚ ਪੜ੍ਹ ਰਹੇ ਨੌਜਵਾਨ ਜੋ ਉਮਰ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ ਵੀ ਦਾਖਲਾ ਪ੍ਰੀਖਿਆ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਟੈਸਟ ਉਪਰੰਤ ਐਨ.ਡੀ.ਏ ਦੀ ਤਿਆਰੀ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਮੋਹਾਲੀ ਦੇ ਸਭ ਤੋਂ ਵਧੀਆ ਸਕੂਲਾਂ ਵਿੱਚੋ ਇੱਕ ਵਿੱਚ 11ਵੀਂ ਅਤੇ 12ਵੀ ਜਮਾਤਾਂ ਦੀ ਸਿੱਖਿਆ ਦਿੱਤੀ ਜਾਵੇਗੀ।  ਉਹਨਾਂ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਸਾਰੀ ਟ੍ਰੇਨਿੰਗ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਮੋਹਾਲੀ ਵਲੋਂ ਮੁਫ਼ਤ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸੰਸਥਾ ਵਿੱਚ ਹੀ ਮੁਫਤ ਬੋਡਿੰਗ, ਹੋਸਟਲ ਅਤੇ ਮੈੱਸ ਦੀ ਸੁਵਿਧਾ ਦਿੱਤੀ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਚਾਹਵਾਨ ਪ੍ਰਾਰਥੀ ਲਿਖਤੀ ਟੈਸਟ ਲਈ  ਮਿਤੀ 01 ਦਸੰਬਰ 2022 ਤੋਂ 05 ਜਨਵਰੀ 2023 ਤੱਕ ਇਸ ਵੈਬਸਾਈਟ http://recruitment-portal.in ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਦਿਆਰਥੀ ਸੰਸਥਾ ਦੀ ਵੈਬਸਾਈਟ https://afpipunjab.org ਅਤੇ ਟੈਲੀਫੋਨ ਨੰਬਰ 0172-2219707 ਜਾਂ ਮੋਬਾਇਲ ਨੰ:9041006305 ਸਵੇਰੇ 9:00 ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕਰ ਸਕਦੇ ਹਨ। ਇਸਤੋਂ ਇਲਾਵਾ ਪ੍ਰਾਰਥੀ ਇਸ ਦਾਖਲਾ ਪ੍ਰੀਖਿਆ ਸਬੰਧੀ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਵੀ ਲੈ ਸਕਦੇ ਹਨ।

Leave a Reply

Your email address will not be published. Required fields are marked *