ਅੰਮ੍ਰਿਤਸਰ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਸਾਲ 261ਵਾਂ ਸ਼ਹੀਦੀ ਦਿਹਾੜਾ ਤੇ 12 ਯਾਦ ਸਵਰਗੀ ਜਥੇਦਾਰ ਬਾਬਾ ਬਲਕਾਰ ਸਿੰਘ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਬਾਬਾ ਧੀਰ ਸਿੰਘ ਜੀ, ਬਾਬਾ ਵੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਚਾਟੀਵਿੰਡ ਲੇਹਲ ਮਾਗਾ ਸਰਾਏ ਮਹਿਤਾ ਅੰਮ੍ਰਿਤਸਰ ਰੋੜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਰੱਖੇ ਪਾਠਾਂ ਦੇ ਭੋਗ ਅਰਦਾਸ ਤੇ ਪਵਿੱਤਰ ਹੁਕਮਨਾਮੇ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਦੀਵਾਨ ਵਿੱਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਸੰਤਾਂ ਮਹਾਪੁਰਸ਼ਾਂ ਤੇ ਹੋਰ ਪਤਵੰਤਿਆਂ ਨੇ ਹਾਜ਼ਰੀ ਲਵਾਈ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ,ਦੀਵਾਨ ਸਮਾਪਤੀ ਤੋਂ ਬਾਅਦ ਅਕਾਲ ਪੁਰਖ ਦੀਆਂ ਲਾਡਲੀਆਂ ਫੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਖੰਡੇ, ਕਿਰਪਾਨਾਂ,ਬਰਛੇ ਬਰਛੀਆਂ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਦਸਮੇਸ਼ ਤਰਨਾ ਦਲ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਨਗਰ ਦੀਆਂ ਪਰਕਰਮਾਂ ਕਰਨ ਤੋਂ ਬਾਅਦ,ਘੌੜਸਵਾਰੀ,ਨੇਜਾਬਾਜੀ, ਗਤਕੇਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ ਅਤੇ ਦੋ ਦੋ ਤਿੰਨ ਤਿੰਨ ਘੌੜਿਆ ਤੇ ਇੱਕ ਸਵਾਰ ਵੱਲੋਂ ਦੌੜਾਂ ਲਵਾਉਣ ਵਰਗੀਆਂ ਕਈਆਂ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਨਾਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਾ ਪੁਰ, ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ, ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤੇਵਾਲੇ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਅਕਾਲ ਤਖ਼ਤ ਸਾਹਿਬ, ਭਾਈ ਸੁਖਦੇਵ ਸਿੰਘ ਜਗਰਾਓਂ, ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਰਣਜੀਤ ਸਿੰਘ ਲੰਗਰਾਂ ਵਾਲੇ,ਐਸ ਪੀ ਜਸਕਰਨ ਸਿੰਘ, ਸੈਕਟਰੀ ਗੁਰਮੀਤ ਸਿੰਘ,ਜਥੇ ਸਾਹਿਬ ਸਿੰਘ ਲੁਧਿਆਣਾ, ਜਥੇਦਾਰ ਗਹਿਰੀ, ਜਥੇਦਾਰ ਸਤਨਾਮ ਸਿੰਘ ਰਤੜਾ, ਤੋਂ ਇਲਾਵਾ ਹਜ਼ਾਰਾਂ ਜਥੇਦਾਰ ਲੱਖਾਂ ਸੰਗਤਾਂ ਤੋਂ ਇਲਾਵਾ ਧਾਰਮਿਕ ਸਿਆਸੀ ਸਮਾਜਿਕ ਤੇ ਹੋਰਾਂ ਨੇ ਹਾਜ਼ਰੀ ਲਵਾਈ, ਸੰਗਤਾਂ ਲਈ ਨਾਨਾ ਪ੍ਰਕਾਰ ਦੇ ਲੰਗਰ ਦੇਗਾਂ ਸਰਦਾਰੀਆਂ ਤੇ ਮੈਡੀਕਲ ਸੇਵਾਵਾਂ ਦੇ ਵੀ ਲੰਗਰ ਲਾਏ ਗਏ, ਭਾਈ ਖਾਲਸਾ ਨੇ ਦੱਸਿਆ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫੌਜਾ, ਜਥੇਦਾਰ ਸਾਹਿਬਾਨਾਂ ਧਾਰਮਿਕ ਬੁਲਾਰਿਆਂ ਤੇ ਹੋਰ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ ਲਵਾਈ।



