ਰਮਨ ਬਹਿਲ ਵੱਲੋਂ ਪਿੰਡ ਭੰਗਵਾਂ, ਹਸਨਪੁਰ ਅਤੇ ਹਰਦੋਛੰਨੀ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੁਰਦਾਸਪੁਰ

ਕਿਹਾ-ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜਾਂ ਦੀ ਗਤੀ ਕੀਤੀ ਗਈ ਹੋਰ ਤੇਜ਼

ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)— ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਭੰਗਵਾਂ, ਹਸਨਪੁਰ ਅਤੇ ਹਰਦੋਛੰਨੀ ਵਿਖੇ ਸੜਕ ਬਣਾਉਣ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜ਼ਿਲ੍ਹੇ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਸਰਪੰਚ ਰਾਜੇਸ਼ ਕੁਮਾਰ, ਅਸ਼ਵਨੀ ਕੁਮਾਰ ਸਮੇਤ ਪਿੰਡ ਵਾਸੀ ਮੌਜੂਦ ਸਨ।

ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ, ਅਗਵਾਈ ਹੇਠ ਗੁਰਦਾਸਪੁਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਡੋਰੀ ਤੋਂ ਪਿੰਡ ਭੰਗਵਾਂ ਤੱਕ ਸੜਕ ਬਣਾਉਣ ਦਾ ਕੰਮ 47 ਲੱਖ ਰੁਪਏ ਦੀ ਲਾਗਤ ਨਾਲ ਜਾਰੀ ਹੈ ਅਤੇ ਅੱਜ ਪਿੰਡ ਭੰਗਵਾਂ ਵਿਖੇ ਈਸਾਈ ਭਾਈਚਾਰੇ ਦੇ ਘਰਾਂ ਨੂੰ ਜਾਂਦੀ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਹੈ, ਜਿਸ ‘ਤੇ 6 ਲੱਖ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਅੱਜ ਪਿੰਡ ਹਸਨਪੁਰ ਵਿਖੇ 11 ਲੱਖ ਰੁਪਏ ਅਤੇ ਪਿੰਡ ਹਰਦੋਛੰਨੀ ਵਿਖੇ 9.50 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਦੇ ਨੀਂਹ ਪੱਥਰ ਰੱਖੇ ਗਏ ਹਨ ਅਤੇ ਪੀ.ਡਬਲਿਊ.ਡੀ ਵਿਭਾਗ ਵਲੋਂ ਨਿਯਮਿਤ ਸਮੇਂ ਅੰਦਰ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ। ਰਮਨ ਬਹਿਲ ਨੇ ਅੱਗੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹਨ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

Leave a Reply

Your email address will not be published. Required fields are marked *