ਕਿਰਤੀ ਕਿਸਾਨ ਯੂਨੀਅਨ ਨੇ ਬਠਿੰਡਾ ਵਿਖੇ ਕਿਸਾਨਾਂ ਉਪਰ ਕਰਵਾਏ ਲਾਠੀਚਾਰਜ ਖਿਲਾਫ ਪੰਜਾਬ ਸਰਕਾਰ ਦੀ ਸਾੜੀ ਅਰਥੀ

ਮਾਲਵਾ

ਗੜਸ਼ੰਕਰ, ਗੁਰਦਾਸਪੁਰ , 8 ਫਰਵਰੀ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਵਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾ ਤੇ ਲਾਠੀਚਾਰਜ ਕਰਨ ਅਤੇ ਅਥਰੂ ਗੈਸ ਦੀ ਵਰਤੋਂ ਕਰਨ ਦੇ ਵਿਰੋਧ ਵਿੱਚ ਪਿੰਡ ਅਲੀਪੁਰ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਸਮੇਂ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਪੁਲਸ ਬਲ ਦਾ ਪ੍ਰਜੋਗ ਕਰ ਰਹੀ ਹੈ ਸਾਂਤਮਈ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾ ਤੇ ਲਾਠੀਚਾਰਜ ਕਰਕੇ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆ ਦਿੱਤਾ ਹੈ ਉਹਨਾਂ ਸਮੂਹ ਲੋਕਾਂ ਨੂੰ 12 ਫਰਵਰੀ ਨੂੰ ਹੋ ਰਹੇ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਗੜ੍ਹਸ਼ੰਕਰ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਸਾਮਲ ਹੋਣ ਦਾ ਸੱਦਾ ਦਿੱਤਾ।

ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਸੰਤੋਖ ਸਿੰਘ ਢੇਸੀ, ਸੁੱਚਾ ਸਿੰਘ, ਕੁਲਵਿੰਦਰ ਸਿੰਘ, ਮੋਹਣ ਸਿੰਘ,ਮਹਿਦਰ ਸਿੰਘ ਆਦਿ ਕਿਸਾਨ ਹਾਜਰ ਸਨ।

Leave a Reply

Your email address will not be published. Required fields are marked *