ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਰਮਨ ਬਹਿਲ

ਗੁਰਦਾਸਪੁਰ

ਗੁਰਦਾਸਪੁਰ, 8 ਫਰਵਰੀ ( ਸਰਬਜੀਤ ਸਿੰਘ)– ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਤਿੰਨ ਪਿੰਡਾਂ ਸਾਧੂਚੱਕ, ਥਾਣੇਵਾਲ ਅਤੇ ਰੌੜਾਂਵਾਲੀ ਵਿਖੇ 64.50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ ਅਤੇ ਮੋਹਤਬਰ ਵਿਅਕਤੀ ਮੌਜੂਦ ਸਨ।

ਇਸ ਮੌਕੇ ਪਿੰਡ ਵਾਸੀਆਂ ਨੇ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਹਲਕੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਪਿੰਡਾਂ ਵਿੱਚ ਸੜਕ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ, ਅਗਵਾਈ ਹੇਠ ਗੁਰਦਾਸਪੁਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ।ਉਨ੍ਹਾਂ ਦੱਸਿਆ ਕਿ ਪਿੰਡ ਸਾਧੂਚੱਕ ਵਿਖੇ 11 ਲੱਖ, ਥਾਣੇਵਾਲ ਵਿਖੇ 8 ਲੱਖ ਅਤੇ ਰੌੜਾਂਵਾਲੀ ਵਿਖੇ 45.50 ਲੱਖ ਦੀ ਲਾਗਤ ਨਾਲ ਸੜਕ ਬਣਾਉਣ ਦੇ ਨੀਂਹ ਪੱਥਰ ਰੱਖੇ ਗਏ ਹਨ। ਰਮਨ ਬਹਿਲ ਨੇ ਅੱਗੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹਨ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

Leave a Reply

Your email address will not be published. Required fields are marked *