ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ

ਗੁਰਦਾਸਪੁਰ, 2 ਦਸੰਬਰ ( ਸਰਬਜੀਤ ਸਿੰਘ) – ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਵੇਰਕਾ ਵਿੱਚ ਬਤੌਰ ਖੇਤੀਬਾੜੀ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਤਰੱਕੀ ਹੋਣ ਉਪਰੰਤ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਜੋਂ ਤਾਇਨਾਤ ਕੀਤਾ ਗਿਆ ਹੈ। ਡਾਕਟਰ ਕ੍ਰਿਪਾਲ ਸਿੰਘ ਢਿਲੋਂ ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਲੁਧਿਆਣਾ ਵਿੱਚ ਵੀ ਸੀਨੀਅਰ ਐਨਾਲਾਈਸਟ ਵਜੋਂ ਸੇਵਾਵਾਂ ਦੇ ਚੁੱਕੇ ਹਨ।

ਅਹੁਦਾ ਸੰਭਾਲਣ ਤੋਂ ਬਾਅਦ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਬੇਹਤਰ ਤਾਲਮੇਲ ਸਥਾਪਤ ਕੀਤਾ ਜਾਵੇਗਾ ਅਤੇ ਖੇਤੀ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਗੇ। ਉਨ੍ਹਾਂ ਕਿਸਾਨਾਂ ਭਰਾਵਾਂ ਨੂੰ ਕਿਹਾ ਕਿ ਖੇਤੀ ਸਬੰਧੀ ਕੋਈ ਵੀ ਸਲਾਹ ਜਾਂ ਤਕਨੀਕੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਨਿਰਸੰਕੋਚ ਉਨ੍ਹਾਂ ਨਾਲ ਜਾਂ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

ਡਾ. ਢਿਲੋਂ ਦੇ ਅਹੁਦਾ ਸੰਭਾਲਣ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਅਮਰੀਕ ਸਿੰਘ, ਖੇਤੀਬਾੜੀ ਅਫਸਰ ਰਣਧੀਰ ਸਿੰਘ ਠਾਕੁਰ, ਹੀਰਾ ਸਿੰਘ, ਸੰਜੀਵ ਸ਼ਰਮਾ, ਹਰਭਿੰਦਰ ਸਿੰਘ, ਸ਼ਾਹਬਾਜ ਸਿੰਘ ਚੀਮਾ, ਮਨਧੀਰ ਸਿੰਘ, ਕੁਲਵੰਤ ਸਿੰਘ ਅਤੇ ਏ.ਡੀ.ਓ  ਪਰਮਬੀਰ ਕਾਹਲੋਂ ਅਤੇ ਸੁਖਬੀਰ ਸਿੰਘ ਹਾਜ਼ਰ ਸਨ।  

Leave a Reply

Your email address will not be published. Required fields are marked *