ਹਲਕਾ ਇੰਚਾਰਜ ਰਮਨ ਬਹਿਲ ਵੱਲੋਂ 94 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਪਿੰਡਾਂ ਵਿੱਚ ਸੜਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ- ਰਮਨ ਬਹਿਲ

ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ 94 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਾਜੇਚੱਕ, ਬੱਬਰੀ ਨੰਗਲ ਅਤੇ ਤਲਵੰਡੀ ਵਿਰਕ ਵਿਖੇ ਸੜਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ ਸਮੇਤ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ।

ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬਾਜੇਚੱਕ ਵਿਖੇ 27 ਲੱਖ ਰੁਪਏ, ਬੱਬਰੀ ਨੰਗਲ ਵਿਖੇ 27 ਲੱਖ ਰੁਪਏ ਅਤੇ ਪਿੰਡ ਤਲਵੰਡੀ ਵਿਰਕ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਮੁੱਢਲੀਆਂ ਸਹੂਲਤਾਂ ਦੀ ਪੂਰਤੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਪਿੰਡਾਂ ਤੇ ਸ਼ਹਿਰ ਵਿਕਾਸ ਦੀਆਂ ਲੀਹਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸੜਕਾਂ, ਗਲੀਆਂ, ਨਾਲੀਆਂ ਆਦਿ ਹਰ ਪੱਖੋਂ ਸਹੂਲਤਾਂ ਦੀ ਪੂਰਤੀ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਲੋਕ ਭਲਾਈ ਕਾਰਜਾਂ ਵਿਚ ਲਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਮੁਹੱਈਆ ਕਰਵਾਇਆ ਜਾ ਸਕੇ।–

Leave a Reply

Your email address will not be published. Required fields are marked *