ਪੰਜਾਬ ਨੂੰ ‘ਮੁੜ ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦਬੁਰਜੀ ਵਿਖੇ ਫੁੱਟਬਾਲ ਟੂਰਨਾਮੈਂਟ ਮੌਕੇ ਸ਼ਿਰਕਤ ਕਰਕੇ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ

ਡੇਰਾ ਬਾਬਾ ਨਾਨਕ, ਗੁਰਦਾਸਪੁਰ 9 ਫਰਵਰੀ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦਬੁਰਜੀ ਵਿਖੇ ਫੁੱਟਬਾਲ ਟੂਰਨਾਮੈਂਟ ਮੌਕੇ ਸ਼ਿਰਕਤ ਕਰਕੇ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਨਾਲ ਨਾਲ ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਵੀ ਮਜ਼ਬੂਤ ਕਰਦੀਆਂ ਹਨ  ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ਅੰਦਰ ਖਿਡਾਰੀਆਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ, ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਜਿਹੇ ਖੇਡ ਮੇਲੇ ਕਰਵਾਏ ਜਾਣ ਤਾਂ ਜੋ ਨੋਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ‘ਮੁੜ ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।

Leave a Reply

Your email address will not be published. Required fields are marked *