ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਨੂੰ ਸਮਰਪਿਤ 105 ਵਾਂ ਸ਼ਹੀਦੀ ਸਮਾਗਮ ਤੇ ਕੀਰਤਨ ਦਰਬਾਰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ 22 ਫਰਵਰੀ ਦਿਨ ਐਤਵਾਰ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨਮਾਈ,ਸਥਾਨਕ ਨਗਰ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਦੀ ਦੇਖ ਰੇਖ ਮਨਾਇਆ ਜਾ ਰਿਹਾ ਹੈ,ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੱਤਕਾ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਆਏ ਸੰਤਾਂ ਮਹਾਪੁਰਸ਼ਾਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨਾਲ ਸਮਾਗਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ 20 ਫਰਵਰੀ ਦਿਨ ਸ਼ੁਕਰਵਾਰ ਪਵਿੱਤਰ ਰੱਬੀ ਗੁਰਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਦੀ ਸਜ਼ਾਏ ਜਾਣਗੇ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਂਪੁਰਸ਼ਾਂ ਸਮੇਤ ਜਥੇਦਾਰ ਅਕਾਲਤਖਤ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ, ਰੰਗਰੇਟਾ ਕੌਮ ਦੀ ਬੁਲੰਦ ਆਵਾਜ਼ ਤੇ ਪੜੇ ਲਿਖੇ ਸੂਝਵਾਨ ਜਥੇਦਾਰ ਸਿੰਘ ਸਾਹਿਬ ਬਾਬਾ ਜੀ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੋਂ ਇਲਾਵਾ ਬਹੁਤ ਸਾਰੇ ਧਾਰਮਿਕ ਸਿਆਸੀ ਤੇ ਸਮਾਜਿਕ ਆਗੂ ਪਹੁੰਚ ਰਹੇ ਹਨ,ਦੋ ਵਜੇ ਸਮਾਪਤੀ ਤੋਂ ਬਾਅਦ ਗਤਕੇਬਾਜ਼ੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਅੰਸ ਬੰਸ ਸ਼ਹੀਦ ਆਤਮਾ ਸਿੰਘ ਜੀ ਸਾਕਾ ਸ੍ਰੀ ਨਨਕਾਣਾ ਸਾਹਿਬ ਜੀ, ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ, ਮੁੱਖ ਜਥੇਦਾਰ ਬਾਬਾ ਬਲਦੇਵ ਸਿੰਘ ਜੀ, ਬਾਬਾ ਨਿਰਮਲ ਸਿੰਘ, ਬਾਬਾ ਲਵਪ੍ਰੀਤ ਸਿੰਘ, ਬਾਬਾ ਹਰਪ੍ਰੀਤ ਸਿੰਘ,ਜਥੇ ਵਰਿਆਮ ਸਿੰਘ ਲੱਡੂ ਅਤੇ ਸਮੂਹ ਨਗਰ ਨਿਵਾਸੀ ਤੇ ਇਲਾਕਾ ਨਿਵਾਸੀ ਪਿੰਡ ਮੁਸਤਫ਼ਾ ਪੁਰ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰਨ ਲਈ ਆਪਣੇ ਦੋਸਤਾਂ ਮਿੱਤਰਾਂ,ਸਕੇ ਸਬੰਧੀਆਂ ਤੇ ਹੋਰਾਂ ਸਮੇਂਤ ਪਹੁੰਚਣ ਦੀ ਲੋੜ ਤੇ ਜੋਰ ਦੇਣ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਨੇ ਦੱਸਿਆ ਸਮਾਗਮ ਸਬੰਧੀ ਤਿਆਰੀਆਂ ਮੁਕੰਬਲ ਹੋ ਚੁਕੀਆਂ ਹਨ ਅਤੇ ਸੰਗਤਾਂ ਦੀ ਰਿਹਾਇਸ਼ ਤੇ ਲੰਗਰਾਂ ਆਦਿ ਦੇ ਵਿਸ਼ੇਸ਼ ਪ੍ਰਬੰਧ ਕਰ ਲੈ ਗਏ ਹਨ ।


