ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)— ਇਤਿਹਾਸਕ ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚਣ ਦੇ ਇਲਜ਼ਾਮ ਲੰਮੇ ਸਮੇਂ ਤੋਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ ਲਾ ਰਹੇ ਹਨ ਅਤੇ ਇਸੇ ਕੜੀ ਤਹਿਤ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਗੁਰਦੁਆਰਾ ਅੰਬ ਸਾਹਿਬ ਦੀ ਕਰੋੜਾ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਲਿਆਂਦਾ ਸੀ,ਜਦੋ ਮੁੱਦਾ ਜਨਤਾ ਆਇਆਂ ਤਾਂ ਐਸ ਜੀ ਪੀ ਸੀ ਏ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਸਪੱਸ਼ਟ ਕਰਦਿਆਂ ਕਿਹਾ ਸੀ ਕਿ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਅਤੇ ਹੁਣ ਪਤਾ ਲੱਗਾ ਹੈ ਕਿ ਵੇਚੀ ਗਈ 44 ਮਰਲੇ ਜ਼ਮੀਨ ਦੇ ਸਬੰਧ ਵਿੱਚ ਮੈਨੇਜਰ ਰਜਿੰਦਰ ਸਿੰਘ ਸਮੇਤ 7 ਹੋਰ ਦੋਸ਼ੀਆਂ ਦੇ ਖਿਲਾਫ ਸੋਹਾਣਾ ਥਾਣੇ ਵਿੱਚ ਐਫ ਆਈ ਆਰ ਦਰਜ ਕਰ ਲਈ ਗਈ ਹੈ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ 44 ਮਰਲੇ ਕਰੌੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਵਾਲੇ ਦੋਸ਼ੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਲਾਜ਼ਮਾਂ ਦੀ ਹਰਕਤ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਅਜਿਹੇ ਦੋਸ਼ੀਆਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਨਾਲ ਇਸ ਦੀ ਜਾਂਚ ਕੀਤੀ ਜਾਵੇ ਅਤੇ ਪੂਰੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਜਿੰਦਰ ਸਿੰਘ ਤੇ ਸੱਤ ਹੋਰ ਮੁਲਾਜ਼ਮਾਂ ਤੇ ਸੋਹਾਣਾ ਥਾਣੇ ‘ਚ ਐਫ ਆਈ ਆਰ ਦਰਜ ਕਰਨ ਦੀ ਸ਼ਲਾਘਾ ਅਤੇ ਇਹਨਾਂ ਨੂੰ ਨੌਕਰੀ ਤੋਂ ਬਰਦਾਸ਼ਤ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਆਖਿਆ ਇਤਿਹਾਸਕ ਗੁਰਦੁਆਰਿਆਂ ਦੀਆਂ ਦਾਨ ਕੀਤੀਆਂ ਜ਼ਮੀਨਾਂ ਨੂੰ ਵੇਚਿਆ ਨਹੀਂ ਜਾ ਸਕਦਾ ਅਤੇ ਇਹ ਕੌਤਾਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੇਖਣ ਨੂੰ ਮਿਲੀਆਂ ਜਿਨ੍ਹਾਂ ਸਬੰਧੀ ਸਾਬਕਾ ਜਥੇਦਾਰ ਅਕਾਲਤਖਤ ਸਾਹਿਬ ਭਾਈ ਰਣਜੀਤ ਸਿੰਘ ਤੇ ਗਿਆਨੀ ਬਲਦੇਵ ਲਾਉਂਦੇ ਰਹੇ ਪਰ ਕਿਸੇ ਨੇ ਪ੍ਰਵਾਹ ਨਹੀਂ ਕੀਤੀ? ਭਾਈ ਖਾਲਸਾ ਨੇ ਕਿਹਾ ਗੁਰਦੁਆਰਾ ਅੰਬ ਸਾਹਿਬ ਦੀ ਵੇਚੀ ਜ਼ਮੀਨ ਦਾ ਖਲਾਸਾ ਵੀ ਭਾਈ ਰਣਜੀਤ ਸਿੰਘ ਨੇ ਕੀਤਾ ਅਤੇ ਮਾਮਲਾ ਭਖਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਕਰਨ ਤੋਂ ਉਪਰੰਤ ਸਪਸ਼ਟ ਕੀਤਾ ਸੀ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ ਤੇ ਸਖਤ ਕਾਰਵਾਈ ਕੀਤੀ ਜਾਵੇਗੀ,ਭਾਈ ਖਾਲਸਾ ਨੇ ਕਿਹਾ ਇਸ ਕਰਕੇ ਸਾਡੇ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਦੀ ਸੋਹਾਣਾ ਥਾਣਾ ਪੁਲਿਸ ਵੱਲੋਂ ਜ਼ਮੀਨ ਵੇਚਣ ਵਾਲੇ ਮੈਨੇਜਰ ਰਜਿੰਦਰ ਸਿੰਘ ਸਮੇਤ ਸੱਤ ਹੋਰਾਂ ਤੇ ਐਫ ਆਈ ਆਰ ਦਰਜ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਤੇ ਇਸ ਨੂੰ ਸਮੇ ਅਤੇ ਲੋਕਾਂ ਦੀ ਮੰਗ ਵਾਲਾਂ ਕਦਮ ਦੱਸਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਇਹਨਾਂ ਸਮੂਹ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਸਮੂਹ ਇਤਿਹਾਸਕ ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚਣ ਸਬੰਧੀ ਇਨਕੁਆਰੀ ਕੀਤੀ ਜਾਵੇ ਤਾਂ ਕਿ ਹੋਰ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਜਾ ਸਕੇ ।।


