ਐੱਸ.ਡੀ.ਐਮ ਗੁਰਦਾਸਪੁਰ ਵੱਲੋਂ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੇ ਮੈਂਬਰਾਂ ਨਾਲ ਮੀਟਿੰਗ

ਗੁਰਦਾਸਪੁਰ

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੀ ਸੰਭਾਲ ਲਈ ਕੀਤੀਆਂ ਵਿਚਾਰਾਂ

ਗੁਰਦਾਸਪੁਰ, 10 ਫਰਵਰੀ  (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਡੀ.ਐਮ ਗੁਰਦਾਸਪੁਰ ਡਾ. ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ ਦੇ ਮੈਂਬਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਐੱਸ.ਡੀ.ਐਮ ਨੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਵਿਖੇ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਵਲੋਂ ਬਾਥਰੂਮ ਅਤੇ ਫੁਹਾਰਿਆਂ ਸਬੰਧੀ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਲਈ ਤੇ ਕਿਹਾ ਕਿ ਸ਼ਹੀਦੀ ਸਮਾਰਕ ਵਿੱਚ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਪੀ.ਡਬਲਿਊ.ਡੀ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਰਿਪੇਅਰ ਦੇ ਕੰਮ ਕਰਨ ਵਾਲੇ ਹਨ ਉਨ੍ਹਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਮੀਟਿੰਗ ਦੌਰਾਨ ਮੈਮੋਰੀਅਲ ਵਿਖੇ ਲੱਗੇ ਬੁੱਤਾਂ ਦੇ ਰੱਖ ਰਖਾਅ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ।

Leave a Reply

Your email address will not be published. Required fields are marked *