ਮਾਨਸਿਕ ਬਿਮਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ਭਾਜਪਾ ਸਰਕਾਰ ਨੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ‘ਚ ਰੋਲਿਆਂ, ਭਾਜਪਾ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)– ਜਦੋਂ ਦਿੱਲੀ ਵਿਚ ਆਮ ਪਾਰਟੀ ਦੀ ਸਰਕਾਰ ਸੀ ਤਾਂ ਸਿੱਖ ਵਿਰੋਧੀ ਭਾਜਪਾ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਦੇ ਹੋਏ ਆਪ ਪਾਰਟੀ ਨੂੰ ਸਿੱਖ ਵਿਰੋਧੀ ਦੱਸ ਰਹੇ ਸਨ,ਪਰ ਹੁਣ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਸਰਕਾਰ ਵਲੋਂ ਰੋਕ ਕੇ ਭਾਜਪਾ ਨੇ ਚਿੱੱਟੇ ਦਿੱਨ ਸਾਬਤ ਕਰ ਦਿੱਤਾ ਹੈ ਕਿ ਭਾਜਪਾਈ ਕਦੇ ਵੀ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕਦੀ ,ਸਗੋ ਗੁਰੂਆਂ ਦੇ ਨਾਮ ਤੇ ਐਲਾਨ ਕਰਕੇ ਲੋਕਾਂ ਨੂੰ ਬੇਕੂਫ ਜ਼ਰੂਰ ਬਣਾ ਸਕਦੀ, ਭਾਜਪਾ ਨੇ ਮਾਨਰੋਗੀ ਰੋਗੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਜਿਥੇ ਸਿੱਖ ਵਿਰੋਧੀ ਆਪਣਾ ਚੇਹਰਾ ਨੰਗਾ ਕੀਤਾ ਹੈ ਉਥੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ਵਿੱਚ ਰੋਲਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਨਸਿਕ ਤੌਰ ਤੇ ਬਿਮਾਰ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ‘ਚ ਰੁਕਾਵਟਾਂ ਖੜੀਆਂ ਕਰਨ ਵਾਲੀ ਸਿੱਖ ਵਿਰੋਧੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਬੰਦ ਰੱਖੇ ਸਿੰਘਾਂਂ ਨੂੰ ਮਨੁੱਖਤਾ ਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਦੇ ਨਾਲ ਨਾਲ ਸਿੱਖਾਂ ਨਾਲ ਕੀਤੀ ਜਾ ਰਹੀ ਬੇਇਨਸ਼ਾਫੀ ਧੱਕੇਸ਼ਾਹੀ ਤੇ ਬੇਗਾਨਗੀ ਨੂੰ ਮੁੱਖ ਰੱਖਦਿਆਂ ਭਾਜਪਾਈਆਂ ਨੂੰ ਬੇਨਤੀ ਕਰਦੀ ਹੈ ਕਿ ਸਿੱਖਾਂ ਨਾਲ ਬੇਗਾਨਗੀ ਤੇ ਬੇਇਨਸਾਫ਼ੀ ਵਾਲਾ ਵਰਤਾਰਾ ਛੱਡ ਕੇ ਲੰਮੇ ਸਮੇਂ ਬੇਕਸੂਰ ਜੇਲਾਂ ‘ਚ ਬੰਦ ਰੱਖੇ ਸਿੱਖ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ, ਨਹੀਂ ਤਾਂ ਭਾਜਪਾ ਪੰਜਾਬ ‘ਚ ਸਰਕਾਰ ਬਣਾਉਣ ਵਾਲੇ ਸੁਪਨਿਆ ਨੂੰ ਭੁੱਲ ਜਾਵੇ ਕਿਉਂਕਿ ਗੁਰੂ ਨਾਨਕ ਪਾਤਸ਼ਾਹ ਜੀ ਦੇ 550 ਸਾਲਾਂ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕਰਕੇ ਭਾਜਭਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੁੱਲ ਚੁੱਕੇ ਹਨ ਅਤੇ ਸਿੱਖਾਂ ਤੋਂ ਆਪਣਾ ਵਿਸ਼ਵਾਸ ਯੌਕੀਨ ਖਤਮ ਕਰ ਬੈਠਾ ਹਨ ਅਤੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਲੋਕਾਂ ਨੂੰ ਸਾਬਤ ਹੋ ਗਿਆ ਭਾਜਪਾਈ ਸਿੱਖ ਵਿਰੋਧੀ ਹਨ ਅਤੇ ਸਿੱਖ ਗੁਰੂਆਂ ਦੇ ਨਾਮ ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਨਸਿਕ ਰੋਗੀ ਤੇ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਜੇਲ’ਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਭਾਜਭਾਈ ਸਰਕਾਰ ਵੱਲੋਂ ਰਿਹਾਈ ਰੋਕਣ ਤੇ ਸਰਕਾਰ ਤੋਂ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਭਾਜਭਾਈਆ ਦੀ ਸਿੱਖੀ ਅਤੇ ਸਿੱਖਾਂ ਪ੍ਰਤੀ ਦੋਗਲੀ ਨੀਤੀ ਜੱਗ ਜ਼ਾਹਰ ਹੈ, ਉਹਨਾਂ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਗੁਰੂ ਨਾਨਕ ਪਾਤਸ਼ਾਹ ਜੀ ਦੀ ਸ਼ਤਾਬਦੀ ਮੌਕੇ ਸੁਲਤਾਨ ਪੁਰ ਲੌਧੀ ਵਿਖੇ ਜਿਹੜੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਉਨ੍ਹਾਂ ਵਿੱਚ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਵੀ ਸਨ, ਭਾਈ ਖਾਲਸਾ ਨੇ ਦੱਸਿਆ ਮਾਨਸਿਕ ਤੌਰ ਤੇ ਬਿਮਾਰ ਚੱਲ ਰਹੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੇ ਰਾਜਨੀਤੀ ਕਰਨੀ ਰਾਜਨੀਤਕ ਨੇਤਾਵਾਂ ਦੀ ਬਹੁਤ ਹੀ ਘਟੀਆਂ ਤੇ ਸਿੱਖ ਵਿਰੋਧੀ ਬੇਗਾਨਗੀ ਵਾਲਾ ਵਰਤਾਰਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲੰਮੇ ਤੋਂ ਜੇਲ੍ਹ ‘ਚ ਬੰਦ ਤੇ ਮਾਨਸਿਕ ਰੋਗੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਭਾਜਭਾਈ ਦਿੱਲੀ ਸਰਕਾਰ ਵੱਲੋਂ ਰਿਹਾਈ ਰੋਕ ਕੇ ਜਿੱਥੇ ਸਿੱਖ ਵਿਰੋਧੀ ਤੇ ਦੋਗਲਾ ਚੇਹਰਾ ਨੰਗਾ ਕੀਤਾ ਹੈ ਉਥੇ ਸਾਬਤ ਕਰ ਦਿੱਤਾ ਹੈ ਕਿ ਭਾਜਭਾਈ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ਵਿੱਚ ਰੋਲਣ ਵਾਲੀ ਨੀਤੀ ਰਾਹੀਂ ਬਿਨਾਂ ਵਜ੍ਹਾ ਜੇਲ੍ਹਾਂ ਵਿਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦੇ ਹੱਕ ਦੀ ਨਹੀਂ, ਇਸ ਕਰਕੇ ਭਾਜਪਾ ਨੂੰ ਇਹ ਨਿੰਦਣਯੋਗ ਸਿੱਖ ਵਿਰੋਧੀ ਨੀਤੀ ‘ਚ ਸੁਧਾਰ ਕਰਦਿਆਂ ਸਮੂਹ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ ।

Leave a Reply

Your email address will not be published. Required fields are marked *