ਬਰਨਾਲਾ, ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)— ਅੱਜ ਇਥੇ ਲੇਬਰ ਚੌਂਕ ਵਿੱਚ ਹਜ਼ਾਰਾਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ,ਆਸਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਨੇ ਜ਼ਬਰਦਸਤ ਰੈਲੀ ਕਰਕੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਪਾਸ ਕੀਤੇ ਹਨ, ਉਹਨਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।

ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਦਾ ਕਾਨੂੰਨ ਮੁੜ ਬਹਾਲ ਕੀਤਾ ਜਾਵੇ, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਤੁਰੰਤ ਰੱਦ ਕੀਤਾ ਜਾਵੇ, ਨਵਾਂ ਬਿਜਲੀ ਐਕਟ -2025 ਅਤੇ ਬੀਜ਼ ਸੋਧ ਐਕਟ 2025 ਤੁਰੰਤ ਰੱਦ ਕੀਤਾ ਜਾਵੇ। ਰੈਲੀ ਦੌਰਾਨ ਬੀਕੇਯੂ ਉਗਰਾਹਾਂ ਦੇ ਆਗੂ ਚਮਕੌਰ ਸਿੰਘ ਨੈਣੇਵਾਲ, ਬੀਕੇਯੂ ਡਕੌਂਦਾ ਦੇ ਮਨਜੀਤ ਸਿੰਘ ਧਨੇਰ, ਪਵਿੱਤਰ ਸਿੰਘ ਲਾਲੀ, ਏਟਕ ਦੇ ਆਗੂ ਜਗਰਾਜ ਸਿੰਘ ਰਾਮਾਂ, ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਦੇ ਕੇਂਦਰੀ ਕਮੇਟੀ ਮੈਂਬਰ ਲਾਭ ਸਿੰਘ ਅਕਲੀਆ, ਸੀਟੂ ਦੇ ਸੂਬਾਈ ਆਗੂ ਸ਼ੇਰ ਸਿੰਘ ਫਰਵਰੀ, ਕਮਲਜੀਤ ਕੌਰ ਬਰਨਾਲਾ ਬੀਕੇਯੂ ਉਗਰਾਹਾਂ, ਬਲਰਾਜ ਕੌਰ ਨੰਗਲ ਆਸਾ ਵਰਕਰ ਯੂਨੀਅਨ, ਡਾ .ਰਜਿੰਦਰਪਾਲ ਇਨਕਲਾਬੀ ਕੇਂਦਰ ਪੰਜਾਬ, ਮੋਹਨਾ ਸਿੰਘ ਰੂੜੇਕੇ ਕਲਾਂ, ਮਨਜੀਤ ਰਾਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਰਮਜੀਤ ਸਿੰਘ ਬੀਹਲਾ, ਸਮਾਜ ਸੇਵੀ ਭਾਨ ਸਿੰਘ ਜੱਸੀ, ਸਤਿੰਦਰਪਾਲ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਹਜ਼ਾਰਾਂ ਧਰਨਾਕਾਰੀਆਂ ਨੇ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕੀਤਾ, ਜਿਥੇ ਕਾਮਰੇਡ ਖੁਸ਼ੀਆਂ ਸਿੰਘ ਨੇ ਧਰਨੇ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਰੂੜੇਕੇ ਕਲਾਂ ਮਜ਼ਦੂਰ ਮੁਕਤੀ ਮੋਰਚਾ, ਹਰਜੀਤ ਸਿੰਘ ਖਿਆਲੀ ਵੀ ਮੌਜੂਦ ਸਨ।


