ਮੂਸੇਵਾਲ ਦੇ ਪਿਤਾ ਬਲਕੌਰ ਸਿੰਘ ਵਲੋਂ ਗੋਲਡੀ ਬਰਾੜ ਨੂੰ ਫੜਾਉਣ ਵਾਲੇ ਨੂੰ ਦੋ ਕਰੋੜ ਦਾ ਇਨਾਮ ਦੇਣ ਵਾਲੀ ਨੀਤੀ ਤਹਿਤ ਹੀ ਅਮਰੀਕਾ ਨੇ ਡੀਟੇਨ ਕੀਤਾ ਗੋਲਡ ਬਰਾੜ — ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)–ਸਿੱਧੂ ਮੂਸੇਵਾਲ ਕਤਲਕਾਂਡ ਦੇ ਮਾਸਟਰ ਮਾਇੰਡ ਦੋਸ਼ੀ ਅਤੇ ਅਮਰੀਕਾ’ਚ ਲੁਕੇ ਬੈਠੇ ਗੋਲਡੀ ਬਰਾੜ ਨੂੰ ਛੇ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਗ੍ਰਿਫਤਾਰ ਕਰਨ’ਚ ਬੁਰੀ ਤਰ੍ਹਾਂ ਅਸਫਲ ਰਹੀ ਅਤੇ ਸਰਕਾਰ ਦੀ ਇਸ ਨਾਕਾਮੀ ਦਾ ਪੋਲ ਖੋਲ੍ਹਦਿਆਂ ਸਵਰਗਵਾਸੀ ਸਿੱਧੂ ਮੂਸੇਵਾਲ ਦੇ ਪਿਤਾ ਸਰਦਾਰ ਬਲਕੌਰ ਸਿੰਘ ਨੇ ਅੰਮ੍ਰਿਤਸਰ ਵਿਖੇ ਦੋ ਦਿਨ ਪਹਿਲਾਂ ਇਕ ਇਕੱਠ’ਚ ਬੋਲਦਿਆਂ ਪੰਜਾਬ ਸਰਕਾਰ ਨੂੰ ਗਹਿਰੇ ਸ਼ਬਦਾਂ’ਚ ਕੋਸਿਆਂ ਅਤੇ ਇਕ ਸਲਾਹੀ ਮੰਗ ਕੀਤੀ ਕਿ ਪੰਜਾਬ ਸਰਕਾਰ ਗੋਲਡੀ ਬਰਾੜ ਨੂੰ ਫੜਾਉਣ ਜਾ ਦਸਣ ਵਾਲੇ ਵਿਅਕਤੀ ਲਈ ਦੋ ਕਰੋੜ ਰੁਪਏ ਦਾ ਇਨਾਮ ਰੱਖੇ ਅਤੇ ਅਗਰ ਸਰਕਾਰ ਇਹ ਪੈਸਾ ਨਹੀਂ ਦੇ ਸਕਦੀ, ਤਾਂ ਮੈਂ ਆਪਣੀ ਜ਼ਮੀਨ ਵੇਚ ਕੇ ਇਹ ਪੈਸਾ ਦੇ ਦੇਵਾਗਾਂ ? ਪਰ ਮੈਂ ਜਿਉਂਦੇ ਜੀਅ ਆਪਣੇ ਲਾਡਲੇ ਪੁੱਤਰ ਦੇ ਕਾਤਲ ਦੋਸ਼ੀ ਗੋਲਡੀ ਬਰਾੜ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖ਼ਸ਼ਣਾ, ਦੁਖੀ ਹਿਰਦੇ ਵਾਲੀ ਧਰਮੀ ਤੇ ਲੋੜੀਂਦੀ ਅਵਾਜ ਤਕਰੀਰ ਨੀਤੀ ਨੇ ਰੰਗ ਵਿਖਾਇਆ ਅਤੇ ਕਲ ਸਿੱਧੂ ਮੂਸੇਵਾਲ ਕਤਲਕਾਂਡ ਦੇ ਮਾਸਟਰ ਮਾਇੰਡ ਅਤੇ ਪੰਜਾਬ’ਚ ਕਈਆਂ ਕਤਲਾਂ ਦੇ ਮਾਸਟਰ ਮਾਇੰਡ ਦੋਸ਼ੀ ਗੋਲਡੀ ਬਰਾੜ ਨੂੰ ਅਮਰੀਕਾ ਸਰਕਾਰ ਨੇ ਡਿਟੇਨ ਕਰ ਲਿਆ ਹੈ ਅਤੇ ਜਲਦੀ ਹੀ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ ਅਤੇ ਸਾਰੇ ਕਤਲਾਂ ਸਬੰਧੀ ਸਖ਼ਤੀ ਨਾਲ ਪੁੱਛ ਗਿੱਛ ਕਰਕੇ ਜੇਲ੍ਹ’ਚ ਬੰਦ ਕੀਤਾ ਜਾਵੇਗਾ ਤਾਂ ਕਿ ਪੀੜਤ ਪਰਿਵਾਰਾਂ ਨੂੰ ਰਾਹਤ ਮਹਿਸੂਸ ਕਰਾਂਈ ਜਾ ਸਕੇ ਇਸ ਪ੍ਰਾਪਤੀ ਲਈ ਮੂਸੇਵਾਲ ਪ੍ਰਵਾਰ ਸਮੇਤ ਪੰਜਾਬ ਦੇ ਸਮੂਹ ਲੋਕਾਂ ਤੇ ਸੁਖ ਦਾ ਸਾਹ ਲਿਆ ਤੇ ਇਸ ਨੂੰ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ ਦੇ ਨਾਲ ਨਾਲ ਮੰਗ ਕੀਤੀ ਅਜਿਹੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹੇ ਘਿਣੌਨੇ ਕੰਮ ਕਰਨ ਦੀ ਕੋਸ਼ਿਸ਼ ਨਾ ਕਰ ਸਕੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਖਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਫੜੇ ਜਾਣ ਤੇ ਜਿਥੇ ਪੰਜਾਬ ਸਰਕਾਰ ਨੂੰ ਵਧਾਈ ਦੀ ਪਾਤਰ ਮੰਨਦੀ ਹੈ, ਉਥੇ ਸਿੱਧੂ ਮੂਸੇਵਾਲ ਦੇ ਪਿਤਾ ਸਰਦਾਰ ਬਲਕੌਰ ਸਿੰਘ ਦੀ ਨੀਤੀ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਨੂੰ ਜਲਦੀ ਤੋਂ ਜਲਦੀ ਪੰਜਾਬ’ਚ ਲਿਆ ਕੇ ਸਖ਼ਤ ਕਾਨੂੰਨੀ ਕਾਰਵਾਈ ਰਾਹੀਂ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਤਾਂ ਕਿ ਅਜਿਹੇ ਸਮਾਜ ਵਿਰੋਧੀ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਖਤਰਨਾਕ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਸਰਕਾਰ ਵਲੋਂ ਡੀਟੇਨ ਕਰਨ ਦੀ ਸ਼ਲਾਘਾ ਅਤੇ ਦੋਸ਼ੀ ਨੂੰ ਪੰਜਾਬ ਲਿਆ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਸਪਸ਼ਟ ਕੀਤਾ ਕਿ ਨਾਮਵਰ ਕਲਾਕਾਰ ਸਿੱਧੂ ਮੂਸੇਵਾਲ ਦੇ ਕਾਤਲਾਂ ਨੂੰ ਛੇ ਮਹੀਨੇ ਬੀਤ ਜਾਣ ਤੋਂ ਬਾਅਦ ਪੀੜਤ ਸਰਦਾਰ ਬਲਕੌਰ ਸਿੰਘ ਨੇ ਦੋ ਦਿਨ ਪਹਿਲੇ ਇੱਕ ਨੀਤੀ ਤਹਿਤ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਸੀ ਕਿ ਉਹ ਗੋਲਡੀ ਬਰਾੜ ਨੂੰ ਫੜਾਉਣ ਜਾ ਸੂਹ ਦੇਣ ਵਾਲੇ ਨੂੰ ਦੋ ਕਰੋੜ ਰੁਪਏ ਦਾ ਇਨਾਮ ਰੱਖੇ ਅਤੇ ਅਗਰ ਸਰਕਾਰ ਪੈਸਾ ਨਹੀਂ ਦੇ ਸਕਦੀ ਤਾਂ ਮੈਂ ਆਪਣੀ ਜ਼ਮੀਨ ਵੇਚ ਕੇ ਦੇ ਦੇਵਾਗਾਂ ਭਾਈ ਖਾਲਸਾ ਨੇ ਕਿਹਾ ਇਹ ਨੀਤੀ ਕਾਮਯਾਬ ਰਹੀ ਤੇ ਇਨਾਂਮ ਲੈਣ ਦੀ ਚਾਹਤ ਖਾਤਰ ਗੋਲਡੀ ਬਰਾੜ ਨੂੰ ਕਾਬੂ ਕਰਵਾਇਆ ਗਿਆ ਜੋ ਸਰਕਾਰ ਦੀ ਵੱਡੀ ਪ੍ਰਾਪਤੀ ਹੈ ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਮਰੀਕਾ ਸਰਕਾਰ ਨੇ ਭਾਰਤ ਸਰਕਾਰ ਨੂੰ ਹਰ ਤਰਾਂ ਸੰਯੋਗ ਦੇਣ ਦਾ ਭਰੋਸਾ ਦਵਾਇਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਮਰੀਕਾ ਸਰਕਾਰ ਦੀ ਧੰਨਵਾਦੀ ਹੈ ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੋਸ਼ੀ ਨੂੰ ਪੰਜਾਬ ਲਿਆ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਭਾਈ ਸਵਰਨਜੀਤ ਸਿੰਘ ਮਾਨੋਕੇ ਭਾਈ ਸਿੰਧਾ ਸਿੰਘ ਧਰਮਕੋਟ ਮੋਗਾ ਭਾਈ ਕੇਵਲ ਸਿੰਘ ਤੇ ਭਾਈ ਦਲਬੀਰ ਸਿੰਘ ਬੁਤਾਲਾ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *