ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਪੁਲਸ ਦੇ ਐਸ ਐਸ ਪੀ ਫਾਜ਼ਿਲਕਾ ਦੇ ਪੁਲਸ ਵੱਲੋਂ ਸਿਵਲ ਵਰਦੀ ‘ਚ ਦਰਬਾਰ ਸਾਹਿਬ ਅੰਮ੍ਰਿਤਸਰ ਦੀਆਂ ਪ੍ਰਕਿਰਮਾਂ ਵਿਚੋਂ ਦੋ ਆਦਮੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੱਸੇਂ ਬਗੈਰ ਜਬਰੀ ਚੁੱਕਿਆ ਗਿਆ ਸੀ ਜੋ ਦਰਬਾਰ ਸਾਹਿਬ ਦੀ ਮਹਾਂਨਤਾ ਤੇ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਸਿਧਾਂਤਕ ਭੁੱਲ ਤੇ ਵੱੱਡੀ ਗਲਤੀ ਸੀ ਅਤੇ ਇਸ ਦਾ ਸਿੱਖ ਸੰਗਤਾਂ ਵਿੱਚ ਕਾਫੀ ਰੋਸ ਪਾਇਆ ਗਿਆ ਤੇ ਜਥੇਦਾਰ ਸਾਹਿਬ ਨੇ ਵੀ ਇਸ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਪੁਲਿਸੀਆਂ ਨੂੰ ਝਾੜ ਪਾਈ ਸੀ,ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੱਸੇ ਬਗੈਰ ਐਸ ਐਸ ਪੀ ਫਾਜ਼ਿਲਕਾ ਗੁਰਮੀਤ ਸਿੰਘ ਵੱਲੋਂ ਦਰਬਾਰ ਸਾਹਿਬ ‘ਚ ਤਾਇਨਾਤ ਟਾਸਕ ਫੋਰਸ ਦੇ ਰੋਕਣ ਦੇ ਬਾਵਜੂਦ ਇਹ ਕੰਮ ਕੀਤਾ ਗਿਆ ਅਤੇ ਹੁਣ ਆਪਣੀ ਭੁੱਲ ਨੂੰ ਦਰੁੱਸਤ ਕਰਨ ਅਤੇ ਹਰਿਮੰਦਰ ਸਾਹਿਬ ਦੀ ਮਹਾਂਨਤਾ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਜਾਚਨਾ ਭੁੱਲ ਪੱਤਰ ਆਪਣੇ ਬੰਨੇ ਦਾੜੇ ਨੂੰ ਖੋਲ੍ਹੇ ਕੇ ਪੇਸ਼ ਕੀਤਾ ਹੈ, ਇਸ ਨੂੰ ਪੁਲਿਸ ਦੀ ਪਲੇਠੀ ਤੇ ਇਤਿਹਾਸਕ ਵਧੀਆ ਗੱਲ ਮੰਨਿਆ ਜਾ ਰਿਹਾ ਹੈ ਅਤੇ ਅਕਾਲ ਤਖ਼ਤ ਸਾਹਿਬ ਤੇ ਆਉਣ ਵਾਲੇ ਹਰ ਸਿਆਸੀ ਨੂੰ ਚਾਹੀਦਾ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਨ ਦੀ ਲੋੜ ਤੇ ਜ਼ੋਰ ਦੇਣ, ਇਸ ਕਰਕੇ ਮਾਝਾ ਦਸ਼ਮੇਸ਼ ਤਰਨਦਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਫਾਜ਼ਿਲਕਾ ਦੇ ਐਸ ਐਸ ਪੀ ਸ੍ਰ ਗੁਰਮੀਤ ਸਿੰਘ ਵੱਲੋਂ ਖਿਮਾਂ ਯਾਚਨਾ ਪੱਤਰ ਦੇ ਕੇ ਆਪਣੀ ਭੁੱਲ ਦੀ ਮੁਆਫੀ ਮੰਗਣ ਵਾਲੀ ਪੁਲਿਸ ਨੀਤੀ ਦੀ ਜ਼ੋਰਦਾਰ ਸ਼ਬਦਾਂ ‘ਚ ਸ਼ਲਾਘਾ ਕਰਦੀ ਹੈ, ਉਥੇ ਅਕਾਲ ਤਖਤ ਸਾਹਿਬ ਤੇ ਆ ਕੇ ਜਥੇਦਾਰ ਸਾਹਿਬ ਨਾਲ ਮਿਲਣ ਵਾਲੇ ਸਾਰੇ ਸਿਆਸੀਆਂ ਨੂੰ ਅਪੀਲ ਕਰਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਹੁਕਮਾਂ ਦੀ ਪਾਲਣਾ ਕਰਨ ਕੀਤੀ ਜਾਵੇ ਦੇ ਨਾਲ ਨਾਲ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦੀ ਮੰਗ ਕਰਦੀ ਹੈ, ਕਿਉਂਕਿ ਉਨ੍ਹਾਂ ਨੇ ਜਥੇਦਾਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਦਿਆਂ ਮਾਨਸਿਕ ਤੌਰ ਤੇ ਬਿਮਾਰ ਤੇ ਬਿਨਾਂ ਵਜ੍ਹਾ ਲੰਮੇ ਸਮੇਂ ਤੋਂ ਜੇਲ’ਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਤੇ ਸਾਇਨ ਨਹੀਂ ਕੀਤੇ ਅਤੇ ਰਿਆਹੀ ਰੁੱਕ ਗਈ, ਜਦੋਂ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਇਸ ਫ਼ਾਇਲ ਤੇ ਸਾਈਨ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ,ਇਸ ਕਰਕੇ ਹਰ ਸਿੱਖ ਮਾਈ ਭਾਈ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ, ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਦਸਮੇਸ਼ ਤਰਨਾ ਦਲ ਦੇ ਚੀਫ ਕਮਾਂਡਰ ਤੇ ਰੰਗਰੇਟਾ ਕੌਮ ਦੀ ਬੁਲੰਦ ਆਵਾਜ਼ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਾਜ਼ਿਲਕਾ ਦੇ ਐਸ ਐਸ ਪੀ ਸਰਦਾਰ ਗੁਰਮੀਤ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੱਸੇ ਬਗੈਰ ਦਰਬਾਰ ਸਾਹਿਬ ਦੀਆਂ ਪਰਕਰਮਾਂ ‘ਚ ਟਾਸਕ ਫੋਰਸ ਦੀ ਦਖ਼ਲ ਅੰਦਾਜ਼ੀ ਦੀ ਪ੍ਰਵਾਹ ਨਾ ਕਰਦਿਆਂ ਦੋ ਬੰਦਿਆਂ ਨੂੰ ਸਿਵਲ ਵਰਦੀ ‘ਚ ਚੁੱਕਣ ਦੀ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਦੇ ਪੇਸ਼ ਹੋ ਕੇ ਖਿਮਾ ਜਾਚਨਾ ਮੰਗਣ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਤੇ ਇਸ ਨੂੰ ਪੁਲਿਸ ਦੀ ਇਤਿਹਾਸਕ ਪਲੇਠੀ ਬੇਨਤੀ ਦੱਸਣ ਦੇ ਨਾਲ ਨਾਲ ਸਮੂਹ ਸਿਆਸੀ ਆਗੂਆਂ ਨੂੰ ਜਥੇਦਾਰ ਸਾਹਿਬ ਦੇ ਹੁਕਮਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣ ਕਰਨ ਦੀ ਲੋੜ ਤੇ ਜ਼ੋਰ ਦੇਣ ਦੀ ਮੰਗ ਕਰਦਿਆਂ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਜਥੇਦਾਰ ਸੋਢੀ ਸਾਹਿਬ ਤੇ ਭਾਈ ਖਾਲਸਾ ਨੇ ਜ਼ੋਰ ਦੇ ਕੇ ਕਿਹਾ ਜਥੇਦਾਰ ਸਾਹਿਬ ਦੇ ਹੁਕਮਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਗੁਰੂ ਘਰ ਨਾਲ ਸ਼ਰਧਾ ਰੱਖਣ ਵਾਲੀਆਂ ਨਾਨਕ ਨਾਮ ਲੇਵਾ ਸੰਗਤਾਂ ਦਾ ਫਰਜ਼ ਤੇ ਧਰਮੀ ਡਿਊਟੀ ਬਣਦੀ ਹੈ, ਇਹਨਾਂ ਅਗਾਹ ਵਧੂ ਪੰਥਕ ਆਗੂਆਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਦੋਸ਼ ਲਾਇਆ ਕਿ ਉਹਨਾਂ ਨੇ ਜਥੇਦਾਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਪਹਿਰਾ ਨਾਂ ਦੇਂਦਿਆਂ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਮਾਨਸਿਕ ਰੋਗੀ ਤੇ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਜੇਲ’ਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਤੇ ਸਾਈਨ ਨਹੀਂ ਕੀਤੇ ? ਜਿਸ ਦੇ ਸਿੱਟੇ ਵਜੋਂ ਉਹਨਾਂ ਦੀ ਰਿਹਾਈ ਰੁੱਕ ਗਈ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਮਿੱਟੀ ‘ਚ ਰੋਲੀਆਂ ਗਈਆਂ,ਜਥੇ ਸੋਢੀ ਸਾਹਿਬ ਤੇ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਚਾਹੀਦਾ ਹੈ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੋਕਣ ਸਬੰਧੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਤੇ ਭਾਜਪਾਈਆਂ ਸਿੱਖ ਵਿਰੋਧੀ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਕਰਨ,ਇਥੇ ਇਹ ਦੱਸਣਾ ਬੜਾ ਜ਼ਰੂਰੀ ਬਣਦਾ ਹੈ ਕਿ ਰੇਖਾ ਗੁਪਤਾ ਨੇ ਦੋ ਢਾਈ ਮਹੀਨੇ ਪਹਿਲਾਂ ਆਪਣੀ ਕੈਬਨਿਟ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਸਨ ਕਿ ਤੁਹਾਡੇ ਕੋਲ ਮਾਨਸਿਕ ਰੋਗੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਪਈ ਹੈ ਅਤੇ ਤੁਸੀਂ ਉਸ ਤੇ ਸਾਈਨ ਕਰ ਦੇਵੋ ਤਾਂ ਕਿ ਉਹਨਾਂ ਦੀ ਰਿਹਾਈ ਹੋ ਸਕੇ, ਰੇਖਾ ਗੁਪਤਾ …


