ਕਰਨਾਟਕ, ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਗੁਰੂ ਸਾਹਿਬ ਜੀ ਦਾ ਉਪਦੇਸ਼ ਤੇ ਹੁਕਮ ਹੈ ” ਗ਼ਰੀਬ ਦਾ ਮੂੰਹ,ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸੁ ਤੇ ਪਹਿਰਾ ਦੇਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਟਕ ਦੇ ਸਕੂਲਾਂ ਵਿੱਚ ਪੜ ਰਹੇ ਗਰੀਬ ਸ਼ਿਕਲੀਗਰ ਤੇ ਵਣਜਾਰਾ ਸਿੱਖ ਬੱਚਿਆਂ ਦੀਆਂ ਫੀਸਾਂ ਲਈ 45 ਲੱਖ ਰੁਪਏ ਸਕੂਲਾਂ ਨੂੰ ਫੀਸ ਵਜੋਂ ਦੇਣ ਵਾਲੀ ਧਰਮੀ ਕਾਰਵਾਈ ਸਮੇਂ ਅਤੇ ਲੋਕਾਂ ਦੀ ਮੰਗ ਵਾਲ਼ੀ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਕਹੀ ਜਾ ਸਕਦੀ ਹੈ, ਇਸ ਨਾਲ ਗਰੀਬ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕੀਤਾ ਜਾ ਸਕਣ ਦੇ ਨਾਲ ਨਾਲ ਗਰੀਬ ਦਾ ਮੂੰਹ ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸ਼ ਨੂੰ ਅਮਲੀ ਰੂਪ ਵਿਚ ਲਿਆਂਦਾ ਜਾ ਸਕਦਾ ਹੈ,ਇਸ ਸਬੰਧੀ ਚੈਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਹੋਰਾਂ ਵੱਲੋਂ ਕਰਨਾਟਕ ਦੇ ਸਕੂਲਾਂ ਨੂੰ ਸਿੱਧਾ ਹੀ ਭੇਂਟ ਕੀਤਾ ਗਿਆ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਧਰਮੀ ਕਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੈ ਉਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਪੰਜਾਬ ਤੋਂ ਬਾਹਰ ਵੱਸ ਰਹੇ ਗਰੀਬ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾ ਸਹਾਇਤਾ ਦੀ ਤਰਜ਼ ਤੇ ਪੰਜਾਬ ਦੇ ਸਕੂਲਾਂ ਵਿੱਚ ਉੱਚ ਸਿੱਖਿਆਂ ਪ੍ਰਾਪਤ ਕਰ ਰਹੇ ਗਰੀਬ ਬੱਚਿਆਂ ਦੀਆਂ ਫੀਸਾਂ ਵੀ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਗੁਰੂ ਸਾਹਿਬ ਜੀ ਦੇ ਹੁਕਮ ਅਨੁਸਾਰ ਗ਼ਰੀਬ ਦਾ ਮੂੰਹ, ਮੇਰੀ ਗੋਲਕ ਹੈ, ਵਾਲੇ ਗੁਰੂ ਉਪਦੇਸ਼ ਨੂੰ ਅਮਲੀ ਰੂਪ ਵਿਚ ਲਿਆਂਦਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਟਕ ਦੇ ਸਕੂਲਾਂ ਵਿੱਚ ਪੜ ਰਹੇ ਗਰੀਬ ਵਣਜਾਰੇ ਸਿੱਖਾਂ ਅਤੇ ਸ਼ਿਕਲੀਗਰ ਬੱਚਿਆਂ ਦੀਆਂ ਫੀਸਾਂ ਲਈ 45 ਲੱਖ ਰੁਪਏ ਭੇਟ ਕਰਨ ਵਾਲਾ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਅਤੇ ਪੰਜਾਬ ਦੇ ਸਕੂਲਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਗ਼ਰੀਬ ਬੱਚਿਆਂ ਦੀਆਂ ਫੀਸਾਂ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਪੰਜਾਬ ਤੋਂ ਬਾਹਰ ਵੱਸ ਰਹੇ ਗਰੀਬ ਵਣਜਾਰੇ ਤੇ ਸ਼ਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਪ੍ਰਬੰਧ ਕਰੇ ਤਾਂ ਕਿ ਗਰੀਬ ਬੱਚਿਆਂ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ ਅਨੁਸਾਰ ਗਰੀਬ ਦਾ ਮੂੰਹ ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸ਼ ਨੂੰ ਅਮਲੀ ਰੂਪ ਵਿਚ ਲਿਆਂਦਾ ਜਾ ਸਕੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਪੰਜਾਬ ਵਿੱਚ ਉੱਚ ਵਿੱਦਿਆ ਪ੍ਰਾਪਤ ਕਰ ਰਹੇ ਸਮੂਹ ਗਰੀਬ ਬੱਚਿਆਂ ਦੀਆਂ ਫੀਸਾਂ ਦਿੱਤੀਆਂ ਜਾਣ ਤਾਂ ਕਿ ਉਹਨਾਂ ਨੂੰ ਉੱਚ ਵਿੱਦਿਆ ਪ੍ਰਾਪਤ ਕਰਨ ਲਈ ਢੁਕਵੀਂ ਮਦਦ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾ ਸਕੇ, ਭਾਈ ਖਾਲਸਾ ਨੇ ਕਿਹਾ ਸਮੂਹ ਧਾਰਮਿਕ ਅਸਥਾਨਾਂ ਤੇ ਡੇਰਾ ਦਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਗੁਰੂ ਕੀ ਗੋਲਕ ਦਾ ਪੈਸਾ ਲੋੜਵੰਦ ਗਰੀਬਾਂ ਦੀ ਭਲਾਈ ਲਈ ਵੰਡ ਕੇ ਗਰੀਬ ਦਾ ਮੂੰਹ ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸ਼ ਨੂੰ ਅਮਲੀ ਰੂਪ ਵਿਚ ਲਿਆਉਣ ਦੀ ਲੋੜ ਤੇ ਜ਼ੋਰ ਦੇਣ,ਭਾਈ ਖਾਲਸਾ ਨੇ ਕਿਹਾ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਟਕ ਦੇ ਸਕੂਲਾਂ ਵਿੱਚ ਪੜਾਈ ਕਰ ਰਹੇ ਗਰੀਬ ਸ਼ਿਕਲੀਗਰ ਤੇ ਵਣਜਾਰੇ ਸਿੱਖਾ ਦੇ ਬੱਚਿਆਂ ਦੀਆਂ ਸਕੂਲੀ ਫੀਸਾਂ ਵਾਸਤੇ 45 ਲੱਖ ਰੁਪਏ ਦੇਣ ਵਾਲੇ ਮਹਾਨ ਧਰਮੀਂ ਕਾਰਜ਼ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਮਹਾਨ ਕਦਮ ਉਪਰਾਲਾ ਮੰਨਦੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਪੰਜਾਬ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਸਮੂਹ ਗ਼ਰੀਬ ਵਿਦਿਆਰਥੀਆਂ ਦੀਆਂ ਫੀਸਾਂ ਵੀ ਤਾਰੀਆਂ ਜਾਣ ਤਾਂ ਕਿ ਗਰੀਬ ਦਾ ਮੂੰਹ ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸ਼ ਨੂੰ ਅਮਲੀ ਰੂਪ ਵਿਚ ਲਿਆਂਦਾ ਜਾ ਸਕੇ ਦੇ ਨਾਲ ਨਾਲ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕੀਤਾ ਜਾ ਸਕੇ । ਇਸ ਮੌਕੇ ਭਾਈ ਵਿਰਸਾ ਸਿੰਘ ਖ਼ਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਤੇ ਭਾਈ ਦਿਲਬਾਗ ਸਿੰਘ ਬਾਗੀ,ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਕਈ ਹੋਰ ਫੈਡਰੇਸ਼ਨ ਕਾਰਕੁੰਨ ਹਾਜਰ ਸਨ।


