ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਵਿਖੇ 15 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਲੜੀਵਾਰ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਧਾਰਮਿਕ ਸਜਾਏ ਜਾਣਗੇ – ਸੰਤ ਸੁਖਵਿੰਦਰ ਸਿੰਘ

ਮਾਲਵਾ

ਫਿਲੌਰ, ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਕੱਲ 15 ਫਰਵਰੀ ਐਤਵਾਰ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਲੜੀਵਾਰ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਮਹਾਂਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਧਾਰਮਿਕ ਬੁਲਾਰੇ ਹਾਜ਼ਰੀ ਲਵਾਉਣਗੇ ਅਤੇ ਆਈ ਸੰਗਤ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਬੰਧੀ ਜਾਣਕਾਰੀ ਦੇ ਨਾਲ ਨਾਲ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨਗੇ, ਸਮੂਹ ਧਾਰਮਿਕ ਬੁਲਾਰਿਆਂ, ਅਖੰਡਪਾਠ ਸ਼ਰਧਾਲੂਆਂ ਸਮੇਤ ਹੋਰ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ,ਸੰਤ ਜਰਨੈਲ ਸਿੰਘ ਜੀ ਅਤੇ ਡਾਕਟਰ ਅਮਰਜੋਤ ਸਿੰਘ ਸੰਧੂ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਫੋਨ ਤੇ ਗੱਲਬਾਤ ਕਰਨ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਪਰਉਪਕਾਰੀ ਸਪੁੱਤਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਇਸ ਅਸਥਾਨ ਤੇ ਮਨਾਏ ਜਾਂਦੇ ਹਨ ,ਉਥੇ ਇਸ ਅਸਥਾਨ ਤੇ ਹਰ ਐਤਵਾਰ ਨੂੰ ਅਖੰਡ ਪਾਠਾਂ ਦੇ ਭੋਗ ਪਾ ਕੇ ਗੁਰਬਾਣੀ ਕੀਰਤਨ ਕਰਵਾਏ ਜਾਂਦੇ ਹਨ ਅਤੇ ਹਰ ਦੇਸੀ ਮਹੀਨੇ ਦੇ ਪਲੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਕਰਵਾ ਕੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨ ਦੀ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਫੱਗਣ ਮਹੀਨੇ ਦੇ ਸਮਾਗਮ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਲ 15 ਫਰਵਰੀ ਐਤਵਾਰ ਨੂੰ 11 ਆਦਿ ਗੁਰੂ ਗ੍ਰੰਥ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 14 ਲੜੀਵਾਰ ਅਖੰਡਪਾਠਾਂ ਦੇ ਭੋਗ ਤੋਂ ਉਪਰੰਤ ਮਹਾਂਨ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਪ੍ਰਬੰਧਕਾਂ ਵੱਲੋਂ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰਨ ਲਈ ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਲੁਧਿਆਣਾ ਵਿਖੇ ਸਮੇ ਸਿਰ ਪਹੁੰਚ ਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਲਈ ਹਾਜ਼ਰੀਆਂ ਭਰਨ ਦੀ ਲੋੜ ਤੇ ਜ਼ੋਰ ਦੇਣ ਇਸ ਮੌਕੇ ਤੇ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਸੰਤ ਮਹਾਂਪੁਰਸ਼ ਹਾਜ਼ਰੀ ਲਵਾਉਣਗੇ, ਸਭਨਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ।

Leave a Reply

Your email address will not be published. Required fields are marked *