ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਸ਼ਾਮਪੁਰਾ, ਗੋਲਾ ਢੋਲਾ ਅਤੇ ਠੇਠਰਕੇ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ

ਗੁਰਦਾਸਪੁਰ

ਕਿਹਾ-ਹਲਕੇ ਅੰਦਰ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਬੀ.ਡੀ.ਪੀ.ਓ ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸ਼ਾਮਪੁਰਾ, ਗੋਲਾ ਢੋਲਾ ਅਤੇ ਠੇਠਰਕੇ ਵਿਖੇ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਨਾਲ ਮਿਲ ਬੈਠ ਕੇ ਹੋਰ ਵਿਕਾਸ ਕੰਮਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਰ ਪਿੰਡ ਤੱਕ ਵਿਕਾਸ ਦੇ ਕੰਮ ਤੇਜ਼ੀ ਨਾਲ ਪਹੁੰਚਣ ਅਤੇ ਲੋਕਾਂ ਨੂੰ ਸੁਵਿਧਾਵਾਂ ਮਿਲਣ। ਉਨ੍ਹਾਂ ਸਾਰੇ ਸਹਿਯੋਗੀ ਸਾਥੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਉਪਰੋਕਤ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।

Leave a Reply

Your email address will not be published. Required fields are marked *