ਫ਼ਿਲੌਰ, ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅਲੋਵਾਲ ਫ਼ਿਲੌਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਆਪਣੀ ਹਾਜ਼ਰੀ ਲਵਾਈ ਤੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ, ਸਮਾਗਮ ਦੇ ਕਰਤਾ ਧਰਤਾ ਤੇ ਇੰਟਰਨੈਸ਼ਨਲ ਸੰਤ ਸਮਾਜ ਦੇ ਜਨਰਲ ਸੈਕਟਰੀ ਸੰਤ ਸੁਖਵਿੰਦਰ ਸਿੰਘ ਜੀ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੀ ਗੁਰੂ ਗ੍ਰੰਥ ਸਾਹਿਬ ‘ਚ ਦਰਜ਼ ਗੁਰਬਾਣੀ ਸਬੰਧੀ ਰੌਸ਼ਨੀ ਪਾਉਂਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਅਤੇ ਕਿਹਾ ਇਨਸਾਨ ਨੂੰ ਇਸ ਭਵਜਲ ਜਗਤ ਤੋਂ ਪਾਰ ਹੋਣ ਲਈ ਉਹਨਾਂ ਦੀਆਂ ਗੁਰਬਾਣੀ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ, ਸਮਾਗ਼ਮ ਵਿਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਜਿਥੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰਬਾਣੀ ਸਬੰਧੀ ਰੌਸ਼ਨੀ ਪਾਈ, ਅਖੰਡਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ,ਸੰਤ ਸਮਾਜ ਦੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਹੁੰਚੇ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਸਮੇਤ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ, ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਭਾਈ ਰਵਿੰਦਰ ਸਿੰਘ ਭਾਈ ਹਰਜੀਤ ਸਿੰਘ ਜਥੇ ਤੋ ਇਲਾਵਾ ਬਾਬਾ ਕਰਮ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਲਖਵਿੰਦਰ ਸਿੰਘ, ਬਾਬਾ ਦਾਰਾ ਸਿੰਘ ਭਾਈ ਗੁਰਮੇਲ ਸਿੰਘ, ਭਾਈ ਰਵਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਸਭਨਾਂ ਦਾ ਸਨਮਾਨ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਗੁਰਮਤਿ ਸਮਾਗਮ ਸਬੰਧੀ ਪਰਸੋਂ ਤੋਂ ਅਰੰਭ ਕੀਤੇ ਲੜੀਵਾਰ 14 ਗੁਰੂ ਗ੍ਰੰਥ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ, ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਸਨਮਾਨ ਯੋਗ ਹਸਤੀਆਂ ਦਾ ਸੰਤ ਸੁਖਵਿੰਦਰ ਸਿੰਘ, ਬਾਬਾ ਜਰਨੈਲ ਸਿੰਘ ਜੀ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਤੇ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।



