ਏ ਆਈ ਤਕਨੀਕ ਰਾਹੀਂ ਅੱਜ ਦਰਬਾਰ ਸਾਹਿਬ ਦੀਆਂ ਪਰਿਕਰਮਾਂ ‘ਚ ਦਿਖਾਈਆਂ ਜਾ ਪਵਿੱਤਰਤਾ ਵਿਰੋਧੀ ਤਸਵੀਰਾਂ ਦੇ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)— ਏ ਆਈ ਤਕਨੀਕ ਰਾਹੀਂ ਸਿੱਖ ਕੌਮ ਮਹਾਂਨ ਪਵਿੱਤਰ ਧਾਰਮਿਕ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਸੋਸ਼ਲ ਮੀਡੀਆ ਤੇ ਸਿੱਖ ਰਹਿਤ ਮਰਿਆਦਾ ਦੇ ਉਲਟ ਰੂਪ ‘ਚ ਪੇਸ਼ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁਚਾਉਣ ਵਾਲੇ ਗੈਰ ਸਿਧਾਂਤਕ ਵਰਤਾਰੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਦਿਨੋਂ ਦਿਨ ਵਧਦੇ ਜਾ ਰਹੇ ਹਨ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਇੱਕ ਹੋਰ ਪਵਿੱਤਰਤਾਂ ਵਿਰੁਧੀ ਵਰਤਾਰਾ ਵੇਖਣ ਨੂੰ ਮਿਲ਼ਿਆ, ਜਿਸ ਵਿੱਚ ਹਰਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਇੱਕ ਗੱਡੀ ‘ਚ ਸਵਾਰ ਨੰਗੇ ਸਿਰ ਪੈਰੀਂ ਜੁੱਤੇ ਪਾਏ ਹੋਏ ਨੌ ਜਵਾਨਾਂ ਨੂੰ ਏ ਆਈ ਤਕਨੀਕ ਰਾਹੀਂ ਸੋਸ਼ਲ ਮੀਡੀਆ ਤੇ ਦਿਖਾਇਆ ਗਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਸਖ਼ਤ ਨਿਧੇਦੀ ਕੀਤੀ ਤੇ ਦੋਸ਼ੀਆਂ ਨੂੰ ਫ਼ੜ ਕੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਰਬਾਰ ਸਾਹਿਬ ਦੀ ਪਵਿੱਤਰਤਾ ਵਿਰੋਧੀ ਏ ਆਈ ਤਕਨੀਕ ਰਾਹੀਂ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੀ ਪਾਈ ਗਈ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕਰਨ ਦੇ ਨਾਲ ਨਾਲ ਏ ਆਈ ਤਕਨੀਕ ਰਾਹੀਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੀ ਜਲਦੀ ਭਾਲ ਕਰੇ ਅਤੇ ਸਖ਼ਤ ਤੋਂ ਸਖ਼ਤ ਧਰਾਵਾਂ ਲਾ ਕੇ ਪਰਚਾ ਦਰਜ਼ ਕਰਨ ਦੀ ਲੋੜ ਤੇ ਜੋਰ ਦੇਵੇ ਤਾਂ ਕਿ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਏ ਆਈ ਰਾਹੀਂ ਅਜਿਹੀ ਸ਼ਰਾਰਤ ਕਰਨ ਦੀ ਜੁਰਅਤ ਨਾ ਕਰ ਸਕੇ, ਜਿਸ ਨਾਲ ਸਿੱਖ ਸ਼ਰਧਾਲੂਆਂ ਦੀਆਂ ਮਨ ਭਾਵਨਾਵਾਂ ਨੂੰ ਠੇਸ ਪਹੁੰਚਦੀਆਂ ਹੋਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਏ ਆਈ ਤਕਤੀਕ ਰਾਹੀਂ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਠੇਸ ਪਹੁਚਾਉਣ ਵਾਲੀ ਸੋਸਲ ਮੀਡੀਏ ਤੇ ਵਾਇਰਲ ਹੋਈ ਵੀਡੀਓ ਤੇ ਗਹਿਰੀ ਚਿੰਤਾ ਤੇ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਏ ਆਈ ਤਕਨੀਕ ਰਾਹੀਂ ਪਵਿੱਤਰ ਦਰਬਾਰ ਸਾਹਿਬ ਦੀ ਪਵਿੱਤਰਤਾ ਵਿਰੋਧੀ ਘਟਨਾਵਾਂ ਵਿਚ ਵਾਧਾ ਹੋਇਆ ਹੈ, ਭਾਈ ਖਾਲਸਾ ਨੇ ਕਿਹਾ ਅਗਰ ਸਰਕਾਰ ਨੇ ਅਜਿਹੀਆਂ ਹੋਈਆਂ ਪਹਿਲੀਆਂ ਘਟਨਾਵਾਂ ਤੋਂ ਸਬਕ਼ ਸਿੱਖ ਕੇ ਇਸ ਸਬੰਧੀ ਉਚਿੱਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਵਰਗੀ ਹੋਈ ਘਟਨਾ ਨਹੀਂ ਸੀ ਵਾਪਰ ਸਕਦੀ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਰਬਾਰ ਸਾਹਿਬ ਦੀ ਪਵਿੱਤਰਤਾ ਵਿਰੁੱਧ ਏ ਆਈ ਤਕਨੀਕ ਰਾਹੀਂ ਵੀਡੀਓ ਬਣਾਉਣ ਵਾਲਿਆਂ ਨੂੰ ਜਲਦੀ ਗਿਰਫ਼ਤਾਰ ਕਰਕੇ ਸਖਤ ਕਾਰਵਾਈ ਦੀ ਮੰਗ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਏ ਆਈ ਤਕਨੀਕ ਰਾਹੀਂ ਲੋਕਾਂ ਦੀਆਂ ਧਰਮੀਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਸਰਕਾਰ ਦੀ ਢਿੱਲ ਮੱਠ ਕਰਕੇ ਇਹਨਾਂ ਘਟਨਾਵਾਂ ਵਿਚ ਵਾਧਾ ਹੋਇਆ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੇ ਹੋਰਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦੀ ਗਿਰਫ਼ਤਾਰ ਕਰਨ ਦੇ ਨਾਲ ਨਾਲ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ ।।

Leave a Reply

Your email address will not be published. Required fields are marked *