ਤਰਨਤਾਰਨ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਤਿੰਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕੀਤੀਆਂ ਹੱਤਿਆ ਦੇ ਜਾਂਚ ਕਰਕੇ ਮੁਲਜ਼ਮ ਕਾਬੂ ਕੀਤੇ ਜਾਣ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਤਰਨਤਾਰਨ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਜਵਾ ਵਿਗੜ ਚੁੱਕੀ ਹੈ ਅਤੇ ਹਮਲਾਵਰ ਜਿੰਨੂ ਚਾਹੇ ਦਿਨ ਦਿਹਾੜੇ ਗੋਲੀ ਮਾਰਕੇ ਫ਼ਰਾਰ ਹੋ ਜਾਂਦੇ ਹਨ ਅਜਿਹੀ ਵਾਰਦਾਤ ਅੱੱਜ ਉਦੋਂ ਵੇਖਣ ਨੂੰ ਮਿਲੀ ਜਦੋਂ ਤਰਨਤਾਰਨ ਵਿਖੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੱਠੀਆਂ ਮਹੰਤਾਂ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਤਰਨਤਾਰਨ ਦੇ ਸਿੱਧੂ ਫ਼ਾਰਮ ਵਿਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆਂ ਸੀ ਕਿ ਤਿੰਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਕਿ ਉਸ ਦੇ ਨਾਲ ਬੈਠੇ ਚਾਚੇ ਦਾ ਲੜਕਾ ਜਰਮਨਜੀਤ ਸਿੰਘ ਗੋਲੀ ਲੱਗਣ ਨਾਲ ਜਖਮੀ ਹੋ ਗਿਆ, ਇਹਨਾਂ ਹਮਲਾਵਰਾਂ ਵਿਚੋਂ ਇਕ ਨੇ ਆਪਣੇ ਬਚਾਅ ਲਈ ਏ ਕੇ 47 ਦੀ ਵਰਤੋਂ ਕੀਤੀ,ਸਾਰਾ ਨਗਰ ਪੂਰੀ ਤਰ੍ਹਾਂ ਦਾਹਿਸਤ ਹੈ,ਮਰਨ ਵਾਲਿਆਂ ਦੇ ਪਰਵਾਰਾਂ ਦਾ ਰੋਣਾਂ ਨਹੀਂ ਦੇਖਿਆ ਜਾ ਰਿਹਾ ਅਤੇ ਮੰਗ ਕੀਤੀ ਜਾ ਰਹੀ ਹੈ ਸਰਕਾਰ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ ਅਤੇ ਹਮਲਾਵਰਾਂ ਨੂੰ ਜਲਦੀ ਕਾਬੂ ਕਰਕੇ ਜੇਲ੍ਹ ਵਿਚ ਭੇਜਿਆ ਜਾਵੇ ।

Leave a Reply

Your email address will not be published. Required fields are marked *