ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਤੇ ਕੀਰਤਨ ਦਰਬਾਰ ਗੁਰਮਤਿ ਸਮਾਗਮ 20, 21ਤੇ 22 ਫਰਵਰੀ ਨੂੰ ਪਿੰਡ ਮੁਸਤਫਪੁਰ ਗੁਰਦਾਸਪੁਰ ਵਿਖੇ ਕਰਵਾਇਆ ਜਾਵੇਗਾ – ਜਥੇ ਬਲਦੇਵ ਸਿੰਘ ਮੁਸਤਫ਼ਾਪੁਰ

ਗੁਰਦਾਸਪੁਰ

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਤੇ ਕੀਰਤਨ ਦਰਬਾਰ ਗੁਰਮਤਿ ਸਮਾਗਮ ਪਿੰਡ ਮੁਸਤਫਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ 105 ਵਾ ਤਿੰਨ ਰੋਜ਼ਾ ਗੁਰਮਤਿ ਸਮਾਗਮ 20/21 ਅਤੇ 22 ਫਰਵਰੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ,ਸਥਾਨਕ ਅਤੇ ਹੋਰ ਸੰਗਤਾਂ ਦੇ ਸਹਿਯੋਗ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ,ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗਤਕੇਬਾਜ਼ੀ ਦੇ ਮੁਕਾਬਲੇ ਕਰਵਾਏ ਜਾਣਗੇ, ਸਮੂਹ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਮਾਗਮਾਂ ਦੀ ਆਰੰਭਤਾ 20 ਫਰਵਰੀ ਨੂੰ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਅਰੰਭ ਕਰਨ ਨਾਲ ਹੋ ਜਾਵੇਗੀ,21 ਫਰਵਰੀ ਨੂੰ ਰੱਖੇ ਪਾਠਾਂ ਦੀ ਮੱਦ ਅਰਦਾਸ ਕੀਤੀ ਜਾਵੇਗੀ ਅਤੇ 22 ਫਰਵਰੀ ਨੂੰ ਰੱਖੇ ਅਖੰਡਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਗੁਰਮਤਿ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ,ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਵੱਡੀ ਗਿਣਤੀ ਪਹੁੰਚੇ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਸਮੂਹ ਬੁਲਾਰਿਆਂ ਦਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਵੱਲੋਂ ਸਨਮਾਨ ਕੀਤਾ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਬਾਅਦ ਗਤਕਾ ਬਾਜੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਗੁਰੂ ਕਾ ਲੰਗਰ ਦੇਗਾਂ ਸਰਦਾਈਆਂ ਅਤੁੱਟ ਵਰਤਾਏ ਜਾਣਗੇ, ਸਮਾਗਮ ਵਿੱਚ ਰੰਗਰੇਟਾ ਕੌਮ ਦੇ ਜਰਨੈਲ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਦਲ ਬਾਬਾ ਸੰਗਤ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਹਜ਼ਾਰਾਂ ਸੰਗਤਾਂ ਸ਼ਾਮਲ ਹੋ ਰਹੀਆਂ ਹਨ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਸ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਦੀ ਲੋੜ ਤੇ ਜੋਰ ਦੇਣ , ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਜਥੇਦਾਰ ਅਕਾਲਤਖਤ ਸਾਹਿਬ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਮਹਾਨ ਹਸਤੀਆਂ ਵੀ ਹਾਜ਼ਰ ਹੋ ਰਹੀਆਂ ਹਨ ।

Leave a Reply

Your email address will not be published. Required fields are marked *