ਅੰਮ੍ਰਿਤਸਰ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)–ਸਾਬਕਾ ਜਥੇਦਾਰ ਤੇ ਹੈਂਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਗਿਆਨੀ ਰਘਬੀਰ ਸਿੰਘ ਨੇ ਕਾਫੀ ਸਮੇਂ ਤੋਂ ਬਾਅਦ ਬਾਦਲਕਿਆਂ ਤੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇਲਾਵਾ ਸਮੂਹ ਇਤਿਹਾਸਕ ਗੁਰਦੁਆਰਿਆਂ ਵਿੱਚ ਵੱਡੇ ਭਿਰਸ਼ਟਾਚਾਰ ਦੇ ਇਲਜਾਮ ਲਾਏ ਹਨ ਭਾਵੇਂ ਕਿ ਇਹ ਇਲਜਾਮ ਤਾਂ ਪਹਿਲਾਂ ਵੀ ਬਾਦਲਕਿਆਂ ਬਹੁਤ ਲੋਕਾਂ ਨੇ ਲਾਏ ਹਨ ਅਤੇ ਸਾਬਕਾ ਖਾੜਕੂ ਜਥੇਦਾਰ ਭਾਈ ਰਣਜੀਤ ਸਿੰਘ ਨੇ ਤਾਂ ਇੰਨਾਂ ਦੀਆਂ ਭਿਰਸ਼ਟਾਚਾਰ ਕਰਨ ਵਾਲੀਆਂ ਵੱਡੀਆਂ ਪਰਤਾਂ ਦਾ ਖੁਲਾਸਾ ਕੀਤਾ ਹੈ ਅਤੇ ਹੁਣ ਇਤਿਹਾਸਕ ਗੁਰਦੁਆਰਾ ਅੰਬ ਦੀ ਕਰੌੜਾਂ ਰੁਪਏ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦਾ ਪੜਦਾ ਵੀ ਉਸੇ ਨੇ ਕੀਤਾ ਸੀ ਅਤੇ ਹੁਣ ਇਹ ਮਾਮਲਾ ਭਖ ਚੁੱਕਾ ਹੈ ਅਤੇ ਜ਼ਮੀਨ ਘਪਲੇ ‘ਚ ਐਫ ਆਈ ਆਰ ਦਰਜ ਹੋ ਚੁੱਕੀ ਹੈ, ਇਥੇ ਹੀ ਬੱਸ ਨਹੀਂ ਹੁਣ ਤਾਂ ਸਰਕਾਰਾਂ ਨੇ ਇਨ੍ਹਾਂ ਇਲਜ਼ਾਮਾਂ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦ ਕੇ ਅਜਿਹਾ ਕਰਨ ਤੇ ਰੋਕ ਲਾ ਦਿੱਤੀ ਸੀ ਪਰ ਹੁਣ ਤਾਂ ਹੈਂਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਗਿਆਨੀ ਰਘਬੀਰ ਸਿੰਘ ਜੀ ਨੇ ਆਪਣੇ ਇਲਜ਼ਾਮਾਂ ਵਿਚ ਗੁਰਦੁਆਰਿਆਂ ਦੀਆਂ ਜਾਇਦਾਦਾਂ ਵੇਚਣ, ਗੋਲਕਾਂ ਦਾ ਪੈਸਾ ਨਜਾਇਜ਼ ਵਰਤਣ ਤੋਂ ਇਲਾਵਾ ਗੁਰੂ ਘਰ ਦੀ ਝੂਠ ਵੇਚਣ ਦੇ ਵੀ ਇਲਜ਼ਾਮ ਲਾਏ ਹਨ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਹੈਂਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਬਾਦਲਕਿਆਂ ਤੇ ਜਥੇਦਾਰਾਂ ਨੂੰ ਆਪਣੇ ਹੱਕ ਵਿੱਚ ਵਰਤਣ, ਇਤਿਹਾਸਕ ਗੁਰਦੁਆਰਿਆਂ ਦੀਆਂ ਜ਼ਮੀਨਾਂ ਹੜੱਪਣ, ਗੋਲਕਾਂ ਦਾ ਪੈਸਾ ਨਜਾਇਜ਼ ਵਰਤਣ ਤੇ ਗੁਰੂ ਘਰ ਦੀ ਝੂਠ ਵੇਚਣ ਤੱਕ ਲਾਏ ਇਲਜਾਮਾਂ ਦੀ ਪੂਰਨ ਹਮਾਇਤ ਕਰਦੀ ਹੋਈ ਜਿਥੇ ਲੋਕਾਂ ਨੂੰ ਅਪੀਲ ਕਰਦੀ ਹੈ ਗੁਰੂ ਘਰ ਪੈਸਾ ਝੜਾਉਣ ਦੀ ਬਜਾਏ ਗਰੀਬਾਂ ਤੇ ਲੋੜਵੰਦ ‘ਚ ਵੰਡ ਕੇ ਗਰੀਬ ਦਾ ਮੂੰਹ ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸ਼ ਨੂੰ ਅਮਲੀ ਰੂਪ ਵਿਚ ਲਿਆਉਣ ਦੀ ਲੋੜ ਦੇਣ ਦੇ ਨਾਲ ਨਾਲ ਸਰਕਾਰ ਤੋਂ ਮੰਗ ਕਰਦੀ ਹੈ ਕਿ 16 ਸਾਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੌਣਾਂ ਨਾ ਕਰਵਾਉਣ ਵਾਲੀ ਨੀਤੀ ਨੂੰ ਬਦਲ ਕੇ ਲੋਕਾਂ ਦੀ ਮੰਗ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਬਾਦਲਕਿਆਂ ਨੂੰ ਇਤਿਹਾਸਕ ਗੁਰਦੁਆਰਿਆਂ ਵਿੱਚੋ ਬਾਹਰ ਕਢਿਆ ਜਾ ਸਕੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਹੈਂਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਬਾਦਲਕਿਆਂ ਤੇ ਦਰਬਾਰ ਸਾਹਿਬ ਸਮੇਤ ਇਤਿਹਾਸਕ ਗੁਰਦੁਆਰਿਆਂ ਦੀ ਜ਼ਮੀਨਾ ਵੇਚਣ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਆਪਣੇ ਹਿਤਾਂ ਵਾਸਤੇ ਵਰਤਣ, ਗੋਲਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਰਗੇ ਭਿਰਸ਼ਟਾਚਾਰ ਕਰਨ ਦੇ ਲਾਏ ਕਈ ਇਲਜਾਮਾਂ ਦੀ ਪੂਰਨ ਹਮਾਇਤ, ਲੋਕਾਂ ਨੂੰ ਗੋਲਕਾਂ ‘ਚ ਪੈਸਾ ਪਾਉਣ ਦੀ ਬਜਾਏ ਗਰੀਬ ਤੇ ਲੋੜਵੰਦਾਂ ‘ਚ ਵੰਡਣ ਅਤੇ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕਰਦਿਆ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਗਿਆਨੀ ਰਘਬੀਰ ਸਿੰਘ ਹੈਂਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਆਪਣੀ ਡਿਊਟੀ ਨੂੰ ਮੁੱਖ ਰੱਖਦਿਆਂ ਲੋਕਾਂ ਸਾਹਮਣੇ ਪੇਸ਼ ਕਰ ਦਿੱਤਾ ਹੈ ਅਤੇ ਹੁਣ ਸੰਗਤਾਂ ਦੀ ਕਚਹਿਰੀ ਵਿੱਚ ਕੇਸ ਹੈ, ਭਾਈ ਖਾਲਸਾ ਨੇ ਕਿਹਾ ਇਹ ਇਲਜ਼ਾਮ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਲਾਏ ਹਨ ਅਤੇ ਉਨ੍ਹਾਂ ਨੇ ਤਾਂ ਇਥੋਂ ਤਕ ਕਹਿ ਦਿੱਤਾ ਹੈ ਬਾਦਲਕਿਆਂ ਤੋਂ ਸ਼ੁਰੂ ਤੋਂ ਲੈਕੇ ਹੁਣ ਤੱਕ ਦਾ ਸਾਰਾ ਹਿਸਾਬ ਕਿਤਾਬ ਲੈਣ ਦੀ ਜ਼ਰੂਰਤ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹੈਡ ਗ੍ਰੰਥੀ ਦਰਬਾਰ ਸਾਹਿਬ ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਬਾਦਲਕਿਆਂ ਤੇ ਲਾਏ ਇਲਜਾਮਾਂ ਦੀ ਪੂਰਨ ਹਮਾਇਤ ਕਰਦੀ ਹੋਈ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਗੋਲਕਾਂ ਵਿੱਚ ਪੈਸੇ ਪਾਉਣ ਦੀ ਬਜਾਏ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਇਹ ਪੈਸਾ ਦੇ ਕੇ ਗਰੀਬ ਦਾ ਮੂੰਹ ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸ਼ ਨੂੰ ਅਮਲੀ ਰੂਪ ਵਿਚ ਲਿਆਉਣ ਦੀ ਮੰਗ ਕਰਦੀ ਹੋਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਲੰਮੇ ਸਮੇਂ ਤੋਂ ਚੋਣਾਂ ਨੂੰ ਅਧੂਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਗੋਲਕ ਚੋਰ ਤੇ ਗੁਰੂ ਘਰ ਦੀਆਂ ਜ਼ਮੀਨਾਂ ਵੇਚਣ ਵਾਲੇ ਬਾਦਲਕਿਆਂ ਨੂੰ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਬਾਹਰ ਕੱਢਿਆ ਜਾ ਸਕੇ ਅਤੇ ਗੁਰੂ ਘਰਾਂ ਦੀ ਮੁੱਢਲੀ ਮਰਯਾਦਾ ਨੂੰ ਬਹਾਲ ਕੀਤਾ ਜਾ ਸਕੇ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ,ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਕਈ ਹੋਰ ਕਾਰਕੁੰਨ ਹਾਜਰ ਸਨ ।


