ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ, ਆਦਿਤਿਆ ਗੁਪਤਾ ਦਾ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸੰਬੰਧਿਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।
ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ, ਆਦਿਤਿਆ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਬਾਬਾ ਪ੍ਰਵੀਨ ਅਤੇ ਬਾਬਾ ਮਮਤਾ ਨਾਲ ਵਿਸਥਾਰਪੂਰਵਕ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਸਮੱਸਿਆਵਾਂ ਦਾ ਹੱਲ ਜ਼ਿਲ੍ਹਾ ਪੱਧਰ ’ਤੇ ਸੰਭਵ ਹੈ, ਉਹਨਾਂ ਦਾ ਨਿਪਟਾਰਾ ਜਲਦ ਕਰਵਾਇਆ ਜਾਵੇਗਾ ਅਤੇ ਜਿਹੜੇ ਮਾਮਲੇ ਉੱਚ ਪੱਧਰ ’ਤੇ ਹੱਲ ਹੋਣ ਵਾਲੇ ਹਨ, ਉਹ ਸੰਬੰਧਿਤ ਵਿਭਾਗਾਂ ਦੇ ਧਿਆਨ ਵਿੱਚ ਲਿਆਂਦੇ ਜਾਣਗੇ ਤਾਂ ਜੋ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦਾ ਸੰਚਾਲਨ ਡੀ.ਐਸ.ਐਸ.ਓ ਡਾ. ਕਿਰਤਪ੍ਰੀਤ ਕੌਰ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਡੀ.ਐਸ.ਪੀ ਪਲਵਿੰਦਰਜੀਤ ਕੌਰ,ਸੀ.ਡੀ.ਪੀ.ਓ. ਕਲਾਨੌਰ ਹਰਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।


