ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ 140 ਤੋਂ ਵੱਧ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ-ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ

ਕਿਹਾ- ਇਹ ਉਪਰਾਲਾ ਸ਼ਹਿਰੀ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਇੱਕ ਵੱਡਾ ਕਦਮ ਸਾਬਤ ਹੋਵੇਗਾ

ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ, ਬ੍ਰਿਸਟੋ ਸੁਰੱਖਿਆ ਪ੍ਰਣਾਲੀ ਅਧੀਨ ਗੁਰਦਾਸਪੁਰ ਦੇ ਲਗਭਗ 40 ਚੌਂਕ ਅਤੇ ਧਾਰਮਿਕ ਅਸਥਾਨਾਂ ਦੇ ਬਾਹਰ ਵਿੱਚ ਲਗਭਗ 140 ਤੋਂ ਵੱਧ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ।

ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸ਼ਹਿਰ ਵਿਚ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਨਗਰ ਸੁਧਾਰ ਟਰੱਸਟ ਵੱਲੋ ਸ਼ਹਿਰ ਦੀ ਸੁਰੱਖਿਆ ਲਈ ਗੁਰਦਾਸਪੁਰ ਦੇ ਵੱਖ-ਵੱਖ ਚੌਂਕਾਂ ਵਿਚ ਅਤੇ ਪਬਲਿਕ ਥਾਵਾ ਤੇ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਨਿਗਰਾਨੀ ਕੈਮਰੇ ਲਗਵਾਉਣ ਦੀ ਤਜਵੀਜ ਸਰਕਾਰ ਕੋਲ ਆਪਣੇ ਮਤੇ ਰਾਹੀ ਪ੍ਰਵਾਨਗੀ ਲਈ ਭੇਜੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਗੁਰਦਾਸਪੁਰ ਨੂੰ ਹੋਰ ਬਿਹਤਰ ਸੇਵਾਵਾਂ ਦੇਣ ਲਈ ਟਰੱਸਟ ਵੱਲੋ ਉਪਰਾਲੇ ਕੀਤੇ ਜਾਣਗੇ ਅਤੇ ਜਲਦੀ ਹੀ ਗੁਰਦਾਸਪੁਰ ਵਿਖੇ ਕੈਮਰੇ ਲਗਵਾਉਣ ਦਾ ਕੰਮ ਸੁਰੂ ਕਰ ਦਿੱਤਾ ਜਾਵੇਗਾ।

ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋ ਪਹਿਲਾਂ ਵੀ ਸ਼ਹਿਰ ਦੀ ਬਿਹਤਰੀ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਟਰੱਸਟ ਦਫਤਰ ਦਾ ਸਟਾਫ ਹਾਜਰ ਸੀ।

Leave a Reply

Your email address will not be published. Required fields are marked *