ਐਨ ਪੀ ਐਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

ਗੁਰਦਾਸਪੁਰ

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ

ਟੈਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਦਿੱਤਾ ਸਮਰਥਨ

ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ  ਵੱਲੋ ਸਾਂਝੇ ਤੌਰ ਤੇ ਅੱਜ ਮਿਤੀ 19-2-26 ਨੂੰ  ਜਿਲ੍ਹਾ ਗੁਰਦਾਸਪੁਰ ਦੀ ਇਕਾਈ ਨੇ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਸੀ ਪੀ ਐਫ ਕਰਮਚਾਰੀਆਂ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਜਿਲ੍ਹਾ ਪ੍ਰਧਾਨ ਪੁਨੀਤ ਸਾਗਰ ਅਤੇ ਜਿਲ੍ਹਾ ਕਨਵੀਨਰਜ  ਲਵਪ੍ਰੀਤ  ਸਿੰਘ  ਰੋੜਾਂਵਾਲੀ  ਅਤੇ ਜਨਰਲ ਸਕੱਤਰ ਅਰਵਿੰਦ ਸ਼ਰਮਾ , ਗੁਰਪ੍ਰੀਤ  ਸਿੰਘ  ਰੰਗੀਲਪੁਰ    ਵੱਲੋਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ,ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ  ਕੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਸਮੂਹ ਐਨ ਪੀ ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ  ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ ।ਉਹਨਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾ ਰੈਲੀ ਨੂੰ ਸਮਰਥਨ ਦਿੱਤਾ ਤੇ ਇਹਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੋਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ।ਇਸ ਮੌਕੇ ਤੇ ਸਟੇਟ ਕੋ  ਕਾਨਵਿਨਰ ਲਖਵਿੰਦਰ  ਸਿੰਘ  ਭੌਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਓਂਕਾਰ  ਸਿੰਘ , ਬਲਜੀਤ  ਸਿੰਘ ,ਨਵਜੋਧ ਸਿੰਘ , ਪਲਵਿੰਦਰ ਸਿੰਘ, ਸ੍ਰੀਮਤੀ ਸੁਰੇਖਾ ਠਾਕੁਰ, ਅੰਸ਼ੋਕ ਕੁਮਾਰ, ਹਰਪਾਲ , ਰਵੀ ਕੁਮਾਰ, ਰਜਨੀਸ਼ ਕੁਮੀਰ ਨਵਨੀਤ ਕੁਮਾਰ, ਜੁਗਲ  ਕਿਸ਼ੋਰ  ਬਲ ਮੇਵਾ  ਸਿੰਘ ਕੁਲਜੀਤ  ਸਿੰਘ  ਬਿਕਰਮਜੀਤ ਮੈਡਮ  ਪੂਨਮਜੋਤ ਕੌਰ  ਜਸਪਿੰਦਰ  ਕੌਰ, ਅਮਿਤਸਵਰ  ਚੁਧਰੀ  ਚੇਤਨ  ਮਹਾਜਨ ਸੀਮਾ  ਸੋਬਤੀ  ਮਨਦੀਪ  ਕੌਰ  ਰਾਜੇਸ਼  ਦੀਨਾਨਗਰ  ਵਿਕਾਸ  ਸ਼ਰਮਾ  ਵਿਜੈ  ਕੁਮਾਰ  ਸੁਪਿੰਦਰ  ਸਿੰਘ ਰਵੀ  ਕੁਮਾਰ  ਸਤਿੰਦਰਜੀਤ , ਹਰਜੀਤ ਸਿੰਘ  ਕਾਹਨੂੰਵਾਨ ਗੁਰਮੁਖ ਸਿੰਘ  ਭਰਾਤਰੀ  ਜਥੇਬੰਦੀਆਂ  ਵੱਲੂ  ਕੁਲਦੀਪ ਪੁਰੇਵਾਲ ਅਸ਼ਵਨੀ ਫੱਜੂਪੁਰ ਅਨਿਲ ਕੁਮਾਰ  ਅਮਰਜੀਤ  ਸਾਸ਼ਤਰੀ , ਅਜੇ ਕੁਮਾਰ, ਗੁਰਇਕਬਾਲ, ਨਨੀਤ ਰਿਖੀ , ਰਾਹੁਲ ਮਹਾਜਨ, ਮਨੀਸ਼ ,ਮੇਵਾ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *