ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਅਧਿਆਪਕ ਸਾਹਿਤਕ ਮੰਚ ਪੰਜਾਬ ਵੱਲੋਂ ਸੈਮੀਨਾਰ ਅਤੇ ਕਵੀ ਦਰਬਾਰ ਆਯੋਜਿਤ

ਗੁਰਦਾਸਪੁਰ

ਬਟਾਲਾ, ਗੁਰਦਾਸਪੁਰ, 20 ਫ਼ਰਵਰੀ (ਸਰਬਜੀਤ ਸਿੰਘ)– ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਅਧਿਆਪਕ ਸਾਹਿਤਕ ਮੰਚ ਪੰਜਾਬ ਵੱਲੋਂ ਸਥਾਨਕ ਐਸ.ਐੱਲ.ਬਾਵਾ ਡੀ.ਏ.ਵੀ. ਕਾਲਜ ਵਿਖੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੇ ਸਹਿਯੋਗ ਨਾਲ ਸੈਮੀਨਾਰ ਅਤੇ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਵੀ ਡਾ. ਰਵਿੰਦਰ ਵੱਲੋਂ ਮੁੱਖ ਮਹਿਮਾਨ, ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ , ਸ਼੍ਰੀ ਪੀ.ਸੀ. ਪਿਆਸਾ , ਹਰਪਾਲ ਸਿੰਘ ਸੰਧਾਵਾਲੀਆ , ਪ੍ਰਿੰ ਹਰਪ੍ਰੀਤ ਸਿੰਘ ਹੁੰਦਲ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਪਰਮਜੀਤ ਸਿੰਘ ਕਲਸੀ ਵੱਲੋਂ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਅਧਿਆਪਕ ਸਾਹਿਤਕ ਮੰਚ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਅਧਿਆਪਕ ਸਮਾਜ ਦਾ ਚਾਨਣ ਮੁਨਾਰਾ ਹਨ ਜੋ ਕਿ ਸਮਾਜ ਨੂੰ ਸਕਰਾਤਮਕ ਸੇਧ ਦੇਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਦੇ ਹਨ।

ਉਨ੍ਹਾਂ ਕਿਹਾ ਕਿ ਅਧਿਆਪਕ ਨੂੰ ਸਾਹਿਤ ਨਾਲ ਜੋੜਨ ਲਈ ਅਜਿਹੇ ਕਵੀ ਦਰਬਾਰ ਤੇ ਸਾਹਿਤਕ ਸਮਾਗਮ ਭਵਿੱਖ ਵਿੱਚ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜੀ ਆਪਣੇ ਸਾਹਿਤ ਤੇ ਸੱਭਿਆਚਾਰ ਨਾਲ ਜੁੜ ਸਕਣ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਸਾਹਿਤ ਪੜ੍ਹਨ ਲਈ ਜਾਗਰੂਕ ਕੀਤਾ ਜਾ ਸਕੇ। ਇਸ ਦੌਰਾਨ ਅੱਜ ਲੇਖਕਾਂ ਦੀਆਂ ਵੱਖ-ਵੱਖ ਪੁਸਤਕਾਂ ਰਿਲੀਜ ਕੀਤੀਆਂ ਗਈਆਂ। ਇਸ ਮੌਕੇ ਹਾਜ਼ਰ ਕਵੀਆਂ ਅਤੇ ਲੇਖਕਾਂ ਵੱਲੋਂ ਆਪਣੀਆਂ ਰਚਨਾਵਾਂ ਪੇਸ਼ ਕਰਕੇ ਸਮਾਗਮ ਨੂੰਚਾਰ ਚੰਨ ਲਗਾਏ। ਇਸ ਮੌਕੇ ਸ. ਅਮਰਜੀਤ ਸਿੰਘ ਭਾਟੀਆ, ਡਾ. ਗੁਰਵੰਤ ਸਿੰਘ, ਗੁਰਮੀਤ ਸਿੰਘ ਭੋਮਾ, ਗੁਰਮੀਤ ਸਿੰਘ ਬਾਜਵਾ, ਗਗਨਦੀਪ ਸਿੰਘ , ਸਤਿੰਦਰ ਕੌਰ ਕਾਹਲੋਂ , ਮੈਨੇਜਰ ਅਤਰ ਸਿੰਘ, ਡਾ. ਸਰਵਣ ਸਿੰਘ, ਵਿਜੇ ਅਗਨੀਹੋਤਰੀ ਰਣਜੀਤ ਕੌਰ ਬਾਜਵਾ, ਕਵੀ ਗੁਰਚਰਨ ਸਿੰਘ ਗਾਂਧੀ , ਸੁਲਤਾਨ ਭਾਰਤੀ , ਅਜੀਤ ਕੰਵਲ ,ਜਸਪਾਲ ਸਿੰਘ, ਭੁਪਿੰਦਰ ਸਿੰਘ ਪੰਛੀ, ਸਮਾਜ ਸੇਵਕ ਸ਼ੰਮੀ ਕਪੂਰ, ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *