ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੋਲੇ ਮੁਹੱਲੇ ਤੇ ਹੁਲੜਬਾਜਾਂ ਨੂੰ ਸਬਕ਼ ਸਿਖਾਉਣ ਵਾਲੇ ਅਨੰਦਪੁਰ ਸਾਹਿਬ ਦੇ ਸ਼ਹੀਦ ਭਾਈ ਪ੍ਰਦੀਪ ਖਾਲਸਾ ਗਾਜ਼ੀ ਕੋਟ ਗੁਰਦਾਸਪੁਰ ਦੀ ਸਲਾਨਾ ਬਰਸੀ ਮਨਾਈ – ਕੈਪਟਨ ਗੁਰਬਖ਼ਸ਼ ਸਿੰਘ

ਗੁਰਦਾਸਪੁਰ

ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਹੋਲੇ ਮੁਹੱਲੇ ਅਨੰਦਪੁਰ ਸਾਹਿਬ ਵਿਖੇ ਹੁਲੜਬਾਜਾਂ ਨੂੰ ਹੁਲੜਬਾਜੀ ਤੋਂ ਰੋਕਦੇ ਹੋਏ ਸ਼ਹੀਦੀ ਜਾਮ ਪੀਣ ਵਾਲੇ ਅਨੰਦਪੁਰ ਸਾਹਿਬ ਦੇ ਸਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਦੀ ਸਲਾਨਾ ਬਰਸੀ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ,ਅਖੰਡ ਪਾਠ ਸਾਹਿਬ ਭੋਗ ਪਾਏ ਗਏ, ਧਾਰਮਿਕ ਕਰਵਾਏਗੇ ਜਿਸ ਵਿਚ ਵੱਖ ਵੱਖ ਬੁਲਾਰਿਆਂ ਵਲੋਂ ਹਾਜਰੀ ਲਵਾਈ ਅਤੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ ਅਤੇ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੇਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ, ਸਮਾਗਮ ਵਿੱਚ ਬੁਢੇਦਲ ਦੇ ਖਾੜਕੂ ਕੀਰਤਨੀ ਏ ਜਥੇਦਾਰ ਗੁਰਜੀਤ ਸਿੰਘ ਗੜਗੱਜ, ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਥਾ ਵਾਚਕ,ਸਥਾਨਕ ਗੁਰਦੁਆਰਾ ਸਾਹਿਬ ਗਾਜ਼ੀ ਕੈਟ ਦੇ ਹਜ਼ੂਰੀ ਕੀਰਤਨੀਆਂ ਦੇ ਕੀਰਤਨ ਜਥੇ ਸਮੇਤ ਕਈ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਤੇ ਸਹੀਦ ਭਾਈ ਪਰਦੀਪ ਸਿੰਘ ਖਾਲਸਾ ਨੂੰ ਸ਼ਰਧਾਂਜਲੀ ਭੇਟ ਕੀਤੀਆਂ, ਇਸ ਮੌਕੇ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਨੇ ਹਾਜ਼ਰੀ ਭਰਦਿਆ ਜਿਥੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਬੁਢੇ ਦਲ ਦੀ ਮਹਾਨ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਉਥੇ ਉਨ੍ਹਾਂ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ ਭਾਈ ਪਰਦੀਪ ਸਿੰਘ ਖਾਲਸਾ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਤਾਮੀਲ ਕਰਦਿਆਂ ਹੁਲੜਬਾਜਾਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਾ ਜਾਮ ਪੀਤਾ, ਭਾਈ ਖਾਲਸਾ ਨੇ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਹੀਦ ਕਰਾਰ ਤਾਂ ਦੇ ਦਿੱਤਾ ਗਿਆ ਪਰ ਸ਼ਹੀਦ ਦੇ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਮਦਦ ਨਹੀਂ ਕੀਤੀ ਅਤੇ ਨਾ ਹੀ ਸ਼ਹੀਦ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਸੰਸੋਬਤ ਨਹੀਂ ਕੀਤਾ ਗਈ, ਇਸ ਕਰਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਇਸ ਭੁੱਲ ਨੂੰ ਦਰੁਸਤ ਕਰਦਿਆਂ ਸ਼ਹੀਦ ਦੀ ਤਸਵੀਰ ਸਿੰਘ ਅਜੈਬ ਘਰ ਵਿਚ ਲਾਉਣ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ ਅਤੇ ਪ੍ਰਵਾਰ ਨੂੰ ਹਰ ਬਰਸੀ ਸਮਾਗਮ ਤੇ ਢੁਕਵੀਂ ਮਦਦ ਕਰਨੀ ਚਾਹੀਦੀ ਹੈ , ਇਸ ਮੌਕੇ ਸ਼ਹੀਦ ਦੇ ਪਿਤਾ ਕੈਪਟਪ ਗੁਰਬਖਸ਼ ਸਿੰਘ ਜੀ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਵੱਖ ਵੱਖ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਸਭਨਾਂ ਨੂੰ ਲੰਗਰ ਦੀ ਪੰਗਤ ਵਿਚ ਬੈਠਾਕੇ ਲੰਗਰ ਛਕਾਇਆ ਗਿਆ, ਇਸ ਮੌਕੇ ਤੇ ਬਹੁਤ ਸਾਰੂ ਧਾਰਮਿਕ ਸਿਆਸੀ ਸਮਾਜਿਕ ਤੇ ਬੁੱਢੇ ਦਲ ਦੀਆਂ ਫੌਜਾਂ ਤੋਂ ਇਲਾਵਾ ਸੈਂਕੜੇ ਆਗੂਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।

Leave a Reply

Your email address will not be published. Required fields are marked *