ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਮੁਸਤਫਪੁਰ ਗੁਰਦਾਸਪੁਰ ਵਿਖੇ ਮਨਾਏ ਸ਼ਹੀਦੀ ਦਿਹਾੜੇ ਤੇ ਕੀਰਤਨ ਦਰਬਾਰ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ – ਜਥੇਦਾਰ ਬ, ਬਲਦੇਵ ਸਿੰਘ ਮੁਸਤਫ਼ਾਪੁਰ

ਗੁਰਦਾਸਪੁਰ

ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਪਿੰਡ ਮੁਸਤਫ਼ਾ ਪੁਰ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ,ਸਥਾਨਕ ਸੰਗਤਾਂ ਤੋਂ ਇਲਾਵਾ ਨਾਨਕ ਨਾਮ ਲੇਵਾ ਸੰਗਤਾਂ ਦੇ ਸੰਯੋਗ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਾ ਪੁਰ ਦੀ ਦੇਖ ਰੇਖ ਹੇਠ ਕਰਵਾਏ ਗਏ ਸ਼ਹੀਦੀ ਦਿਹਾੜੇ ਤੇ ਕੀਰਤਨ ਦਰਬਾਰ ‘ਚ ਵੱਖ ਵੱਖ ਧਾਰਮਿਕ ਸਿਆਸੀ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ,ਨਗਰ ਕੀਰਤਨ ਸਜਾਇਆ ਗਿਆ ਤੇ ਗਤਕਾ ਬਾਜ਼ੀ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸ਼ਹੀਦੀ ਦਿਹਾੜੇ ਗੁਰਮਤਿ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਬਾਣੀ ਦੇ ਅਖੰਡਪਾਠ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ, ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਵੱਖ ਵੱਖ ਸਥਾਨਾਂ ਤੋਂ ਪਹੁੰਚੇ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਦੇ ਜੀਵਨ ਇਤਿਹਾਸ ਤੇ ਸ਼ਹਾਦਤਾਂ ਸਬੰਧੀ ਆਈ ਸੰਗਤ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸ੍ਰ ਗੁਲਜ਼ਾਰ ਸਿੰਘ ਰਣੀਕੇ,ਦਸਮੇਸ਼ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਦਲ,ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾਦਲ ਮਾਲਵਾ ਤਰਨਦਲ ਬਾਬਾ ਸੰਗਤ ਸਿੰਘ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਵਿੰਦਰ ਮਹਿਤਾ ਚੌਂਕ ਵਾਲੇ,ਭਾਈ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਤਰਨਾਦਲ,ਐਸ ਪੀ ਜਸਕਰਨ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਸੁਖਦੇਵ ਸਿੰਘ ਜਗਰਾਉਂ, ਬਾਬਾ ਨਰਿੰਦਰ ਸਿੰਘ, ਬਾਬਾ ਗੁਰਦਿੱਤ ਸਿੰਘ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਵਾਈ ਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ,ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਬਾਅਦ ਗਤਕਾ ਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ, ਇਸ ਮੌਕੇ ਤੇ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਪੰਥਕ, ਸਿਆਸੀ, ਸਮਾਜਿਕ ਤੇ ਹੋਰਾਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਰੀਆਂ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਬੋਲਦਿਆਂ ਮੁਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *