ਐੱਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਅਗਨੀਵੀਰ ਭਰਤੀ ਰੈਲੀ ਸਬੰਧੀ ਮੀਟਿੰਗ

ਗੁਰਦਾਸਪੁਰ

ਅਗਨੀਵੀਰ ਭਰਤੀ ਰੈਲੀ 9 ਤੋਂ 18 ਮਾਰਚ ਤੱਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਵੇਗੀ

ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਭਾਰਤੀ ਫੌਜ ਭਰਤੀ ਦਫ਼ਤਰ, ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 09 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਦਾ ਕਰਵਾ ਰਿਹਾ ਹੈ।

ਇਸ ਭਰਤੀ ਰੈਲੀ ਵਿੱਚ, ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟਰੇਡਸਮੈਨ (10ਵੀਂ ਅਤੇ 8ਵੀਂ) ਦੀ ਭਰਤੀ ਕੀਤੀ ਜਾਵੇਗੀ। ਇਸ ਭਰਤੀ ਰੈਲੀ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਐੱਸ.ਡੀ.ਐੱਮ ਗੁਰਦਾਸਪੁਰ ਅਨੁਪ੍ਰੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਕਰਨਲ ਜੇਮਜ਼ ਜੈਕਬ, ਡਾਇਰੈਕਟਰ ਭਰਤੀ ਦਫ਼ਤਰ, ਸੂਬੇਦਾਰ ਮੇਜਰ ਸੰਜੇ, ਸੂਬੇਦਾਰ ਪ੍ਰਵੀਨ, ਡੀ.ਐੱਸ.ਪੀ ਬੀ.ਐੱਸ ਔਲਖ, ਡਾ. ਪ੍ਰਭਜੀਤ ਕੌਰ ਕਲਸੀ ਸਹਾਇਕ ਸਿਵਲ ਸਰਜਨ, ਐੱਸ.ਡੀ.ਓ ਲਵਜੀਤ ਸਿੰਘ, ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਕਰਨਲ ਜੇਮਜ਼ ਜੈਕਬ, ਡਾਇਰੈਕਟਰ ਭਰਤੀ ਦਫ਼ਤਰ ਅੰਮ੍ਰਿਤਸਰ ਨੇ ਕਿਹਾ ਕਿ ਇਸ ਗੁਰਦਾਸਪੁਰ ਭਰਤੀ ਰੈਲੀ ਵਿੱਚ, ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ, ਮੈਡੀਕਲ ਤੰਦਰੁਸਤੀ ਦੇ ਨਾਲ-ਨਾਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ।ਨ ਇਸ ਮੌਕੇ ਐੱਸ.ਡੀ.ਐੱਮ ਗੁਰਦਾਸਪੁਰ ਅਨੁਪ੍ਰੀਤ ਕੌਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਭਰਤੀ ਰੈਲੀ ਨੂੰ ਸਫਲ ਬਣਾਉਣ ਲਈ ਆਪਣੇ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਭਰਤੀ ਰੈਲੀ ਵਿੱਚ ਭਾਰਤੀ ਫੌਜ ਨੂੰ ਪੂਰਾ ਸਹਿਯੋਗ ਦੇਵੇਗਾ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਭਰਤੀ ਰੈਲੀ ਵਿੱਚ ਪਹੁੰਚ ਸਕਣ ਅਤੇ ਭਰਤੀ ਹੋ ਕੇ ਆਪਣੇ ਦੇਸ਼ ਦੀ ਸੇਵਾ ਕਰ ਸਕਣ।

Leave a Reply

Your email address will not be published. Required fields are marked *