ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ-ਵਿਧਾਇਕ ਸ਼ੈਰੀ ਕਲਸੀ

ਗੁਰਦਾਸਪੁਰ

ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ- ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਪੁਲਿਸ ਜਵਾਨਾਂ ਦੀ ਸ਼ਹਾਦਤ ‘ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸਤ ਕਰਨ ਦੀ ਕੀਤੀ ਤਿੱਖੀ ਆਲੋਚਨਾ

ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)–  ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਬੀਤੇ ਦਿਨੀਂ ਆਦੀਆਂ ਨੇੜੇ ਦੋਰਾਂਗਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਜਿਸ ਵਿੱਚ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਸ਼ਹੀਦ ਹੋ ਗਏ ਸਨ, ਘਟਨਾ ਵਾਲੀ ਸਥਾਨ ‘ਤੇ ਪਹੁੰਚੇ। ਇਸ ਮੌਕੇ ਦੀਨਾਨਗਰ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ, ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਸਮੇਤ ਪਾਰਟੀ ਦੇ ਆਗੂ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਰ ਗੱਲ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਨੂੰ ਸਿਜਦਾ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

ਇਸ ਮੌਕੇ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਵਿਰੋਧੀ ਪਾਰਟੀ ਦੇ ਆਗੂਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੁਲਿਸ ਦੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹਨ ਦਾ ਸਮਾਂ ਹੈ ਨਾ ਕਿ ਹਲਕੇ ਪੱਧਰ ਦੀ ਸਿਆਸਤ ਕਰਨ ਦਾ। ਉਨ੍ਹਾਂ ਕਿਹਾ ਪੰਜਾਬ ਪੁਲਿਸ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਰੱਖਿਆ ਲਈ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਸਾਲ 2015 ਵਿੱਚ ਦੀਨਾਨਗਰ ਵਿੱਚ ਥਾਣੇ ‘ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿੱਚ ਬਹਾਦਰੀ ਨਾਲ ਲੜਦਿਆਂ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ ਤੇ ਅੱਤਵਾਦੀਆਂ ਦੇ ਮਨਸੂਬੇ ਨੂੰ ਅਸਫਲ ਕਰ ਦਿੱਤਾ ਸੀ।  ਇਸ ਲਈ ਵਿਰੋਧੀ ਪਾਰਟੀਆਂ ਨੂੰ ਸ਼ਹੀਦ ਹੋਵੇ ਜਵਾਨਾਂ ‘ਤੇ ਸਿਆਸਤ ਕਰਨ ਦੀ ਥਾਂ ‘ਤੇ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ’ਤੇ ਮਾਣ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *