ਪੇਂਡ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 2 ਮਾਰਚ ਨੂੰ ਸ਼ੁਰੂ

ਗੁਰਦਾਸਪੁਰ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ  02 ਮਾਰਚ ਤੋਂ 13 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।

ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 27 ਫਰਵਰੀ ਤੱਕ ਅਰਜੀਆਂ ਦੇ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 02 ਮਾਰਚ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 1000 ਰੁਪਏ ਅਤੇ ਅ:ਜਾਤੀ ਲਈ 750 ਰੁਪਏ ਫੀਸ ਹੋਵੇਗੀ ਅਤੇ ਅ:ਜਾਤੀ ਦੀ ਫੀਸ ਰਿਫੰਡ ਹੋ ਜਾਵੇਗੀ।

ਵਧੇਰੇ ਜਾਣਕਾਰੀ ਲਈ ਫੋਨ ਨੰ: 8054800880,7508973471,7888850893,9878345930 ਅਤੇ 9417766062 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *