ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਮਪਰੂਵਮੈਂਟ ਟਰੱਸਟ ਸਕੀਮ ਨੰਬਰ 7 ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 6 ਦਸੰਬਰ ਦਿਨ੍ਹ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਇਸ ਤੋਂ ਚੱਲਦੇ 11 ਕੇ.ਵੀ ਗੋਲ ਮੰਦਰ ਫੀਡਰ, 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ, 11 ਕੇ.ਵੀ ਇੰਮਪਰੂਵਮੈਂਟ ਟਰੱਸਟ ਸਕੀਮ ਨੰਬਰ 7 ਫੀਡਰ ਅਤੇ 11 ਕੇ.ਵੀ ਐਸ.ਡੀ ਕਾਲਜ ਫੀਡਰ ਤੋਂ ਚੱਲਦੇ ਖਪਤਕਾਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ |


