ਗੁਰਦਾਸਪੁਰ, 8ਦਸੰਬਰ (ਸਰਬਜੀਤ ਸਿੰਘ)–ਜਲੰਧਰ ਦੇ ਮਕਸੂਦਪੁਰ ਗੁਰਦੁਆਰਾ ਵਿਖੇ ਦੋ ਪ੍ਰਵਾਸੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਾਲੀ ਘਟਨਾ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਬਾਦਲਕਿਆਂ ਦੇ ਰਾਜ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂਬਾਣੀ ਬੇਅਦਬੀ ਦੀਆਂ ਘਟਨਾਵਾਂ ਦਾ ਰੁਝਾਨ ਲਗਾਤਾਰ ਜਾਰੀ ਹੈ ਤੇ ਇਸ ਨੂੰ ਰੋਕਣ ਦੇ ਨਾਲ ਨਾਲ ਮੁਖ ਦੋਸ਼ੀਆਂ ਨੂੰ ਬਚਾਉਣ ਵਾਲਾਂ ਰੁਝਾਨ ਵੀ ਸਮੂਹ ਸਰਕਾਰਾਂ ਦਾ ਇਕੋ ਜਿਹਾ ਹੈ ਜਿਸ ਦੇ ਸਿੱਟੇ ਵਜੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂਬਾਣੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦੀ ਬਜਾਏ ਲਗਾਤਾਰ ਵਧ ਰਹੀਆਂ ਹਨ ਅਤੇ ਇਹ ਸਮੁੱਚੀ ਸਿੱਖ ਕੌਮ ਤੇ ਸਿਖਪੰਥ ਲਈ ਗਹਿਰੀ ਚਿੰਤਾ ਅਤੇ ਵੱਡੀ ਚੁਣੌਤੀ ਦਾ ਵਿਸ਼ਾ ਬਣ ਗਿਆ ਹੈ ਅਤੇ ਲੋਕ ਮੰਗ ਕਰ ਰਹੇ ਹਨ ਕਿ ਅਜਿਹੀਆਂ ਬੇਅਦਬੀ ਘਟਨਾਵਾਂ ਦੀਆਂ ਸਾਜ਼ਿਸ਼ਾਂ ਰਚਣ ਵਾਲੀਆਂ ਸਰਕਾਰੀ ਸਿਖ ਵਿਰੋਧੀ ਏਜੰਸੀਆਂ ਨੂੰ ਪੜਦਾ ਫਾਸ਼ ਕੀਤਾ ਜਾਵੇ ਤਾਂ ਕਿ ਇਸ ਰੁਝਾਨ ਨੂੰ ਬੰਦ ਕੀਤਾ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਲੰਧਰ ਦੇ ਮਕਸੂਦਪੁਰ ਗੁਰਦੁਆਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਾਲੀ ਘਟਨਾ ਤੇ ਗਹਿਰੇ ਦੁਖ ਪ੍ਰਗਟਾਵਾ, ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਨਾਲ ਨਾਲ ਇਹਨਾਂ ਘਟਨਾਵਾਂ ਦੀਆਂ ਕਰਤਾ ਧਰਤਾ ਸਿੱਖ ਵਿਰੋਧੀ ਏਜੰਸੀਆਂ ਨੂੰ ਨੰਗਾ ਕਰਨ ਲਈ ਸਾਬਕਾ ਹਾਈ ਕੋਰਟ ਦੇ ਜੱਜ ਸਾਹਿਬਾਨਾਂ ਦੇ ਆ ਕਿਸੇ ਉਚ ਪੱਧਰੇ ਬੈਂਚ ਤੋਂ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ( ਭਾਈ ਖਾਲਸਾ) ਨੇ ਸਪਸ਼ਟ ਕੀਤਾ ਗੁਰਬਾਣੀ ਬੇਅਦਬੀ ਦੇ ਮੁੱਖ ਸ਼ਾਜਿਸ ਕਰਤਾਵਾਂ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਾਦਲਕਿਆਂ ਅਤੇ ਕਾਂਗਰਸੀਆਂ ਦੀਆਂ ਸਰਕਾਰਾਂ ਵਾਂਗ ਆਪ ਦੀ ਭਗਵੰਤ ਮਾਨ ਸਰਕਾਰ ਵੀ ਬੁਰੀ ਤਰ੍ਹਾਂ ਅਸਫਲ ਸਿੱਧ ਹੋ ਚੁੱਕੀ ਹੈ ਅਤੇ ਨਿਤ ਦਿਨ ਹੋ ਰਹੀਆਂ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਵਿਸ਼ਵ ਦੇ ਧਰਮੀ ਸਿੱਖਾਂ ਦੀਆਂ ਮਨ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਜਾ ਰਹੀ ਹੈ ਅਤੇ ਇਹ ਮੁੱਦਾ ਸਿੱਖ ਕੌਮ ਲਈ ਚੁਣੌਤੀ ਦਾ ਵਿਸ਼ਾ ਬਣ ਗਿਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਲੰਧਰ ਦੇ ਮਕਸੂਦਪੁਰ ਵਿਖੇ ਦੋ ਪ੍ਰਵਾਸੀਆਂ ਵਲੋਂ ਕੀਤੀ ਗਈ ਗੁਰਬਾਣੀ ਬੇਅਦਬੀ ਘਟਨਾ ਦੀ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਨਾਲ ਨਾਲ ਆਪ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਘਟਨਾਵਾਂ ਦੀਆਂ ਸਾਜ਼ਿਸ਼ਾਂ ਰਚਣਵਾਲੀਆਂ ਸਿੱਖ ਵਿਰੋਧੀ ਏਜੰਸੀਆਂ ਤੇ ਹੋਰਾਂ ਦੀ ਜਾਂਚ ਰਿਟਾਇਰ ਹਾਈ ਕੋਰਟ ਦੇ ਜੱਜ ਸਾਹਿਬਾਨਾਂ ਦੇ ਇਕ ਵੱਡੇ ਬੈਂਚ ਤੋਂ ਕਰਵਾਉਣ ਦੀ ਲੋੜ ਤੇ ਜੋਰ ਦੇਣ , ਤਾਂ ਕਿ ਦੋਸ਼ੀਆਂ ਨੂੰ ਲੋਕਾਂ ਦੀ ਕਚਹਿਰੀ’ਚ ਨੰਗਾ ਕੀਤਾ ਜਾ ਸਕੇ ਅਤੇ ਗੁਰਬਾਣੀ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਜਨਰਲ ਸਕੱਤਰ ਭਾਈ ਗੁਰਬਾਜ ਸਿੰਘ ਰਾਜਪੁਰਾ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਮੋਗਾ ਬਾਬਾ ਸਿਧਾਂ ਸਿੰਘ ਧਰਮਕੋਟ ਭਾਈ ਸਵਰਨਜੀਤ ਸਿੰਘ ਮਾਨੋਕੇ ਭਾਈ ਅਰਸ਼ਦੀਪ ਸਿੰਘ ਤੇ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ ਆਦਿ ਆਗੂ ਹਾਜਰ ਸਨ।


