ਤਰਨਤਾਰਨ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਦਸਮੇਸ ਤਰਨਾਦਲ ਵੱਲੋਂ ਹੌਲੇ ਮੁਹੱਲੇ ਅਨੰਦਪੁਰ ਸਾਹਿਬ ਵਿਖੇ 24 ਫਰਵਰੀ ਤੋਂ 4 ਮਾਰਚ ਤੱਕ ਮਹਾਨ ਲੰਗਰ ਚਲਾਏ ਜਾ ਰਹੇ ਹਨ ਅਤੇ ਇਸ ਦਰਮਿਆਨ ਦਸਮੇਸ਼ ਤਰਨਾ ਦਲ ਦੇ ਲੰਗਰਾਂ ‘ਚ ਸ਼ਹੀਦੀ ਦੇਗਾਂ ਸਰਦਾਈਆ,ਨਿਊਡਲ,ਫਰੈਚਫਰਾਈਜ,ਮਨਚੂਰੀਆਨ,ਕੁਲਚੇ ਛੋਲੇ,ਸੈਡਵਿਜ,ਚਾਹ ਪਕੌੜੇ,ਟਿੱਕੀ,ਸੂਪ,ਜਲੇਬ,ਲੱਡੂ ਸਮੌਸੇ ਆਦਿ ਸੰਗਤਾਂ ਨੂੰ ਛਕਾਏ ਜਾਣਗੇ ਅਤੇ 4 ਮਾਰਚ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦਸਮੇਸ਼ ਤਰਨਾ ਦਲ ਦੇ ਚੀਫ ਕਮਾਂਡਰ ਜਥੇਦਾਰ ਬਾਬਾ ਮੇਜ਼ਰ ਸਿੰਘ ਦੀ ਅਗਵਾਈ ਹੇਠ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਅਤੇ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰੈਸ ਸੈਕਟਰੀ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਇਸ ਮੌਕੇ 4 ਫਰਵਰੀ ਨੂੰ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ’ਚ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਕਥਾਵਾਚਕਾ ਤੋਂ ਇਲਾਵਾ ਸੰਤਾਂ ਮਹਾਪੁਰਸ਼ਾਂ ਦੇ ਨਾਲ ਨਾਲ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ,ਜਥੇਦਾਰ ਬਲਦੇਵ ਸਿੰਘ ਮੁਸਤਫਪੁਰ ,ਸਾਬਕਾ ਕੈਬਨਿਟ ਮੰਤਰੀ ਸ੍ਰ ਗੁਲਜਾਰ ਸਿੰਘ ਰਣੀਕੇ,ਐਸ ਪੀ ਜਸਕਰਨ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ,ਪੀ ਏ ਭਾਈ ਸੁਖਦੇਵ ਸਿੰਘ ਫੌਜੀ ਜਗਰਾਂਓ, ਭਾਈ ਇੰਦਰਜੀਤ ਸਿੰਘ ਕਾਉਂਕੇ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈ ਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ,ਜਥੇਦਾਰ ਸਾਹਿਬ ਸਿੰਘ ਲੁਧਿਆਣਾ ਵਿਖੇ ਵਿਸ਼ੇਸ਼ ਹਸਤੀਆਂ ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖਸੀਅਤਾਂ ਹਾਜ਼ਰੀ ਲਵਾਉਣ ਪੁੱਜ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਮਹਲਾ ਖੇਡਣ ਵਾਲਿਆਂ ਅਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਦਸਮੇਸ਼ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਬ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਨਾਨਾ ਪ੍ਰਕਾਰ ਦੇ ਲੰਗਰ ਭੰਡਾਰੇ 24 ਫਰਵਰੀ ਤੋਂ ਗੁਰਦੁਆਰਾ ਯਾਦਗਾਰ ਬਾਬਾ ਸਦਾਨੰਦ ਜੀ, ਮਾਤਾ ਪ੍ਰੇਮੋ ਜੀ, ਅਕੈਡਮੀ ਰੋਡ ਛਾਉਣੀ ਨਿਹੰਗ ਸਿੰਘਾਂ,ਅਨੰਦ ਪੁਰ ਸਾਹਿਬ ਵਿਖੇ ਲਗਾਤਾਰ ਵਰਤ ਰਹੇ ਹਨ ।


