ਰਮਨ ਬਹਿਲ ਵਲੋ ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦੇ ਇਤਿਹਾਸਕ ਐਲਾਨ ਦਾ ਭਰਵਾਂ ਸਵਾਗਤ

ਪੰਜਾਬ

ਗੁਰਦਾਸਪੁਰ, 11 ਜੂਨ ( ਸਰਬਜੀਤ  ) ਰਮਨ ਬਹਿਲ, ਆਪ ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕਰਨ ਦੇ ਐਲਾਨ ਨਾਲ ਸੂਬੇ ਚ ਟਰਾਂਸਪੋਰਟ ਮਾਫੀਆ ਦੀ ਕਬਰ ਪੁੱਟੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਲੋਕਾਂ ਵਲੋ ਧੰਨਵਾਦ ਵੀ ਕੀਤਾ।

ਰਮਨ ਬਹਿਲ ਨੇ ਅੱਗੇ ਦੱਸਿਆ ਕਿ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ, “ਸਾਨੂੰ ਲੋਕਾਂ ਨੇ ਮਾਫ਼ੀਆ ਦੇ ਖ਼ਾਤਮੇ ਲਈ ਸੂਬੇ ਵਿੱਚ ਸੇਵਾ ਕਰਨ ਲਈ ਫਤਵਾ ਦਿੱਤਾ ਹੈ। ਸਾਡੀ ਸਰਕਾਰ ਨੇ ਪਹਿਲਾਂ ਹੀ ਨਵੀਂ ਆਬਕਾਰੀ ਨੀਤੀ ਰਾਹੀਂ ਸ਼ਰਾਬ ਮਾਫ਼ੀਆ ਉਤੇ ਕਾਬੂ ਪਾਇਆ ਹੈ ਅਤੇ ਅੱਜ ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਹੁਣ ਟਰਾਂਸਪੋਰਟ ਮਾਫ਼ੀਆ ਵੀ ਬੀਤੇ ਦੀ ਗੱਲ ਬਣ ਜਾਵੇਗਾ।”ਉਨ੍ਹਾਂ ਅੱਗੇ ਕਿਹਾ ਕਿ  ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਫੈਸਲੇ ਨਾਲ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਹ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਐਲਾਨ ਨੀਲ ਹੁਣ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਕੇ ਪੰਜਾਬ ਦੀ ਲੋਕ ਪੱਖੀ ਸਰਕਾਰ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਵਸੂਲੇਗੀ ਅਤੇ ਉਨ੍ਹਾਂ ਨਾਲੋਂ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਦੇਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗਾ। ਰਮਨ ਬਹਿਲ ਨੇ ਕਿਹਾ ਕਿ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰ ਹੈ ਤੇ ਸੂਬਾ ਸਰਕਾਰ ਲੋਕਹਿਤ ਲਈ ਵੱਡਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹੀ ਆਪ ਪਾਰਟੀ ਦੀ ਸਰਕਾਰ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ ਕੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *