11 ਦਸੰਬਰ ਨੂੰ ਸਿੰਘੂ ਬਾਰਡਰ ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਤਰ ਹੋਣਗੇ-ਭੋਜਰਾਜ

ਗੁਰਦਾਸਪੁਰ

ਗੁਰਦਾਸਪੁਰ,9 ਦਸੰਬਰ (ਸਰਬਜੀਤ ਸਿੰਘ)–ਅੱਜ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਨ ਉਪਰੰਤ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਚੱਲੇ ਸ਼ੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ 11 ਦਸੰਬਰ ਨੂੰ ਸਿੰਘੂ ਬਾਰਡਰ ਤੇ ਕਰਵਾਏ ਜਾ ਰਹੇ “ਸ਼ਹੀਦੀ ਸਮਾਗਮ”ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ।
ਉਹਨਾਂ ਕਿਹਾ ਕਿ ਮੋਰਚੇ ਦੇ ਸ਼ਹੀਦਾ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਐਸ.ਕੇ.ਐਮ ਗੈਰ ਰਾਜਨੀਤਿਕ ਵੱਲੋ ਸ਼ਰਧਾਂਜਲੀ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਲਈ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ 9 ਦਸੰਬਰ ਨੂੰ ਸਿੰਘੂ ਬਾਰਡਰ ਉੱਪਰ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਹੋਣਗੇ ਅਤੇ 11 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਜਾਣਗੇ ਜਿਸ ਉਪਰੰਤ ਮਾਣਯੋਗ ਰਾਸ਼ਟਰਪਤੀ ਦੇ ਨਾਮ ਮੋਰਚੇ ਦੀਆ ਬਾਕੀ ਰਹਿੰਦੀਆਂ ਮੰਗਾਂ ਡਾ ਸਵਾਮੀਨਾਥਨ ਕਮਿਸ਼ਨ ਦੇ C-2+50 ਫੀਸਦੀ ਫਾਰਮੂਲੇ ਦੇ ਅਨੁਸਾਰ ਐੱਮ.ਐੱਸ.ਪੀ ਉੱਪਰ ਗਰੰਟੀ ਕਾਨੂੰਨ ਬਣਵਾਉਣ ਲਈ,ਲਖੀਮਪੁਰ ਖੀਰੀ ਕਾਂਡ ਦੇ ਪੀਡ਼ਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਜੇਲ੍ਹਾਂ ਵਿੱਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕਢਵਾਉਣ ਅਤੇ ਕਤਲਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਅਤੇ ਜੇਲ੍ਹ ਭੇਜਣ ਦੀ ਮੰਗ, ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਦੀ ਮੰਗ,ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ ਵਿੱਚ ਕਿਸਾਨਾਂ ਉੱਪਰ ਦਰਜ ਹੋਏ ਪਰਚੇ ਰੱਦ ਕਰਨ ਦੀ ਮੰਗ,ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੀ ਮੰਗ,WTO ਵਿੱਚੋਂ ਭਾਰਤ ਦੇ ਬਾਹਰ ਨਿਕਲਣ ਦੀ ਮੰਗ, ਕਿਸਾਨੀ ਅੰਦੋਲਨ ਦੌਰਾਨ ਬਲੈਕ ਲਿਸਟ ਕੀਤੇ ਗਏ ਐੱਨ.ਆਰ.ਆਈ ਭਰਾਵਾਂ ਨੂੰ ਬਲੈਕ ਲਿਸਟ ਵਿਚੋਂ ਕੱਢਣ ਦੀ ਮੰਗ,ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਆਦਿ ਮੰਗਾ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਮੰਗ ਪੱਤਰ ਦਿੱਤਾ ਜਾਵੇਗਾ।
ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਜੱਥੇਬੰਦੀ ਵੱਲੋ ਪਿੰਡ ਪਿੰਡ ਵਿੱਚ ਜਾ ਕੇ ਅਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ 11 ਦਸੰਬਰ ਨੂੰ ਸਿੰਘੂ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿੱਚ ਵੱਡੇ ਜੱਥੇ ਲੈ ਕੇ ਜਾਣ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆ ਗਈਆ ਹਨ।

Leave a Reply

Your email address will not be published. Required fields are marked *