ਗੁਰਦਾਸਪੁਰ 3 ਮਾਰਚ (ਸਰਬਜੀਤ ਸਿੰਘ)– ਗੁਰਸਿਮਰਨਜੀਤ ਸਿੰਘ ਢਿਲੋਂ,ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਸਵੀਪ ਮੈਂਬਰਾਂ ਨਾਲ ਮੀਟਿੰਗ ਕਰਕੇ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਜਾਇਜ਼ਾ ਲਿਆ। ਮੀਟਿੰਗ ਦੌਰਾਨ ਏ.ਡੀ.ਸੀ, ਗੁਰਸਿਮਰਨਜੀਤ ਸਿੰਘ ਢਿਲੋਂ ਵੱਲੋਂ ਦੱਸਿਆ ਗਿਆ ਕਿ ਵੋਟ, ਭਾਰਤ ਵਿੱਚ ਰਹਿਣ ਵਾਲੇ ਹਰ ਨਾਗਰਿਕ ਦੀ ਪਹਿਚਾਣ ਹੁੰਦੀ ਹੈ ਅਤੇ ਹਰ ਇੱਕ ਨਾਗਰਿਕ ਨੂੰ ਵੋਟ ਬਣਾਉਣੀ ਚਾਹੀਦੀ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਸਮਾਜ ਵਿੱਚ ਤੀਜੇ ਲਿੰਗ ਨਾਲ ਸਬੰਧਤ ਲੋਕਾਂ ਨੂੰ ਵੋਟ ਦਾ ਬਰਾਬਰ ਦਾ ਅਧਿਕਾਰ ਹੈ। ਇਸ ਲਈ ਜ਼ਿਲ੍ਹੇ ਵਿੱਚ ਰਹਿੰਦੇ ਤੀਜੇ ਲਿੰਗ ਨਾਲ ਸਬੰਧਤ ਲੋਕਾਂ ਦੀ ਵੋਟ ਬਣਾਉਣ ਲਈ ਅੱਜ ਸਵੀਪ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਯੋਜਨਾਬੰਦੀ ਕੀਤੀ ਗਈ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਤੀਸਰੇ ਲਿੰਗ ਨਾਲ ਸਬੰਧਤ ਲੋਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਚੋਣ ਦਫ਼ਤਰ ਤੋਂ ਸੁਨੀਲ ਕੁਮਾਰ ਚੋਣ ਕਾਨੂੰਗੋ, ਸਵੀਪ ਸਹਾਇਕ ਨੋਡਲ ਅਫਸਰ ਪਰਮਜੀਤ ਸਿੰਘ ਕਲਸੀ, ਅਮਿਤ ਗੁਪਤਾ, ਸਰਬਜੀਤ ਸਿੰਘ, ਸਵੀਪ ਮੀਡੀਆ ਇੰਚਾਰਜ ਗਗਨਦੀਪ ਸਿੰਘ ਹਾਜ਼ਰ ਸਨ।


