ਹੋਲੇ ਮੁਹੱਲੇ ਦੇ ਆਖਰੀ ਦਿਨ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਦੀ ਅਗਵਾਈ ‘ਚ ਮੁਹੱਲਾ ਖੇਡ ਕੇ ਸੰਗਤਾਂ ਨੂੰ ਸਿੱਖੀ ਦੇ ਪੁਰਤਾਨ ਵਿਰਸੇ ਇਤਿਹਾਸ ਨਾਲ ਜੋੜਿਆ – ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਆਨੰਦਪੁਰ ਸਾਹਿਬ, ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)–ਹੋਲੇ ਮੁਹੱਲੇ ਦੇ ਧਾਰਮਿਕ ਸਮਾਗਮ ਲਗਾਤਾਰ ਚਾਰ ਦਿਨ ਤੋਂ ਚੱਲ ਰਹੇ ਹਨ ਅਤੇ ਇਥੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕੀਤੇ ਅਤੇ ਸੰਤਾਂ ਮਹਾਪੁਰਸ਼ਾਂ ਦੇ ਧਾਰਮਿਕ ਦੀਵਾਨ ਸੁਣਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁੱਨਿਆ ਤੇ ਅਖੰਡਪਾਠਾ ਦੇ ਭੋਗ ਪਾਏ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਕੇ ਹੋਲੇ ਮੁਹੱਲੇ ਦੀ ਸਮਾਪਤੀ ਕਰ ਦਿੱਤੀ, ਪਰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅੱਜ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਸ਼ਾਨਦਾਰ ਮਹੱਲਾ ਸਜਾਇਆ ਗਿਆ,ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਤੇ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਮੀਡੀਆ ਇੰਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਮੁਹੱਲੇ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਰੰਗਰੇਟਾ ਕੌਂਮ ਦੇ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਬ ਦੀ ਅਗਵਾਈ ‘ਚ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚੌਤੇ ਵਾਲੇ, ਜਥੇਦਾਰ ਰਾਜਾ ਰਾਜ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਜੀ ਮੁਸਤਫ਼ਾ ਪੁਰ , ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਤੋਂ ਇਲਾਵਾ 35 ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਤੇ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਸ਼ਾਮਲ, ਭਾਈ ਖਾਲਸਾ ਨੇ ਦੱਸਿਆ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪਰਸੋਂ ਦੇ ਰੋਜ ਤੋਂ ਅਨੰਦਪੁਰ ਸਾਹਿਬ ਵਿਖੇ ਆਪਣੇ ਆਪਣੇ ਪੜਾਵਾਂ ਤੇ ਗੁਰਬਾਣੀ ਦੇ ਆਖੰਡ ਪਾਠ ਆਰੰਭ ਕੀਤੇ ਹੋਏ ਸਨ ,ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਦੇ ਮਹਾਨ ਰਾਗੀ ਢਾਡੀ ਪ੍ਰਚਾਰਕ ਤੇ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਹੋਲੇ ਮੁਹੱਲੇ ਦੇ ਇਤਿਹਾਸ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਬਰਛੀਆਂ ਖੰਡੇ ਦੋ ਧਾਰੇ ਕਿਰਪਾਨਾਂ ਤੇ ਹੋਰ ਰਵਾਇਤੀ ਜ਼ੰਗੀ ਸ਼ਾਸਤਰਾਂ ਨਾਲ ਲੈਸ ਹੋ ਕੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਿਆਂ ਵਿੱਚ ਨਕਮਸਤਕ ਹੋਏ ਤੇ ਬਾਅਦ ਵਿੱਚ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਘੌੜ ਸਵਾਰੀ, ਗਤਕਾਬਾਜੀ, ਨੇਜ਼ਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ,ਇੱਕ ਇੱਕ ,ਦੋ ਦੋ, ਤਿੰਨ ਤਿੰਨ ਤੇ ਚਾਰ ਚਾਰ ਘੌੜਿਆ ਦੀਆਂ ਇਕੱਠੀਆਂ ਦੌੜਾਂ ਲਗਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਿਹਰੀ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਮਹੁੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਮਾਇਆਂ ਦੇ ਗੱਫੇ ਦੇ ਕੇ ਸਨਮਾਨ ਕੀਤਾ ਗਿਆ, ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਸਤਨਾਮ ਸਿੰਘ ਰੱਤੜਾ, ਜਥੇਦਾਰ ਨਰਿੰਦਰ ਸਿੰਘ ਵੱਲਾ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਬਾਬਾ ਗੁਰਦਿੱਤ ਸਿੰਘ, ਜਥੇਦਾਰ ਸਾਹਿਬ ਲੁਧਿਆਣਾ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਬਲਜਿੰਦਰ ਰਾਜਿਸਥਾਨ, ਜਥੇਦਾਰ ਤਰਸੇਮ ਸਿੰਘ ਰੰਗੜ ਨੰਗਲ, ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਹਜ਼ਾਰਾਂ ਫੌਜਾਂ ਹਾਜ਼ਰ ਸਨ ।

Leave a Reply

Your email address will not be published. Required fields are marked *