ਅਗਨੀਵੀਰ ਭਰਤੀ ਰੈਲੀ 9 ਤੋਂ 18 ਮਾਰਚ ਤੱਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਵੇਗੀ

ਗੁਰਦਾਸਪੁਰ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਭਾਰਤੀ ਫੌਜ ਭਰਤੀ ਦਫ਼ਤਰ, ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 9 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਦਾ ਕਰਵਾ ਰਿਹਾ ਹੈ।

ਇਸ ਭਰਤੀ ਰੈਲੀ ਵਿੱਚ, ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟਰੇਡਸਮੈਨ (10ਵੀਂ ਅਤੇ 8ਵੀਂ) ਦੀ ਭਰਤੀ ਕੀਤੀ ਜਾਵੇਗੀ।

ਕਰਨਲ ਜੇਮਜ਼ ਜੈਕਬ, ਡਾਇਰੈਕਟਰ ਭਰਤੀ ਦਫ਼ਤਰ ਨੇ ਦੱਸਿਆ ਕਿ ਇਸ ਗੁਰਦਾਸਪੁਰ ਭਰਤੀ ਰੈਲੀ ਵਿੱਚ, ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ, ਮੈਡੀਕਲ ਤੰਦਰੁਸਤੀ ਦੇ ਨਾਲ-ਨਾਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਭਰਤੀ ਰੈਲੀ ਵਿੱਚ ਭਾਰਤੀ ਫੌਜ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਭਰਤੀ ਰੈਲੀ ਵਿੱਚ ਪਹੁੰਚ ਸਕਣ ਅਤੇ ਭਰਤੀ ਹੋ ਕੇ ਆਪਣੇ ਦੇਸ਼ ਦੀ ਸੇਵਾ ਕਰ ਸਕਣ। ਇਸ ਮੌਕੇ ਸੂਬੇਦਾਰ ਮੇਜਰ ਸੰਜੇ ਅਤੇ ਸੂਬੇਦਾਰ ਪ੍ਰਵੀਨ ਵੀ ਮੌਜੂਦ ਸਨ।

Leave a Reply

Your email address will not be published. Required fields are marked *