ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)–ਪੰਜਾਬ ਪੁਲਸ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਕਰਕੇ ਜਿਥੇ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ ਉਥੇ ਰਾਜ਼ ਦੇ ਬੱਚੇ ਬੱਚੇ ਵਿੱਚ ਦਾਹਿਸਤ ਫੈਲੀ ਹੋਈ ਅਤੇ ਇਸ ਸਬੰਧੀ ਵਿਰੋਧੀ ਧਿਰ ਵੀ ਇਲਜ਼ਾਮ ਲਾ ਰਹੀ ਹੈ ਕਿ ਪੰਜਾਬ ਪੁਲਿਸ ਬੇਲਗਾਮ ਹੋ ਚੁੱਕੀ ਹੈ ਤੇ ਸਰਕਾਰ ਲੋਕਾਂ ਦੇ ਪੁੱਤਰਾਂ ਤੇ ਰਾਜਨੀਤੀ ਕਰ ਰਹੀ ਹੈ ਅਤੇ ਹੁਣ ਪੰਜਾਬ ਪੁਲਿਸ ਦੇ ਇਸ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਨੇ ਰਣਜੀਤ ਸਿੰਘ ਦੇ ਝੂਠੇ ਪੁਲਿਸ ਮੁਕਾਬਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਦੇ ਡੀ ਜੀ ਪੀ ਨੂੰ ਤਲਬ ਕਰ ਲਿਆ ਹੈ, ਸ੍ਰ ਸੁਖਪਾਲ ਸਿੰਘ ਖਹਿਰਾ ਵਧਾਇਕ ਨੇ ਪੰਜਾਬ ਹਾਈਕੋਰਟ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਰਣਜੀਤ ਸਿੰਘ ਦਾ ਪੋਸਟਮਾਰਟਮ ਅਤੇ ਥਾਣੇ ਦੇ ਜ਼ਖ਼ਮੀ ਹੋਣ ਦਾ ਵਾਲੇ ਠਾਣੇਦਾਰ ਦਾ ਜਾਂਚ ਪੰਜਾਬ ਹਰਿਆਣਾ ਹਾਈਕੋਰਟ ਆਪਣੀ ਨਿਗਰਾਨੀ ਹੇਠ ਪੀ ਜੀ ਆਈ ਚੰਡੀਗੜ੍ਹ ਤੋਂ ਕਰਵਾਏ ਅਤੇ ਇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਹਰਿਆਣਾ ਹਾਈਕੋਰਟ ਕੋਰਟ ਵੱਲੋਂ ਰਣਜੀਤ ਸਿੰਘ ਦੇ ਝੂਠੇ ਪੁਲਿਸ ਮੁਕਾਬਲੇ ਦਾ ਸਖਤ ਨੋਟਿਸ ਲੈਂਦਿਆਂ ਡੀ ਜੀ ਪੀ ਪੰਜਾਬ ਪੁਲਿਸ ਨੂੰ ਤਲਬ ਕਰਨ ਵਾਲੇ ਫੈਸਲੇ ਦਾ ਜ਼ੋਰਦਾਰ ਸ਼ਬਦਾਂ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਸਰਕਾਰ ਵਿਰੋਧੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਰਣਜੀਤ ਸਿੰਘ ਦੇ ਪੋਸਟਮਾਰਟਮ ਤੇ ਥਾਣੇਦਾਰ ਦੇ ਜਖਮੀ ਹੋਣ ਦਾ ਹਾਈਕੋਰਟ ਦੀ ਨਿਗਰਾਨੀ ਹੇਠ ਪੀ ਜੀ ਆਈ ਤੇ ਕਰਵਾਇਆ ਜਾਵੇ ਅਤੇ ਇਸ ਦੀ ਸਾਰੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਵਾਲੀ ਮੰਗ ਦੀ ਪੂਰਨ ਹਮਾਇਤ ਕਰਦੀ ਹੈ ਕਿਉਂਕਿ ਰਾਜ ਵਿੱਚ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਮਾਰਨਾ ਬਹੁਤ ਹੀ ਭਿਆਨਕ ਤੇ ਸੰਵੇਦਨਸ਼ੀਲ ਮੁੱਦਾ ਤੇ ਵੱਡੀ ਚੁਣੌਤੀ ਹੈ ਜਿਸ ਨੂੰ ਹੱਲ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਹੈ ਤਾਂ ਹੀ ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲਿਆਂ ਰਾਹੀਂ ਲੋਕਾਂ ਵਿੱਚ ਦਾਹਿਸਤ ਫੈਲਾਉਣ ਵਾਲੇ ਮਾਮਲੇ ਨੂੰ ਹੱਲ ਕੀਤਾ ਜਾ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇਂ ਗਏ ਰਣਜੀਤ ਸਿੰਘ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਖ਼ਤ ਨੋਟਿਸ ਲੈਂਦਿਆਂ ਡੀ ਜੀ ਪੀ ਪੰਜਾਬ ਪੁਲਿਸ ਨੂੰ ਤਲਬ ਕਰਨ ਵਾਲੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਤੇ ਇਸ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਝੋਠੇ ਪੁਲਿਸ ਮੁਕਾਬਲੇ ਰਾਹੀਂ ਮਾਰੇ ਗਏ ਗੁਰਦਾਸਪੁਰ ਦੇ ਭਾਈ ਰਣਜੀਤ ਸਿੰਘ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਨੋਟਿਸ ਲੈ ਕੇ ਡੀ ਜੀ ਪੀ ਪੰਜਾਬ ਪੁਲਿਸ ਨੂੰ ਤਲਬ ਕਰਨ ਵਾਲੇ ਵਰਤਾਰੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਸਰਕਾਰ ਵਿਰੋਧੀਆਂ ਦੀ ਮੰਗ ਅਨੁਸਾਰ ਰਣਜੀਤ ਸਿੰਘ ਦਾ ਪੋਸਟਮਾਰਟਮ ਅਤੇ ਝੂਠੇ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋਏ ਥਾਨੇਦਾਰ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇ ਅਤੇ ਲੋਕਾਂ ਦੀ ਮੰਗ ਵਾਲਾਂ ਮਹੱਤਵਪੂਰਨ ਫੈਸਲੇ ਦੀ ਉੱਚਪੱਧਰਦੀ ਜਾਂਚ ਕਰਵਾਉਣ ਦੀ ਮੰਗ ਕਰਦੀ ਹੈ ਕਿਉਂਕਿ ਤਾਂ ਹੀ ਝੂਠੇ ਪੁਲਿਸ ਮੁਕਾਬਲੇ ਬੰਦ ਕੀਤੇ ਜਾ ਸਕਦੇ ਹਨ ੍


