ਮੇਰਾ ਮਕਸਦ, ਸੁਖਾਲੀ ਆਵਾਜਾਈ ਅਤੇ ਗੁਰਦਾਸਪੁਰ ਦੀ ਨਵੀਂ ਨੁਹਾਰ- ਰਮਨ ਬਹਿਲ
ਕਿਹਾ-ਅਸੀਂ ਜੋ ਕਹਿੰਦੇ ਹਾਂ, ਉਹ ਕਰਕੇ ਦਿਖਾਉਂਦੇ ਹਾਂ
ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ 34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 12 ਮੁੱਖ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਨੀਂਹ ਪੱਥਰ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਰੱਖਿਆ।
ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਸ਼ਹਿਰ ਵਿਚਲੀਆਂ 22.85 ਕਿੱਲੋਮੀਟਰ ਲੰਮੀਆਂ ਸੜਕਾਂ ਦੇ ਨਵੀਨੀਕਰਨ, ਇਹਨਾਂ ਸੜਕਾ ਨੂੰ ਚੌੜਿਆਂ ਕਰਨ ਲਈ ਅਤੇ ਸਾਇਡਾਂ ਤੇ ਇੰਟਰ ਲੋਕ ਟਾਇਲਾਂ ਲਗਾਉਣ ਲਈ 34 ਕਰੋੜ ਰੁਪਏ ਦੀ ਲਾਗਤ ਨਾਲ 12 ਮੁੱਖ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਅੱਜ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ ਦੀ ਮੁਰੰਮਤ ਵਿੱਚ ਪਾਰਦਰਸ਼ਤਾ ਤੇ ਜੁਆਬਦੇਹੀ ਨੂੰ ਲਿਆਉਣ ਲਈ ਟੈਂਡਰਾਂ ਵਿੱਚ ਇੱਕ ਨਵੀਂ ਮੱਦ ਜੋੜੀ ਹੈ ਜਿਸ ਤਹਿਤ ਜੋ ਠੇਕੇਦਾਰ ਸੜਕ ਬਣਾਵੇਗੀ ਉਹ ਪੰਜ ਸਾਲਾਂ ਲਈ ਸੜਕ ਦੀ ਮੇਨਟੀਨੈਂਸ ਲਈ ਵੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਸੜਕ ਟੁੱਟਦੀ ਹੈ ਤਾਂ ਸੜਕ ਦੀ ਮੁਰੰਮਤ ਠੇਕੇਦਾਰ ਆਪਣੇ ਵੱਲੋਂ ਕਰੇਗਾ।
ਬਹਿਲ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੰਤਵ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਰਮਨ ਬਹਿਲ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਆਪਣੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਗੁਰਦਾਸਪੁਰ ਨੂੰ ਨੰਬਰ ਇੱਕ ਹਲਕਾ ਬਣਾਉਣਾ ਉਨ੍ਹਾਂ ਦਾ ਸੁਪਨਾ ਹੈ । ਗੁਰਦਾਸਪੁਰ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ ਜਾਰੀ ਕੀਤੀ ਰਾਸ਼ੀ ਲਈ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼ਹਿਰ ਵਾਸੀਆਂ ਨੇ ਹਲਕਾ ਇੰਚਾਰਜ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਗੁਰਦਾਸਪੁਰ ਸ਼ਹਿਰ ਅੰਦਰ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਬਹੁਤ ਸ਼ਲਾਘਾਯੋਗ ਹਨ। ਉਨ੍ਹਾਂ ਅੱਗੇ ਕਿਹਾ ਕਿ ਰਮਨ ਬਹਿਲ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਵਾ ਹਨ ਅਤੇ ਗੁਰਦਾਸਪੁਰ ਹਲਕੇ ਅੰਦਰ ਵਿਕਾਸ ਕੰਮਾਂ ਲਈ ਦਿਨ ਰਾਤ ਯਤਨਸ਼ੀਲ ਹਨ।
ਇਸ ਮੌਕੇ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ , ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨ ਮਹਾਜਨ ,ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ , ਰਘੁਬੀਰ ਸਿੰਘ ਟੋਨੀ ਖਾਲਸਾ , ਬਲਾਕ ਪ੍ਰਧਾਨਯੋਗੇਸ਼ ਸ਼ਰਮਾ, ਨੀਰਜ ਸਲਹੋਤਰਾ, ਹਲਕਾ ਕੋਆਰਡੀਨੇਟਰ ਯੁੱਧ ਨਸ਼ੇ ਵਿਰੁੱਧ, ਰਜਿੰਦਰ ਨੰਦਾ, ਚੇਅਰਮੈਨ ਟਰੇਡ ਵਿੰਗ ਅਸ਼ੋਕ ਮਹਾਜਨ , ਪ੍ਰਧਾਨ ਵਪਾਰ ਮੰਡਲ ਰਵੀ ਮਹਾਜਨ , ਪ੍ਰਧਾਨ ਨਿਊ ਸਬਜ਼ੀ ਮੰਡੀ ਸਮੇਤ ਸ਼ਹਿਰ ਦੀਆਂ ਵੱਖ ਵੱਖ ਸਖਸ਼ੀਅਤਾਂ ਮੌਜੂਦ ਸਨ।


