ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)—ਦੇਸ਼ ਦੇ ਦੋ ਸੂਬਿਆਂ’ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ’ਚ ਆਪ ਪਾਰਟੀ ਨੂੰ ਮਿਲੀ ਹਾਰ ਤੋਂ ਸਬਕ ਸਿੱਖ ਕੇ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਬਰਗਾੜੀ ਗੋਲੀ ਕਾਂਡ ਅਤੇ ਗੁਰਬਾਣੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਬਾਦਲਕਿਆਂ ਨੂੰ ਫੜ ਕੇ ਜੇਲ’ਚ ਬੰਦ ਕਰੇ, ਨਹੀਂ ਤਾਂ, ਕੈਪਟਨ ਅਮਰਿੰਦਰ ਸਿੰਘ ਤੇ ਚੰਨੀ ਕਾਂਗਰਸ ਸਰਕਾਰ ਵਾਂਗ ਆਪ ਪਾਰਟੀ ਦਾ ਵੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਾਂਗ ਪੰਜਾਬ ਚੋਣਾ’ਚ ਵੀ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਕਿਉਂਕਿ ਚੋਣਾਂ ਤੋਂ ਪਹਿਲਾਂ ਆਪ ਸੁਪਰੀਮੋ ਕੇਜਰੀਵਾਲ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ,ਕਿ ਉਹਨਾਂ ਦੀ ਸਰਕਾਰ ਬਣਨ ਤੇ ਗੁਰਬਾਣੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਬਾਦਲਕਿਆਂ ਨੂੰ ਇਕ ਹਫਤੇ ਵਿਚ ਜੇਲ੍ਹ ਭੇਜਾਗਾ? ਲੋਕਾਂ ਨੇ ਵਿਸ਼ਵਾਸ ਕਰਕੇ ਆਪ ਨੂੰ ਵੋਟਾਂ ਪਾਈਆਂ ਤੇ ਸਰਕਾਰ ਬਣਾ ਦਿੱਤੀ ਪਰ ਆਪ ਸਰਕਾਰ ਛੇ ਸੱਤ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਆਪਣੇ ਵਾਹਦਾ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ ਅਤੇ ਲੋਕ ਹੁਣ ਮੰਗ ਕਰ ਰਹੇ ਹਨ ,ਕਿ ਜਾਂ ਤਾਂ ਆਪ ਸੁਪਰੀਮੋ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਗੋਲੀ ਕਾਂਡ ਅਤੇ ਗੁਰਬਾਣੀ ਬੇਅਦਬੀ ਦੇ ਦੋਸ਼ੀ੍ ਬਾਦਲਕਿਆਂ ਨੂੰ ਫੜ ਕੇ ਜੇਲ’ਚ ਬੰਦ ਕਰੇ, ਨਹੀਂ ਤਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਾਂਗ ਪੰਜਾਬ ਦੀਆਂ ਚੋਣਾਂ’ਚ ਆਪ ਪਾਰਟੀ ਦਾ ਵੀ ਚੋਣਾਂ ਤੋਂ ਪਹਿਲਾਂ ਵਾਹਦਾ ਕਰਕੇ ਮੁਕਰਨ ਵਾਲੀਆ ਪਹਿਲਾਂ ਸ੍ਰਕਾਰਾਂ ਵਾਲਾ ਹੀ ਹਸ਼ਰ ਹੋਵੇਗਾ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਦੀਆਂ ਚੋਣਾਂ’ਚ ਆਪ ਨੂੰ ਮਿਲੀ ਹਾਰ ਨੂੰ ਮੁੱਖ ਰੱਖਦਿਆਂ ਪੰਜਾਬ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਬਾਇਬਲ ਕਲਾਂ ਗੋਲੀ ਕਾਂਡ ਅਤੇ ਗੁਰਬਾਣੀ ਬੇਅਦਬੀ ਦੇ ਮੁੱਖ ਦੋਸ਼ੀ ਬਾਦਲਕਿਆਂ ਨੂੰ ਫੜ ਕੇ ਜੇਲ’ਚ ਭੇਜਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਫੈਡਰੇਸ਼ਨ ਪ੍ਰਧਾਨ ਭਾਈ ਖਾਲਸਾ ਨੇ ਸਪਸ਼ਟ ਕੀਤਾ ਕਿ ਪੰਜਾਬ’ਚ ਅਜ ਸਭ ਵੱਡਾ ਮੁੱਦਾ ਗੁਰਬਾਣੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਦੋਸ਼ੀ ਬਾਦਲਕਿਆਂ ਨੂੰ ਫੜ ਜੇਲ੍ਹ ਭੇਜਣ ਦਾ ਹੈ ਅਤੇ ਸਾਰੀਆਂ ਸਰਕਾਰਾਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕਰਦੀਆਂ ਹਨ ਕਿ ਉਹਨਾਂ ਦੀ ਸਰਕਾਰ ਬਣਨ ਤੇ ਅਜਿਹੇ ਦੋਸ਼ੀਆ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਪਰ ਸਰਕਾਰ ਬਣਨ ਤੇ ਇਸ ਮੁੱਦੇ ਨੂੰ ਠੰਡੇ ਬਿਸਤਰੇ ਵਿਚ ਪਾ ਦਿਤਾ ਜਾਂਦਾ ਹੈ ਉਹਨਾਂ ਕਿਹਾ ਆਪ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਇਸ ਮੁੱਦੇ ਨੂੰ ਠੰਡੇ ਬਿਸਤਰੇ ਪਾ ਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ’ਚ ਪੰਜਾਬ ਵਾਂਗ ਲੋਕਾਂ ਨਾਲ ਝੂਠੇ ਵਾਅਦਿਆਂ ਰਾਹੀਂ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਸੀ ਪਰ ਪੰਜਾਬ’ਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਕਰਨ ਵਾਲੀ ਆਪ ਸਰਕਾਰ ਦੀ ਨੀਤੀ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਸਨ ਤਾਂ ਹੀ ਲੋਕਾਂ ਨੇ ਉਥੇ ਹਾਰ ਦੇ ਕਿ ਸਾਬਤ ਕਰ ਦਿੱਤਾ ਹੈ ਕਿ ਲੋਕ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਕਰਨ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ ਭਾਈ ਖਾਲਸਾ ਨੇ ਕਿਹਾ ਕੇਜਰੀਵਾਲ ਸਰਕਾਰ ਕੋਲ ਅਜੇ ਕਾਫੀ ਸਮਾਂ ਬਾਕੀ ਹੈ ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੰਗ ਕਰਦੀ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਬਾਇਬਲ ਕਲਾਂ ਗੋਲੀ ਕਾਂਡ ਅਤੇ ਗੁਰਬਾਣੀ ਬੇਅਦਬੀ ਦੇ ਦੋਸ਼ੀ ਬਾਦਲਕਿਆਂ ਨੂੰ ਫੜ ਕੇ ਜੇਲ’ਚ ਬੰਦ ਕਰੇ ਨਹੀਂ ਤਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਾਂਗ ਆਪ ਸਰਕਾਰ ਦਾ ਵੀ ਪਹਿਲੀਆਂ ਵਾਹਦਾ ਕਰਕੇ ਮੁਕਰਨ ਵਾਲੀਆ ਸਰਕਾਰਾਂ ਵਾਂਗ ਚੋਣਾਂ ਵਿੱਚ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਇਸ ਕਰਕੇ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ’ਚ ਮਿਲੀ ਹਾਰ ਤੋਂ ਸਬਕ ਸਿੱਖ ਲੈਣ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ ,ਭਾਈ ਸੁਖਦੇਵ ਸਿੰਘ ਰਾਏਪੁਰ ਮਾਨਸਾ ,ਬਾਬਾ ਸ਼ਿੰਦਾ ਸਿੰਘ ਧਰਮਕੋਟ, ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ, ਭਾਈ ਕੇਵਲ ਸਿੰਘ ਬਾਬਾ ਬਕਾਲਾ ਭਾਈ ਅਰਸ਼ਦੀਪ ਸਿੰਘ ਅਤੇ ਭਾਈ ਲਖਬੀਰ ਸਿੰਘ ਬੁਤਾਲਾ ਆਦਿ ਆਗੂ ਹਾਜ਼ਰ ਸਨ ।