ਭਗਵੰਤ ਮਾਨ ਸਰਕਾਰ ਵੱਲੋਂ ਦਿਵਿਆਂਗ ਕ੍ਰਮਚਾਰੀਆਂ ਲਈ 1000 ਰੁਪਏ ਹੈਂਡੀਕੈਪ ਭੱਤਾ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਇਸ ਲੋਕ ਹਿੱਤ ਫੈਸਲੇ ਲਈ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਨੇ ਰਾਜ ਦੇ ਦਿਵਿਆਂਗ ਕਰਮਚਾਰੀਆਂ ਲਈ 1000 ਰੁਪਏ ਪ੍ਰਤੀ ਮਹੀਨਾ ਹੈਂਡੀਕੈਪ ਭੱਤਾ ਸ਼ੁਰੂ ਕੀਤਾ ਹੈ ਜਿਸ ਦਾ ਰਾਜ ਦੇ ਹਜ਼ਾਰਾਂ ਦਿਵਿਆਂਗ ਕਰਮਚਾਰੀਆਂ ਨੂੰ ਲਾਭ ਮਿਲੇਗਾ | ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ |
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਹੈਂਡੀਕੇਪ ਭੱਤੇ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸਦਾ ਸਮੂਹ ਦਿਵਿਆਂਗ ਕਰਮਚਾਰੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਦੀ ਇਸ ਜਾਇਜ ਮੰਗ ਨੂੰ ਮੰਨਦੇ ਹੋਏ 1000 ਰੁਪਏ ਪ੍ਰਤੀ ਮਹੀਨਾ ਹੈਂਡੀਕੈਪ ਭੱਤੇ ਨੂੰ ਮੁੜ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਦਸੰਬਰ ਮਹੀਨੇ ਦੀ ਤਨਖਾਹ ਨਾਲ ਦਿਵਿਆਂਗ ਕਰਮਚਾਰੀਆਂ ਨੂੰ 1000 ਰੁਪਏ ਹੈਂਡੀਕੈਪ ਭੱਤਾ ਵੀ ਮਿਲੇਗਾ |
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਲੋਕ ਹਿੱਤ ਦੇ ਫੈਸਲਿਆਂ ਤੋਂ ਆਮ ਆਦਮੀ ਪੂਰੀ ਤਰਾਂ ਖੁਸ਼ ਹੈ |

Leave a Reply

Your email address will not be published. Required fields are marked *