ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)— ਜਿਲਾ ਲੀਗਲ ਸਰਵਿਸ ਅਥਾਰਿਟੀ ਗੁਰਦਾਸਪੁਰ ਦੇ ਸੀਜੇਐਮ-ਕਮ-ਸੈਕੇਰਟਰੀ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸੇ ਤਹਿਤ ਸੀਬੀਏ ਇੰਫੌਟੈਕ ਕਾਹਨੂਵਾਨ ਰੋਡ ਗੁਰਦਾਸਪੁਰ ਵਿਖੇ ਵੀ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਰਾਹੁਲ ਸਭਰਵਾਲ ਵੱਲੋਂ ਵਿਦਿਆਰਥੀਆਂ ਨੂੰ ਮਹਿਲਾਵਾਂ ਦੇ ਕਾਨੂੰਨੀ ਅਧਿਕਾਰਾਂ, ਮਹਿਲਾ ਸੁਰੱਖਿਆ ਨਾਲ ਸੰਬੰਧਿਤ ਕਾਨੂੰਨਾਂ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕਾਨੂੰਨੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।
ਸੈਮੀਨਾਰ ਵਿੱਚ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਨੂੰ ਕਾਨੂੰਨੀ ਜਾਗਰੂਕਤਾ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ।
ਇਸ ਮੌਕੇ ‘ਤੇ ਸੀਬੀਏ ਇੰਫੌਟੈਕ ਦੇ ਮੈਨੇਜਿੰਗ ਡਾਇਰੈਕਟਰ ਇਰ. ਸੰਦੀਪ ਕੁਮਾਰ ਨੇ ਡਿਸਟ੍ਰਿਕਟ ਲੀਗਲ ਸਰਵਿਸ ਅਥਾਰਟੀ ਅਤੇ ਰਾਹੁਲ ਸਭਰਵਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਵਿੱਚ ਕਾਨੂੰਨੀ ਸੂਝ-ਬੂਝ ਅਤੇ ਸਮਾਜਿਕ ਜਾਗਰੂਕਤਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।


