ਪੰਜਾਬ’ਚ ਦਿਨ ਬ ਦਿਨ ਸਕੂਲਾਂ, ਰੇਲਗੱਡੀਆਂ ਤੇ ਹੋਰ ਜਨਤਕ ਥਾਵਾਂ ਤੇ ਬੰਬ ਧਮਾਕੇ ਦੀਆਂ ਧਮਕੀਆਂ ਵਾਲਾਂ ਮੁੱਦਾ ਬਹੁਤ ਹੀ ਗੰਭੀਰ ਤੇ ਸਰਕਾਰ ਨੂੰ ਵੱਡੀ ਚੁਣੌਤੀ ਬਣਿਆ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਲੁਧਿਆਣਾ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਅੱਜ ਲੁਧਿਆਣਾ ਦੇ ਕੁਝ ਸਕੂਲਾਂ ਤੇ ਰੇਲਗੱਡੀਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪ੍ਰਾਪਤ ਹੋਈਆਂ ਹਨ ਅਤੇ ਪੁਲਿਸ ਤੇ ਸੁਰੱਖਿਆ ਦਸਤੇ ਤਾਇਨਾਤ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ ਅਜਿਹੀਆਂ ਧਮਕੀਆਂ ਪਹਿਲਾਂ ਪੰਜਾਬ ਦੇ ਕਈ ਸਕੂਲਾਂ ਨੂੰ ਮਿਲ ਚੁੱਕੀਆਂ ਹਨ ਪਰ ਪ੍ਰਮਾਤਮਾ ਦੀ ਕਿਰਪਾ ਰਹੀ ਕਿ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ ਅਤੇ ਲੁਧਿਆਣਾ ਵਾਲ਼ੀ ਇਹ ਘਟਨਾ ਵੀ ਲੋਕਾਂ ‘ਚ ਦਾਹਿਸਤ ਫੈਲਾਉਣ ਤੋਂ ਘੱਟ ਨਹੀਂ ਜਾਪਦੀ ਪਰ ਅਜਿਹੀਆਂ ਅਫਵਾਹਾਂ ਰਾਹੀਂ ਪੰਜਾਬ ਦੇ ਸਕੂਲਾਂ ਤੇ ਰੇਲ ਗੱਡੀਆਂ ਨੂੰ ਬੰਬ ਨਾਲ ਉਡਾਉਣ ਵਾਲੀਆਂ ਧਮਕੀਆਂ ਵਾਲਾਂ ਮੁੱਦਾ ਹੁਣ ਬਹੁਤ ਹੀ ਗੰਭੀਰ ਅਤੇ ਸਰਕਾਰ ਨੂੰ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਕ ਅਜਿਹਾ ਅਪਰੇਸ਼ਨ ਚਲਾਵੇ ਜਿਸ ਰਾਹੀਂ ਬੰਬਾਂ ਨਾਲ ਸ਼ਕੂਲਾਂ ਤੇ ਗੱਡੀਆਂ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਵੇ ਕਿਉਂਕਿ ਇਸ ਨਾਲ ਰਾਜ ਦੇ ਲੋਕਾਂ ਵਿੱਚ ਦਾਹਿਸਤ ਦਾ ਮਹੌਲ ਪੈਦਾ ਹੋ ਰਿਹਾ ਹੈ ਅਤੇ ਕੋਈ ਵੀ ਵਿਅਕਤੀ ਆਪਣੇ ਆਪ ਸੁਰੱਖਿਅਤ ਨਹੀਂ ਸਮਝ ਰਿਹਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਲੁਧਿਆਣਾ ਦੇ ਸਕੂਲਾਂ ਤੇ ਰੇਲਗੱਡੀਆਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਤੇ ਇਸ ਦੀ ਉੱਚਪੱਧਰਦੀ ਜਾਂਚ ਕਰਵਾਉਣ ਦੇ ਨਾਲ਼ ਨਾਲ਼ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਪੰਜਾਬ ਵਿੱਚ ਸਕੂਲਾਂ, ਰੇਲਗੱਡੀਆਂ ਤੇ ਹੋਰ ਜਨਤਕ ਥਾਵਾਂ ਤੇ ਬੰਬ ਧਮਾਕੇ ਕਰਨ ਦੀ ਧਮਕੀਆਂ ਵਾਲਾ ਮੁੱਦਾ ਬਹੁਤ ਹੀ ਗੰਭੀਰ ਤੇ ਸਰਕਾਰ ਨੂੰ ਵੱਡੀ ਚੁਣੌਤੀ ਬਣ ਚੁੱਕਾ ਹੈ ਅਤੇ ਰਾਜ ਦੇ ਲੋਕ ਪੂਰੀ ਤਰ੍ਹਾਂ ਦਾਹਿਸਤ ਵਿਚ ਹਨ ਤੇ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲੁਧਿਆਣਾ ਦੇ ਸਕੂਲਾਂ ਅਤੇ ਰੇਲ ਗੱਡੀਆਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਨ ਦੇ ਨਾਲ ਨਾਲ ਅਜਿਹੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਰਕਾਰ ਨੂੰ ਮੁਹਿੰਮ ਵਿੱਢਣ ਦੀ ਮੰਗ ਕਰਦੀ ਹੈ ਕਿਉਂਕਿ ਪੰਜਾਬ ਵਿੱਚ ਸਕੂਲਾਂ ਰੇਲਗੱਡੀਆਂ ਤੇ ਹੋਰ ਜਨਤਕ ਥਾਵਾਂ ਤੇ ਬੰਬ ਧਮਾਕੇ ਕਰਨ ਦੀਆਂ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ ਅਤੇ ਇਹ ਮੁੱਦਾ ਬਹੁਤ ਹੀ ਗੰਭੀਰ ਤੇ ਸਰਕਾਰ ਲਈ ਵੱਡੀ ਚੁਣੌਤੀ ਹੈ ਜਦੋਂ ਕਿ ਰਾਜ ਦੇ ਲੋਕ ਪੂਰੀ ਤਰ੍ਹਾਂ ਆਪਣੇ ਆਪ ਨੂੰ ਅਣਸੁਰੱਖਿਅਤ ਸਮਝਦੇ ਹੋਏ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਰਾਜ ਮਾਲ ਦੀ ਰਾਖੀ ਕੀਤੀ ਜਾਵੇ ।

Leave a Reply

Your email address will not be published. Required fields are marked *