ਭੀਖੀ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਕਾਮਰੇਡ ਜੋਗਿੰਦਰ ਸਿੰਘ ਢਪਾਲੀ ਵਾਲੇ ਸੰਖੇਪ ਬਿਮਾਰੀ ਤੋਂ ਬਾਦ ਬੀਤੀ ਸ਼ਾਮ ਸਦੀਵੀ ਵਿਛੋੜਾ ਦੇ ਗਏ ਸਨ ਨੂੰ ਅੱਜ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ਤੇ ਉਨ੍ਹਾਂ ਦੀ ਚਿਖਾ ਨੂੰ ਅੱਗ ਉਨ੍ਹਾਂ ਦੇ ਪੁੱਤਰ ਵੱਲੋਂ ਵਿਖਾਈ ਗਈ
ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਉੱਪਰ ਪਾਰਟੀ ਵੱਲੋਂ ਲਾਲ ਝੰਡਾ ਪਾਇਆ ਗਿਆ ਉਹ ਲੰਮੇ ਸਮੇਂ ਤੋਂ ਭਾਰਤੀ ਕਮਿਊਨਿਸਟ ਪਾਰਟੀ ਨਾਲ ਜੁੜੇ ਹੋਏ ਸਨ
ਆਗੂਆਂ ਨੇ ਦੱਸਿਆ ਕਿ ਉਹ ਹਮੇਸ਼ਾਂ ਮਜ਼ਦੂਰਾਂ ਕਿਸਾਨਾਂ ਦੇ ਸੰਘਰਸ਼ ਨਾਲ ਜੁੜੇ ਰਹੇ ਤੇ ਸਮਾਜਿਕ ਕੰਮਾਂ ਸਦਾ ਤਤਪਰ ਰਹਿੰਦੇ ਸਨ
ਇਸ ਮੌਕੇ ਸੀ ਪੀ ਆਈ ਦੇ ਆਗੂ ਕਾਮਰੇਡ ਮੰਗਤ ਰਾਮ,ਕਿਸਾਨ ਆਗੂ ਰੂਪ ਸਿੰਘ ਢਿੱਲੋਂ,ਏਟਕ ਆਗੂ ਕਰਨੈਲ ਭੀਖੀ,ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਆਗੂ ਹਰਭਗਵਾਨ ਭੀਖੀ, ਸੁਰਜੀਤ ਸਿੰਘ ਖੀਵਾ, ਅਮਰਨਾਥ ਸ਼ਰਮਾ,ਰੂਪ ਸਿੰਘ ਗਿੱਲ, ਕੁਲਦੀਪ ਸਿੰਘ ਸਿੱਧੂ, ਸੁਰਜੀਤ ਸਿੰਘ ਭੀਖੀ, ਗੁਰਚਰਨ ਸਿੰਘ, ਨਛੱਤਰ ਸਿੰਘ,ਰਾਮੂ ਯਾਦਵ ਆਦਿ ਹਾਜ਼ਰ ਸਨ
ਜਦੋਂ ਕਿ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ


