ਸੱਤਾਧਾਰੀ ਪਾਰਟੀ ਨਾਲ ਸਬੰਧਤ ਖੇਮਕਰਨ ਦੇ ਪਿੰਡ ਕਲਸੀਆਂ ਕਲਾ ਦੇ ਸਰਪੰਚ ਦਾ 18 ਪੈਕੇਟ ਹੈਰੋਇਨ ਸਮੇਤ ਕਾਬੂ ਹੋਣਾ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਅਸਲੀ ਰੂਪ ਨੰਗਾ ਕਰਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)—ਪੰਜਾਬ ਦੀ ਆਪ ਸਰਕਾਰ ਬੜੇ ਜ਼ੋਰਾਂ ਸ਼ੋਰਾਂ ਨਾਲ ਲੋਕਾਂ ਨੂੰ ਝੂਠਾ ਪ੍ਰਚਾਰ ਕਰਕੇ ਗੁਮਰਾਹ ਕਰ ਰਹੀ ਹੈ ਕਿ ਸਰਕਾਰ ਨੇ ਨਸ਼ਿਆਂ ਦੇ ਸੌਦਾਗਰਾਂ ਦਾ ਲੱੱਕ ਤੋੜ ਕੇ ਰੱਖ ਦਿੱਤਾ ਹੈ ,ਜਦੋਂ ਕਿ ਗਰਾਉਂਡ ਲੇਵਲ ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਸਾਹਿਬ ਦੇ ਬਿਆਨ ਅਨੁਸਾਰ ਚਿੱਟਾ ਪਿੰਡ ਪਿੰਡ ਗਲ਼ੀ ਗਲ਼ੀ ਵਿੱਕ ਰਿਹਾ ਹੈ ਅਤੇ ਨਿੱਤ ਦਿਨ ਚਿੱਟੇ ਨਾਲ਼ ਨੌਜਵਾਨੀ ਖਤਮ ਹੋਣ ਦੀਆਂ ਖਬਰਾਂ ਲਗਾਤਾਰ ਜਾਰੀ ਹਨ ਅਤੇ ਚਿੱਟਾ ਦਾ ਵਪਾਰ ਸਤਾਧਾਰੀ ਪਾਰਟੀ ਦੇ ਲੋਕ ਖੁਦ ਕਰ ਰਹੇ ਹਨ ਅਤੇ ਇਸ ਦੀ ਤਾਜਾ ਮਿਸਾਲ ਖੇਮਕਰਨ ਦੇ ਪਿੰਡ ਕਲਸੀਆਂ ਕਲਾ ਦੇ ਸਤਾਧਾਰੀ,ਪਿੰਡ ਦੀ ਡੀਫੈਂਸ ਕਮੇਟੀ ਦੇ ਮੈਂਬਰ ਸਰਪੰਚ ਪਰਮਜੀਤ ਸਿੰਘ ਦਾ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 18 ਪੈਕਟ ਹੈਰੋਇਨ ਸਮੇਤ ਕਾਬੂ ਹੋਣਾ ਹੈ ਪੱਕੇ ਸਬੂਤ ਹਨ,ਅਕਾਲੀ ਦਲ ਦੇ ਸਾਬਕਾ ਵਿਧਾਇਕ ਭਾਈ ਵਿਰਸਾ ਸਿੰਘ ਵਲਟੋਹਾ ਨੇ ਇਸ ਸਬੰਧੀ ਬੋਲਦਿਆਂ ਕਿਹਾ ਸਰਕਾਰ ਦੀ ਨਸ਼ਿਆਂ ਵਿਰੁੱਧ ਛੇੜੀ ਜੰਗ ਲੋਕਾਂ ਨਾਲ ਕੋਜਾ ਮਜ਼ਾਕ ਹੈ ਅਤੇ ਸਤਾਧਾਰੀ ਖੁਦ ਵਪਾਰ ਕਰ ਰਹੇ ਹਨ,ਉਨ੍ਹਾਂ ਦਾ ਕਹਿਣਾ ਹੈ ਕਿ ਸੱਤਾਧਾਰੀ ਪਾਰਟੀ ਦੇ ਸਰਪੰਚ ਪਰਮਜੀਤ ਸਿੰਘ ਪਿੰਡ ਕਲਸੀਆਂ ਕਲਾ ਦਾ ਰੰਗੀ ਹੱਥੀਂ ਹੈਰੋਇਨ ਦੀ ਵੱਡੀ ਖੇਪ ਨਾਲ ਫੜੇ ਜਾਣਾ ਇਸ ਦਾ ਵੱਡਾ ਸਬੂਤ ਹੈ , ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਖੇਮਕਰਨ ਦੇ ਪਿੰਡ ਕਲਸੀਆਂ ਕਲਾ ਦੇ ਸਤਾਧਾਰੀ ਪਾਰਟੀ ਨਾਲ ਸਬੰਧਤ ਸਰਪੰਚ ਪਰਮਜੀਤ ਸਿੰਘ ਤੋਂ 18 ਪੈਕੇਟ ਹੈਰੋਇਨ ਬਰਾਮਦ ਹੋਣ ਵਾਲੇ ਮਾਮਲੇ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਪੱਸ਼ਟ ਕਰਦੀਂ ਹੈ ਕਿ ਸਰਕਾਰ ਦੀ ਨਸ਼ਿਆਂ ਵਿਰੁੱਧ ਛੇੜੀ ਜੰਗ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਕੁਝ ਵੀ ਘੱਟ ਨਹੀ ? ਜਦੋਂ ਕਿ ਚਿੱਟੇ ਦਾ ਨਸ਼ਾ ਪੰਜਾਬ ਦੇ ਗਵਰਨਰ ਅਨੁਸਾਰ ਪਿੰਡਾਂ ਦੀਆਂ ਗਲੀਆਂ ਗਲੀਆਂ ਵਿੱਚ ਵਿੱਕ ਰਿਹਾ ਹੈ ਅਤੇ ਇਸ ਦਾ ਪੱਕਾ ਸਬੂਤ ਸਤਾਧਾਰੀ ਪਾਰਟੀ ਨਾਲ ਸਬੰਧਤ ਪਿੰਡ ਕਲਸੀਆਂ ਕਲਾਂ ਖੇਮਕਰਨ ਦੇ ਸਰਪੰਚ ਪਰਮਜੀਤ ਸਿੰਘ ਤੋਂ 18 ਪੈਕੇਟ ਹੈਰੋਇਨ ਫੜੇ ਜਾਣ ਤੋਂ ਪਤਾ ਲੱਗਦਾ ਹੈ ਜੋ ਆਪ ਸਰਕਾਰ ਦੀ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਨਸ਼ਿਆਂ ਵਿਰੁੱਧ ਛੇੜੀ ਜੰਗ ਦੀ ਅਸਲੀਅਤ ਨੂੰ ਬਿਆਨ ਕਰਦਾ ਹੈ,ਇਹ ਦੋਸ਼ੀ ਸਰਪੰਚ ਪਿੰਡ ਦੀ ਡੀਫੈਨਸ ਕਮੇਟੀ ਦਾ ਮੈਂਬਰ ਵੀ ਹੈਂ ਇਸ ਕਰਕੇ ਇਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਕਿ ਨਸ਼ਿਆਂ ਦੇ ਵਪਾਰੀਆਂ ਨੂੰ ਠੱਲ੍ਹ ਪਾਈ ਜਾ ਸਕੇ ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸਤਾਧਰੀ ਪਾਰਟੀ ਨਾਲ ਸਬੰਧਤ ਖੇਮਕਰਨ ਦੇ ਪਿੰਡ ਕਲਸੀਆਂ ਕਲਾ ਦੇ ਸਰਪੰਚ ਪਰਮਜੀਤ ਸਿੰਘ ਦਾ 18 ਪੈਕਟ ਹੈਰੋਇਨ ਸਮੇਤ ਕਾਬੂ ਹੋਣ ਵਾਲੀ ਘਟਨਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ, ਦੋਸ਼ੀ ਨੂੰ ਸਖ਼ਤ ਸਜ਼ਾ ਅਤੇ ਸਰਕਾਰ ਤੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਨੂੰ ਪਾਰਦਰਸ਼ੀ ਢੰਗ ਨਾਲ ਚਲਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਜਿਨ੍ਹਾਂ ਵਾਦਿਆ ਨੂੰ ਲੈ ਕੇ ਆਪ ਸਰਕਾਰ ਸੱਤਾ ਵਿੱਚ ਆਈ ਸੀ ਉਹ ਸਾਰੇ ਮੁੱਦੇ ਜਿਉਂ ਦੀ ਤਿਉਂ ਪਏ ਹਨ ਪਰ ਸਰਕਾਰ ਇਨ੍ਹਾਂ ਮੁੱਦਿਆਂ ਤੇ ਲੋਕਾਂ ਨੂੰ ਝੂਠਾ ਗੁਮਰਾਹ ਕਰਨ ਵਿੱਚ ਲੱਗੀ ਹੋਈ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਖੇਮਕਰਨ ਦੇ ਪਿੰਡ ਕਲਸੀਆਂ ਕਲਾ ਦੇ ਸਤਾਧਾਰੀ ਪਾਰਟੀ ਨਾਲ਼ ਸਬੰਧਤ ਸਰਪੰਚ ਪਰਮਜੀਤ ਸਿੰਘ ਨੂੰ 18 ਪੈਕੇਟ ਹੈਰੋਇਨ ਸਮੇਤ ਕਾਬੂ ਕਰਨ ਵਾਲੀ ਘਟਨਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਉਚ ਪੱਧਰੀ ਜਾਂਚ ਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੇ ਨਾਲ ਨਾਲ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਰਾਜ਼ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਛੇੜੀ ਜੰਗ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੂੰ ਚੁਸਤ ਦਰੁਸਤ ਕਰਨ ਦੀ ਲੋੜ ਤੇ ਜ਼ੋਰ ਦੇਵੇ, ਤਾਂ ਹੀ ਪੰਜਾਬ ਦੀ ਨੌਜਵਾਨੀ ਨੂੰ ਚਿੱਟੇ ਤੋਂ ਮੁਕਤ ਕਰਵਾਇਆ ਜਾ ਸਕਦਾ ਹੈ, ਇਸ ਮੌਕੇ ਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫ਼ੌਜੀ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *