ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ 11 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਕਰਵਾਇਆ ਜਾਵੇਗਾ | ਜਦੋਂ ਕਿ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੁੱਤਰ ਦਿੱਤਾ ਜਾਵੇਗਾ | ਮੰਗ ਪੱਤਰ ਵਿੱਚ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਐਮ.ਐਸ.ਪੀ ਉਪਰ ਗਾਰੰਟੀ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਕਾਂਡ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਜੇਲ੍ਹਾ ਵਿੱਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕਢਵਾਉਣ ਅਤੇ ਕਤਲਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਅਤੇ ਜੇਲ ਭੇਜਣ ਦੀ ਮੰਗ, ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਆਦਿ ਦੀ ਮੰਗ ਕੀਤੀ ਗਈ |