ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)— ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਬੀਤੀ ਰਾਤ ਫਰੀਦਕੋਟ ਵਿਖੇ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਹਮਲੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਵਿਚ ਵਧ ਰਹੀਆਂ ਕਤਲਾਂ, ਲੁਟਾਂ ਖੋਹਾਂ, ਫ਼ਿਰੌਤੀਆਂ ਮੰਗਣ ਅਤੇ ਨਾ ਦੇਣ ਤੇ ਕਤਲ ਕਰਨ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਤਾਂ ਕਿ ਨਿੱਤ ਦਿਨ ਵਧ ਰਹੀ ਦਾਹਿਸਤਗਰਦੀ ਰਾਹੀਂ ਲੋਕਾਂ ਦੇ ਕੀਤੇ ਜਾ ਰਹੇ ਜਾਨ ਮਾਲ ਦੇ ਨੁਕਸਾਨ ਦੀ ਰਾਖ਼ੀ ਕੀਤੀ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੀ ਰਾਤ ਫਰੀਦਕੋਟ ਦੇ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲ ਤੇ ਕੀਤੇ ਗਏ ਹਮਲੇ ਦੀ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾ ਸਮੇਤ ਪੰਜਾਬ ਦੇ ਲੋਕਾਂ’ਚ ਦਾਇਸਤ ਦਾ ਮਾਹੌਲ ਪੈਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਸਪਸ਼ਟ ਕੀਤਾ, ਭਾਵੇਂ ਕਿ ਇਸ ਮਾਮਲੇ’ਚ ਫਰੀਦਕੋਟ ਸਦਰ ਥਾਣੇ ਵਿਖੇ ਪੰਜ ਅਣਪਛਾਤੇ ਵਿਅਕਤੀਆਂ ਤੇ 201ਨੰਬਰ FIR ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਬੀਤੇ ਦਿਨੀਂ ਨਕੋਦਰ ਵਿਖੇ ਭਾਜਪਾ ਆਗੂ ਦੇ ਕਤਲ ਦੀ ਅਜੇ ਛਿਹਾਈ ਵੀ ਸੁਕੀ ਅਤੇ ਤਰਨਤਾਰਨ ਦੇ ਸਰਹਾਲੀ ਥਾਣੇ ਸਥਿਤ ਪੁਲਿਸ ਸਾਂਝ ਕੇਂਦਰਾਂ ਤੇ ਰਾਕੇਟ ਲਾਂਚਰ ਹਮਲੇ ਤੋਂ ਬਾਅਦ ਹੁਣ ਬੀਤੀ ਰਾਤ ਫਰੀਦਕੋਟ ਵਿਖੇ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਹੋਣ ਵਾਲੀਆਂ ਲਗਾਤਾਰ ਦਰਦਨਾਕ ਘਟਨਾਵਾਂ ਤੋਂ ਸਿਧ ਹੋ ਗਿਆ ਹੈ, ਕਿ ਭਗਵੰਤ ਮਾਨ ਸਰਕਾਰ ਪੰਜਾਬ’ਚ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨ’ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਭਾਈ ਖਾਲਸਾ ਨੇ ਕਿਹਾ ਪੰਜਾਬ ਹੁਣ ਜੰਗਲ ਰਾਜ ਬਣ ਚੁੱਕਾ ਹੈ ਅਤੇ ਲੋਕ ਹੁਣ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਹਨਾਂ ਦੇ ਜਾਨ ਮਾਲ ਦੀ ਰਾਖੀ ਯੌਕੀਨੀ ਬਣਾਉਣ ਦੇ ਨਾਲ ਨਾਲ ਪੰਜਾਬ’ਵਧ ਰਹੇ ਗੈਂਗਸਟਰਵਾਦ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਜ਼ਰਾ ਚੰਗੀ ਤਰ੍ਹਾਂ ਨੱਥ ਪਾਉਣ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ, ਤਾਂ ਕਿ ਨਿੱਤ ਦਿਨ ਇਨ੍ਹਾਂ ਵਲੋਂ ਕੀਤੀਆਂ ਜਾ ਰਹੀਆਂ ਲੁੱਟ ਖੋਹ ਕਤਲਾਂ ਫ਼ਿਰੌਤੀਆਂ ਮੰਗਣ ਤੇ ਧਮਕੀਆਂ ਦੇਣ ਵਾਲੀਆਂ ਦਾਹਿਸਤ ਗਰਦੀ ਵਾਲੀਆਂ ਘਟਨਾਵਾਂ ਨੂੰ ਠਲ ਪਾ ਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲਾ ਸਰਕਾਰੀ ਯੋਕੀਨ ਬਣਾਇਆ ਜਾ ਸਕੇ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹਰਮੰਦਿਰ ਸਾਹਿਬ ਅੰਮ੍ਰਿਤਸਰ ਤੋਂ ਦਰਸ਼ਨ ਕਰਕੇ ਵਾਪਸ ਆਏ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲ ਤੇ ਫਰੀਦਕੋਟ ਵਿਖੇ ਹੋਏ ਹਮਲੇ ਦੀ ਨਿੰਦਾ ਕਰਦੀ ਹੈ ,ਉਥੇ ਸਰਕਾਰ ਤੋਂ ਮੰਗ ਕਰਦੀ ਹੈ , ਕਿ ਪੰਜਾਬ ਵਿੱਚ ਵੱਧ ਰਹੀਆਂ ਦਹਿਸ਼ਤ ਗਰਦੀ ਵਾਲੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਕਾਨੂੰਨੀ ਨੱਥ ਪਾ ਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਈ ਜਾਵੇ। ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ ਬਾਬਾ ਸਿੰਦਾ ਸਿੰਘ ਨਿਹੰਗ ਸਿੰਘ ਧਰਮਕੋਟ ਆਦਿ ਆਗੂ ਹਾਜਰ ਸਨ।


